ਸ਼ਹੀਦ-ਏ-ਆਜ਼ਮ ਭਗਤ ਸਿੰਘ ਰੈਜ਼ੀਡੈਂਟਸ ਸੁਸਾਇਟੀ ਫੇਜ਼-10 ਦਾ ਗਠਨ

ਅੰਗਰੇਜ਼ ਸਿੰਘ ਚਾਹਲ ਨੂੰ ਰੈਜ਼ੀਡੈਂਟਸ ਸੁਸਾਇਟੀ ਦਾ ਪ੍ਰਧਾਨ ਚੁਣਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਅਕਤੂਬਰ:
ਇੱਥੋਂ ਦੇ ਫੇਜ਼-10 ਦੇ ਵਸਨੀਕਾਂ ਨੇ ਰਲ ਮਿਲ ਕੇ ਆਪਣੇ ਭਾਈਚਾਰਕ ਸਾਂਝ ਨੂੰ ਹੋਰ ਵਧੇਰੇ ਮਜ਼ਬੂਤ ਲਈ ਸ਼ਹੀਦ-ਏ-ਆਜ਼ਮ ਭਗਤ ਸਿੰਘ ਰੈਜ਼ੀਡੈਂਟਸ ਸੁਸਾਇਟੀ ਦਾ ਗਠਨ ਕੀਤਾ ਗਿਆ। ਮੀਟਿੰਗ ਵਿੱਚ ਹਾਜ਼ਰ ਵਸਨੀਕਾਂ ਨੇ ਪ੍ਰਧਾਨ ਦੇ ਅਹੁਦੇ ਲਈ ਅੰਗਰੇਜ਼ ਸਿੰਘ ਚਾਹਲ ਦਾ ਨਾਂ ਪੇਸ਼ ਕੀਤਾ। ਜਿਸ ਨੂੰ ਸਾਰਿਆਂ ਨੇ ਪ੍ਰਵਾਨ ਕਰਦਿਆਂ ਸੁਸਾਇਟੀ ਦਾ ਪ੍ਰਧਾਨ ਚੁਣ ਲਿਆ ਗਿਆ ਜਦੋਂਕਿ ਜੋਗਿੰਦਰ ਰਾਮ ਕਾਹਲ ਨੂੰ ਕਾਨੂੰਨੀ ਸਲਾਹਕਾਰ, ਡਾ. ਮਨਵਿੰਦਰ ਸਿੰਘ ਨੂੰ ਮੀਤ ਪ੍ਰਧਾਨ ਅਤੇ ਦਰਸ਼ਨ ਸਿੰਘ ਬੈਂਸ ਨੂੰ ਜਨਰਲ ਸਕੱਤਰ ਚੁਣਿਆ ਗਿਆ। ਇਸ ਮੌਕੇ ਅੰਗਰੇਜ਼ ਸਿੰਘ ਚਾਹਲ ਅਤੇ ਜੋਗਿੰਦਰ ਸਿੰਘ ਕਾਹਲ ਨੇ ਸੁਸਾਇਟੀ ਦੇ ਮੈਂਬਰਾਂ ਵਿੱਚ ਆਪਣੀ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਬਣਾਉਣ ਲਈ ਯਤਨ ਕੀਤੇ ਜਾਣਗੇ ਅਤੇ ਨਾਲ ਹੀ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਸਥਾਈ ਹੱਲ ਲਈ ਸਮੇਂ ਸਮੇਂ ਸਿਰ ਯੋਗ ਪੈਰਵਾਈ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…