ਜ਼ਿਲ੍ਹਾ ਯੂਥ ਅਕਾਲੀ ਦਲ ਦੀ 101 ਮੈਂਬਰੀ ਕਮੇਟੀ ਅਤੇ 51 ਮੈਂਬਰੀ ਕੋਰ ਕਮੇਟੀ ਦਾ ਗਠਨ

ਮਿਹਨਤੀ ਤੇ ਜੁਝਾਰੂ ਵਰਕਰਾਂ ਦੀ ਭਰਤੀ ਨਾਲ ਪਾਰਟੀ ਹੋਵੇਗੀ ਮਜ਼ਬੂਤ: ਚੰਦੂਮਾਜਰਾ

ਕਰਨਾਲ ਵਿੱਚ ਕਿਸਾਨਾਂ ’ਤੇ ਲਾਠੀਚਾਰਜ ਲਈ ਜ਼ਿੰਮੇਵਾਰ ਅਫ਼ਸਰਾਂ ਵਿਰੁੱਧ ਕਾਰਵਾਈ ਹੋਵੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਗਸਤ:
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਜ਼ਿਲ੍ਹਾ ਯੂਥ ਅਕਾਲੀ ਦਲ ਮੁਹਾਲੀ (ਸ਼ਹਿਰੀ) ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਅੱਜ ਇੱਥੇ 101 ਮੈਂਬਰੀ ਕਮੇਟੀ ਅਤੇ 51 ਮੈਂਬਰੀ ਕੋਰ ਕਮੇਟੀ ਚੁਣੀ ਗਈ। ਉਨ੍ਹਾਂ ਕਿਹਾ ਕਿ ਵੱਡੀ ਤਾਦਾਦ ਵਿੱਚ ਮਿਹਨਤੀ ਅਤੇ ਜੁਝਾਰੂ ਵਰਕਰਾਂ ਦੀ ਭਾਗੀਦਾਰੀ ਨਾਲ ਪਾਰਟੀ ਵਧੇਰੇ ਮਜ਼ਬੂਤ ਹੋਵੇਗੀ ਅਤੇ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਮੁਹਾਲੀ ਦੀ ਸੀਟ ਬਸਪਾ ਨੂੰ ਸੋਚ ਸਮਝ ਕੇ ਦਿੱਤੀ ਗਈ ਹੈ ਕਿਉਂਕਿ ਗੱਠਜੋੜ ਤਹਿਤ ਭਾਈਵਾਲ ਪਾਰਟੀਆਂ ਨੂੰ ਸੀਟਾਂ ਦੀ ਵੰਡ ਆਮ ਗੱਲ ਹੈ। ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੱਲੋਂ ਚੋਣ ਨਾ ਲੜਨ ਦੇ ਐਲਾਨ ਬਾਰੇ ਪੁੱਛੇ ਜਾਣ ’ਤੇ ਚੰਦੂਮਾਜਰਾ ਨੇ ਕਿਹਾ ਕਿ ਮਲੂਕਾ ਜਿਵੇਂ ਕਹਿਣਗੇ, ਪਾਰਟੀ ਉਨ੍ਹਾਂ ਨੂੰ ਉਸੇ ਤਰ੍ਹਾਂ ਸਹਿਯੋਗ ਦੇਵੇਗੀ।
ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਚੰਦੂਮਾਜਰਾ ਨੇ ਕਿਹਾ ਕਿ ਬੀਤੇ ਦਿਨੀਂ ਕਰਨਾਲ ਵਿੱਚ ਹਰਿਆਣਾ ਪੁਲੀਸ ਵੱਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਅੰਨ੍ਹੇਵਾਹ ਲਾਠੀਚਾਰਜ ਕਰਨਾ ਲੋਕਤੰਤਰ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਦੀ ਪੜਤਾਲ ਉਪਰੰਤ ਜ਼ਿੰਮੇਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਸਖ਼ਤ ਐਕਸ਼ਨ ਲਿਆ ਜਾਵੇ। ਉਨ੍ਹਾਂ ਕਿਹਾ ਕਿ ਇਕ ਅਧਿਕਾਰੀ ਵੱਲੋਂ ਸ਼ਰ੍ਹੇਆਮ ਪੁਲੀਸ ਜਵਾਨਾਂ ਨੂੰ ਕਿਸਾਨਾਂ ’ਤੇ ਜਬਰ ਜੁਲਮ ਢਾਹੁਣ ਅਤੇ ਸਿਰ ਪਾੜਨ ਦੀਆਂ ਗੱਲਾਂ ਕਰਨੀਆਂ ਸੋਭਾ ਨਹੀਂ ਦਿੰਦਾ ਹੈ।
ਇਸ ਮੌਕੇ ਅਕਾਲੀ ਦਲ ਜ਼ਿਲ੍ਹਾ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਬਲਾਕ ਸਮਿਤੀ ਮੈਂਬਰ ਅਵਤਾਰ ਸਿੰਘ ਮੌਲੀ, ਸਰਬਜੀਤ ਸਿੰਘ ਪਾਰਸ, ਕੈਪਟਨ ਰਮਨਦੀਪ ਸਿੰਘ ਬਾਵਾ, ਸਾਬਕਾ ਕੌਂਸਲਰ ਪਰਵਿੰਦਰ ਸਿੰਘ ਤਸਿੰਬਲੀ, ਕਸ਼ਮੀਰ ਕੌਰਵੀ ਹਾਜ਼ਰ ਸਨ।
ਜ਼ਿਲ੍ਹਾ ਯੂਥ ਵਿੰਗ ਸ਼ਹਿਰੀ ਦੇ ਪ੍ਰਧਾਨ ਹਰਮਨਪ੍ਰੀਤ ਸਿੰਘ ਪ੍ਰਿੰਸ ਨੇ ਦੱਸਿਆ ਕਿ ਨਵੇਂ ਅਹੁਦੇਦਾਰਾਂ ਵਿੱਚ 2 ਸਰਪ੍ਰਸਤ, 10 ਸਰਕਲ ਪ੍ਰਧਾਨ, 11 ਸੀਨੀਅਰ ਮੀਤ ਪ੍ਰਧਾਨ, 20 ਮੀਤ ਪ੍ਰਧਾਨ, 15 ਜਰਨਲ ਸਕੱਤਰ, 18 ਸਕੱਤਰ, 12 ਸੰਯੁਕਤ ਸਕੱਤਰ, 2 ਪ੍ਰੈੱਸ ਸਕੱਤਰ, 2 ਬੁਲਾਰੇ, 4 ਸਲਾਹਕਾਰ, 2 ਕਾਨੂੰਨੀ ਸਲਾਹਕਾਰ, ਹਲਕਾ ਪ੍ਰਧਾਨ, ਕਲੋਨੀ ਪ੍ਰਧਾਨ ਸਮੇਤ 51 ਮੈਂਬਰੀ ਕੋਰ ਕਮੇਟੀ ਦੇ ਗਠਨ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ਸਿੱਧੂ ਨੂੰ ਜਨਰਲ ਸਕੱਤਰ, ਇਕਵਾਲਪ੍ਰੀਤ ਸਿੰਘ ਟੱਕਰ ਨੂੰ ਹਲਕਾ ਪ੍ਰਧਾਨ, ਪ੍ਰੀਤ ਰਾਠੌਰ ਨੂੰ ਕਲੋਨੀ ਪ੍ਰਧਾਨ, ਧਨੰਜੇ ਕੁਮਾਰ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਬਲਜਿੰਦਰ ਸਿੰਘ ਬੇਦੀ, ਗੁਰਦੀਪ ਸਿੰਘ, ਹਰਪ੍ਰੀਤ ਸਿੰਘ ਲਾਲੀ, ਸਿਮਰਨਜੋਤ ਸਿੰਘ ਵਾਲੀਆ, ਦਮਨਜੀਤ ਸਿੰਘ ਧਾਲੀਵਾਲ, ਐਡਵੋਕੇਟ ਪਰਮਜੀਤ ਸਿੰਘ ਸੈਣੀ, ਹਰਪ੍ਰੀਤ ਸਿੰਘ ਭਾਟੀਆ, ਹਰਮਨਦੀਪ ਸਿੰਘ ਮਾਨ, ਕਮਲਜੀਤ ਸਿੰਘ, ਸੰਦੀਪ ਕੁਮਾਰ ਨੂੰ ਸੀਨੀਅਰ ਮੀਤ ਪ੍ਰਧਾਨ, ਹਰਕੰਵਲ ਸਿੰਘ ਖਹਿੜਾ, ਭੁਪਿੰਦਰ ਸਿੰਘ, ਪ੍ਰੀਤਪਾਲ ਸਿੰਘ ਗੈਰੀ, ਗੁਰਵਿੰਦਰ ਸਿੰਘ ਜੱਗੀ, ਦਮਨਜੀਤ ਸਿੰਘ, ਸੋਨੀਆ ਸੰਧੂ, ਦਰਸ਼ਨ ਸਿੰਘ, ਗੁਰਪ੍ਰਤਾਪ ਸਿੰਘ, ਹਰਸਿਮਰਨ ਸਿੰਘ, ਲਖਵੀਰ ਸਿੰਘ ਲੱਕੀ ਨੂੰ ਮੁਹਾਲੀ ਹਲਕੇ ਦਾ ਜਨਰਲ ਸਕੱਤਰ ਚੁਣਿਆ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…