Share on Facebook Share on Twitter Share on Google+ Share on Pinterest Share on Linkedin ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਲਈ ਵਿਸ਼ੇਸ਼ ਕਮੇਟੀ ਦਾ ਗਠਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 15 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਦਾਇਤਾਂ ਦੀ ਪਾਲਣਾ ਕਰਦਿਆਂ ਸੂਬਾ ਸਰਕਾਰ ਨੇ ਅੱਜ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਸਬੰਧੀ ਉਲੀਕੇ ਜਾਣ ਵਾਲੇ ਵੱਖ-ਵੱਖ ਪ੍ਰੋਗਰਾਮਾਂ ਲਈ ਇੱਕ ਵਿਸ਼ੇਸ਼ ਕਮੇਟੀ ਦਾ ਗਠਨ ਕੀਤਾ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦੇ ਹਿੱਸੇ ਵਜੋਂ ਸੰਮੇਲਨ/ਪ੍ਰਦਰਸ਼ਨੀਆਂ ਦਾ ਆਯੋਜਨ ਕਰਨ ਦਾ ਕਾਰਜ ਇਸ ਕਮੇਟੀ ਨੂੰ ਸੌਂਪਿਆ ਗਿਆ ਹੈ ਤਾਂ ਜੋ ਗੁਰੂ ਸਹਿਬਾਨ ਜੀ ਦੇ ਮਹਾਨ ਜੀਵਨ, ਕਾਰਜ ਅਤੇ ਸਿੱਖਿਆਵਾਂ ਦਾ ਸੰਦੇਸ਼ ਸਮੁੱਚੀ ਮਾਨਵਤਾ ਤੱਕ ਪਹੁੰਚਾਇਆ ਜਾ ਸਕੇ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਸੰਮੇਲਨ ਤੇ ਪ੍ਰਦਰਸ਼ਨੀਆਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕ੍ਰਮਵਾਰ 21, 22 ਅਤੇ 23 ਦਸੰਬਰ, 2017 ਨੂੰ ਹੋਣਗੀਆਂ। ਇਹ ਕਮੇਟੀ ਵਧੀਕ ਮੁੱਖ ਸਕੱਤਰ (ਵਿਕਾਸ), ਵਧੀਕ ਮੁੱਖ ਸਕੱਤਰ (ਉਚੇਰੀ ਸਿੱਖਿਆ), ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀਆਂ ’ਤੇ ਅਧਾਰਿਤ ਹੋਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ