Share on Facebook Share on Twitter Share on Google+ Share on Pinterest Share on Linkedin ਮਾਡਲ ਕੋਡ ਆਫ਼ ਕੰਡਕਟ ਸਬੰਧੀ ਪੰਜਾਬ ਦੇ ਮੁੱਖ ਸਕੱਤਰ ਦੀ ਅਗਵਾਈ ਹੇਠ ਸਕਰੀਨਿੰਗ ਕਮੇਟੀ ਦਾ ਗਠਨ ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 13 ਜਨਵਰੀ: ਭਾਰਤ ਦੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਵਿਧਾਨ ਸਭਾ ਚੋਣਾਂ 2017 ਦੇ ਮੱਦੇਨਜ਼ਰ ਲਾਗੂ ਮਾਡਲ ਕੋਡ ਆਫ਼ ਕੰਡਕਟ ਦੌਰਾਨ ਵੱਖ-ਵੱਖ ਮਾਮਲਿਆਂ ਦਾ ਨਿਬੇੜਾ ਕਰਨ ਲਈ ਪੰਜਾਬ ਦੇ ਮੁੱਖ ਸਕੱਤਰ ਸਰਵੇਸ਼ ਕੌਸ਼ਲ ਦੀ ਅਗਵਾਈ ਹੇਠ ਇਕ ਵਿਸ਼ੇਸ਼ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਚੋਣ ਕਮਿਸ਼ਨ ਭਾਰਤ ਦੇ ਨਿਰਦੇਸ਼ਾਂ ਅਨੁਸਾਰ ਗਠਿਤ ਕੀਤੀ ਗਈ ਇਸ ਤਿੰਨ ਮੈਂਬਰੀ ਕਮੇਟੀ ਵਿਚ ਕਮੇਟੀ ਦਾ ਚੇਅਰਮੈਨ ਮੁੱਖ ਸਕੱਤਰ ਪੰਜਾਬ ਨੂੰ ਨਿਯੁਕਤ ਕੀਤਾ ਗਿਆ ਹੈ ਜਦਕਿ ਬਾਕੀ ਮੈਂਬਰਾਂ ਵਿਚ ਸਬੰਧਤ ਵਿਭਾਗ ਜਿਸਦਾ ਪ੍ਰਸਤਾਵ ਪ੍ਰਵਾਨਗੀ ਹਿੱਤ ਭੇਜਿਆ ਜਾਣਾ ਹੈ ਉਸਦਾ ਵਧੀਕ ਮੁੱਖ ਸਕੱਤਰ/ ਵਿੱਤ ਕਮਿਸ਼ਨਰ/ਪ੍ਰਮੁੱਖ ਸਕੱਤਰ/ਪ੍ਰਬੰਧ ਸਕੱਤਰ ਮੈਂਬਰ ਅਤੇ ਸਕੱਤਰ/ ਪ੍ਰਮੁੱਖ ਸਕੱਤਰ ਤਾਲਮੇਲ ਵਿਭਾਗ ਵੀ ਮੈਂਬਰ ਹੋਣਗੇ। ਉਨ੍ਹਾਂ ਦੱਸਿਆ ਕੀ ਇਹ ਕਮੇਟੀ ਮੁੱਖ ਚੋਣ ਅਫਸਰ ਪੰਜਾਬ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰਵਾਨਗੀ ਹਿੱਤ ਭੇਜੀ ਜਾਣ ਵਾਲੇ ਹਰੇਕ ਤਜਵੀਜ਼ ਦੀ ਪੜਚੋਲ ਕਰਨ ਉਪਰੰਤ ਹੀ ਅਗਲੇਰੀ ਕਾਰਵਾਈ ਹਿੱਤ ਭੇਜੇਗੀ ਅਤੇ ਆਈ ਹੋਈ ਕਿਸੇ ਵੀ ਪ੍ਰਸਤਾਵ ਦਾ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਇਕ ਨੋਟ ਤਿਆਰ ਕਰਕੇ ਮਾਮਲੇ ਦੀ ਗੰਭੀਰਤਾ/ਜ਼ਰੂਰਤ ਬਾਰੇ ਮੁੱਖ ਚੋਣ ਅਫਸਰ ਨੂੰ ਵੀ ਲਿਖੇਗੀ ਅਤੇ ਨਾਲ ਹੀ ਦੱਸੇ ਗੀ ਇਸ ਨੂੰ ਮਾਡਲ ਕੋਡ ਆਫ਼ ਕੰਡਕਟ ਲਾਗੂ ਹੋਣ ਤਕ ਕਿਊਂ ਨਹੀ ਰੋਕਿਆ ਜਾ ਸਕਦਾ ਹੈ। ਬੁਲਾਰੇ ਨੇ ਦੱਸਿਆ ਕਿ ਰਾਜ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਕਮੇਟੀ ਦੇ ਰਾਹੀਂ ਆਪਣੇ ਪ੍ਰਸਤਾਵ ਦਫਤਰ ਮੁੱਖ ਚੋਣ ਅਫਸਰ ਨੂੰ ਭੇਜਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ