Nabaz-e-punjab.com

ਸੀਜੀਸੀ ਕਾਲਜ ਲਾਂਡਰਾਂ ਵਿੱਚ ਅਕਾਦਮਿਕ ਸੈਸ਼ਨ-2020 ਦੀ ਰਸਮੀ ਸ਼ੁਰੂਆਤ

ਆਨਲਾਈਨ ਸਵਾਗਤੀ ਸਮਾਰੋਹ ਦੌਰਾਨ ਨਵੇਂ ਵਿਦਿਆਰਥੀਆਂ ਦਾ ਭਰਵਾਂ ਸਵਾਗਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਗਸਤ:
ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਨੇ ਅਕਾਦਮਿਕ ਸੈਸ਼ਨ-2020 ਦੀ ਰਸਮੀ ਸ਼ੁਰੂਆਤ ਕਰਦਿਆਂ ਇੰਜੀਨੀਅਰਿੰਗ, ਪ੍ਰਬੰਧਨ ਅਤੇ ਫਾਰਮੇਸੀ ਦੇ ਨਵੇਂ ਵਿਦਿਆਰਥੀਆਂ ਲਈ ਇੱਕ ਵਰਚੂਅਲ ਫਰੈਸ਼ਮੈਨ ਓਰੀਂਟੇਸ਼ਨ (ਸਵਾਗਤੀ) ਸਮਾਰੋਹ ਦਾ ਆਯੋਜਨ ਕੀਤਾ। ਹਰੇਕ ਸਾਲ ਇਹ ਪਾਰੰਪਰਿਕ ਸਵਾਗਤੀ ਪ੍ਰੋਗਰਾਮ ਸੀਜੀਸੀ ਕੈਂਪਸ ਵਿਖੇ ਧੂਮਧਾਮ ਨਾਲ ਮਨਾਇਆ ਜਾਂਦਾ ਸੀ ਪਰ ਐਤਕੀਂ ਕਰੋਨਾ ਮਹਾਮਾਰੀ ਦੇ ਚੱਲਦਿਆਂ ਇਹ ਪ੍ਰੋਗਰਾਮ ਆਨਲਾਈਨ ਕਰਵਾਇਆ ਗਿਆ। ਸੀਜੀਸੀ ਲਾਂਡਰਾਂ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਛਪਾਲ ਸਿੰਘ ਧਾਲੀਵਾਲ ਨੇ ਪ੍ਰਬੰਧਕਾਂ ਅਤੇ ਫੈਕਲਟੀ ਮੈਂਬਰਾਂ ਨਾਲ ਮਿਲ ਕੇ ਇਸ ਸਵਾਗਤੀ ਸਮਾਰੋਹ ਦੌਰਾਨ ਨਵੇਂ ਵਿਦਿਆਰਥੀਆਂ ਦਾ ਸਵਾਗਤ ਕੀਤਾ।
ਇਸ ਮੌਕੇ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਸੀਜੀਸੀ ਲਾਂਡਰਾਂ ਨੇ ਹਮੇਸ਼ਾ ਹੀ ਇਹ ਸੁਨਿਸ਼ਚਿਤ ਕੀਤਾ ਹੈ ਕਿ ਵਿਦਿਆਰਥੀ ਆਪਣੇ ਸੁਪਨਿਆਂ ਨੂੰ ਪੂਰਾ ਕਰਦੇ ਰਹਿਣ ਅਤੇ ਸਿੱਖਿਆ ਵਿੱਚ ਮਹਾਰਤ ਅਤੇ ਉੱਤਮਤਾ ਹਾਸਲ ਕਰਨ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਨਾਲ-ਨਾਲ ਉਨ੍ਹਾਂ ਦੀ ਸੁਰੱਖਿਆ ਸਬੰਧੀ ਕਿਸੇ ਤਰ੍ਹਾਂ ਦਾ ਕੋਈ ਸਮਝੌਤਾ ਨਾ ਕੀਤਾ ਜਾਵੇ।
ਅਖੀਰ ਵਿੱਚ ਨਵੇਂ ਵਿਦਿਆਰਥੀਆਂ ਨੂੰ ਕਾਲਜ ਦੀਆਂ ਪ੍ਰਾਪਤੀਆਂ ਅਤੇ ਹੋਰ ਮਹੱਤਵਪੂਰਨ ਪਹਿਲੂਆਂ ਜਿਵੇਂ ਕਿ ਪਾਠਕ੍ਰਮ, ਵਿਦਿਆਰਥੀਆਂ ਦੀਆਂ ਪ੍ਰਾਪਤੀਆਂ, ਜ਼ਰੂਰੀ ਲੋੜਾਂ, ਕੈਂਪਸ ਪਲੇਸਮੈਂਟ ਅਤੇ ਖਾਸ ਕਰਕੇ ਆਨਲਾਈਨ ਕਲਾਸਾਂ ਲਈ ਨਵੇਂ ਸਾਧਨਾਂ ਅਰਥਾਤ ਗੂਗਲ ਵੱਲੋਂ ਸੰਚਾਲਿਤ ਕੀਤੇ ਲਰਨਿੰਗ ਮੈਨੇਜਮੈਂਟ ਸਿਸਟਮ ਬਾਰੇ ਜਾਣੂ ਕਰਵਾਇਆ ਗਿਆ।

Load More Related Articles

Check Also

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ

ਪਾਵਰਕੌਮ ਮੁਲਾਜ਼ਮਾਂ, ਪੈਨਸ਼ਨਰਾਂ ਤੇ ਠੇਕਾ ਮੁਲਾਜ਼ਮਾਂ ਨੇ ਨਿੱਜੀਕਰਨ ਵਿਰੁੱਧ ਸੰਘਰਸ਼ ਦਾ ਵਿਗਲ ਵਜਾਇਆ ਮੁਹਾਲੀ …