ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਵੱਲੋਂ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਰਿਪੋਰਟ ਕਾਰਡ ਪੇਸ਼

ਅਕਾਲੀ ਭਾਜਪਾ ਸਬੰਧ ਪਹਿਲਾਂ ਵਾਂਗ ਮਜਬੂਤ, ਅਮਿਤ ਸ਼ਾਹ ਦਾ ਚੰਡੀਗੜ੍ਹ ਦੌਰਾ 7 ਜੂਨ ਨੂੰ, ਬਾਦਲਾਂ ਨੂੰ ਵੀ ਮਿਲਣਗੇ ਪਾਰਟੀ ਪ੍ਰਧਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਜੂਨ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ ਪਿਛਲੇ ਚਾਰ ਸਾਲਾਂ ਦਾ ਕਾਰਜਕਾਲ ਪੂਰੀ ਤਰ੍ਹਾਂ ਬੇਦਾਗ ਰਿਹਾ ਹੈ ਅਤੇ ਇਸ ਦੌਰਾਨ ਕੇੱਦਰ ਸਰਕਾਰ ਵਲੋੱ ਸਭਕਾ ਸਾਥ ਸਭਕਾ ਵਿਕਾਸ ਦੀ ਨੀਤੀ ਦੇ ਤਹਿਤ ਸਮਾਜ ਦੇ ਸਮੂਹ ਵਰਗਾਂ ਕਿਸਾਨਾਂ ਉਦਯੋਗਪਤੀਆਂ ਅਤੇ ਗਰੀਬ ਜਨਤਾ ਦੀ ਭਲਾਈ ਲਈ ਦਿਨ ਰਾਤ ਕੰਮ ਕਰਕੇ ਲੋਕ ਭਲਾਈ ਦੀਆਂ ਕਈ ਯੋਜਨਾਵਾਂ ਲਾਗੂ ਕੀਤੀਆਂ ਹਨ। ਇਹ ਗੱਲ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਕਮਲ ਸ਼ਰਮਾ ਨੇ ਅੱਜ ਇੱਥੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਉਹਨਾਂ ਕਿਹਾ ਕਿ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਕੇੱਦਰ ਸਰਕਾਰ ਦੀਆਂ ਨੀਤੀਆਂ ਦੀ ਬੇਲੋੜੀ ਨੁਕਤਾਚੀਨੀ ਕਰਕੇ ਦੇਸ਼ ਦੀ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੀਆਂ ਹਨ ਪ੍ਰੰਤੂ ਦੇਸ਼ ਦੀ ਜਨਤਾ ਬਹੁਤ ਸਮਝਦਾਰ ਹੈ ਅਤੇ ਵਿਰੋਧੀ ਪਾਰਟੀਆਂ ਦੇ ਬਹਿਕਾਵੇ ਵਿੱਚ ਆਉਣ ਵਾਲੀ ਨਹੀਂ ਹੈ।
ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਦੇ ਸਬੰਧਾਂ ਵਿੱਚ ਆ ਰਹੀ ਖਟਾਸ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਸ਼ਰਮਾ ਨੇ ਕਿਹਾ ਕਿ ਅਕਾਲੀ ਭਾਜਪਾ ਗੱਠਜੋੜ ਪਹਿਲਾਂ ਵਾਂਗ ਵਧੇਰੇ ਮਜ਼ਬੂਤ ਹੈ ਅਤੇ ਦੋਵੇਂ ਪਾਰਟੀ ਦੇ ਆਗੂਆਂ ਵਿੱਚ ਆਪਸੀ ਸਬੰਧ ਵੀ ਬਹੁਤ ਚੰਗੇ ਹਨ। ਉਹਨਾਂ ਦੱਸਿਆ ਕਿ ਆਉਣ ਵਾਲੀ 7 ਜੂਨ ਨੂੰ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ ਪੰਜਾਬ ਦੇ ਦੌਰੇ ਤੇ ਆ ਰਹੇ ਸਨ ਜਿਸ ਦੌਰਾਨ ਉਹਨਾਂ ਵੱਲੋਂ ਸ੍ਰੀ ਬਾਦਲ ਵੀ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਸੰਬੰਧੀ ਵੀ ਵਿਚਾਰ ਚਰਚਾ ਕਰਨਗੇ।
ਸ੍ਰੀ ਸ਼ਰਮਾ ਨੇ ਕਿਹਾ ਕਿ ਕੇੱਦਰ ਵਿੱਚ ਸ੍ਰੀ ਮੋਦੀ ਦੀ ਸਰਕਾਰ ਬਣਨ ਤੋਂ ਬਾਅਦ ਦੇਸ਼ ਆਰਥਿਕ, ਸਮਾਜਿਕ ਅਤੇ ਰੱਖਿਆ ਪੱਖੋਂ ਮਜ਼ਬੂਤ ਹੋਇਆ ਹੈ ਅਤੇ ਵਿਸ਼ਵ ਵਿੱਚ ਇਸਦਾ ਰਸੂਖ ਵਧਿਆ ਹੈ। ਉਹਨਾਂ ਕਿਹਾ ਕਿ ਕੇੱਦਰ ਵਿੱਚ ਇਸ ਤੋਂ ਪਹਿਲਾਂ ਡਾ. ਮਨਮੋਹਨ ਸਿੰਘ ਦੀ ਸਰਕਾਰ ਵੇਲੇ ਭ੍ਰਿਸ਼ਟਚਾਰ ਸ਼ਿਖਰ ਤੇ ਸੀ ਅਤੇ ਵਿਸ਼ਵ ਪੱਧਰ ’ਤੇ ਦੇਸ਼ ਦੀ ਬਦਨਾਮੀ ਹੋ ਰਹੀ ਸੀ ਜਦੋੱਕਿ ਹੁਣ ਦੇਸ਼ ਦੀ ਇਮੇਜ ਸੁਧਰੀ ਹੈ ਅਤੇ ਵਿਸ਼ਵ ਦੇ ਸਮੂਹ ਦੇਸ਼ਾਂ ਨਾਲ ਸਾਡੇ ਰਿਸ਼ਤੇ ਮਜਬੂਤ ਹੋਏ ਹਨ।
ਕਿਸਾਨਾਂ ਦੇ ਸੰਘਰਸ਼ ਬਾਰੇ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ ਹਨ ਅਤੇ ਉਹਨਾਂ ਨੂੰ ਲੋੜੀਂਦੀਆਂ ਸਹੂਲਤਾਂ ਮਿਲਣੀਆਂ ਚਾਹੀਦੀਆਂ ਹਨ। ਪੈਟਰੋਲ ਅਤੇ ਡੀਜਲ ਨੂੰ ਜੀਐਸਟੀ ਦੇ ਦਾਇਰੇ ਵਿੱਚ ਲਿਆਉਣ ਸੰਬੰਧੀ ਪੁੱਛੇ ਇੱਕ ਸਵਾਲ ਦੇ ਜਵਾਬ ਵਿੱਚ ਸ੍ਰੀ ਸ਼ਰਮਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸਦੇ ਹੱਕ ਵਿੱਚ ਹੈ ਪਰੰਤੂ ਵੱਖ-ਵੱਖ ਰਾਜਾਂ ਦੀਆਂ ਕਾਂਗਰਸ ਅਤੇ ਵਿਰੋਧੀਆਂ ਪਾਰਟੀਆਂ ਦੀਆਂ ਸਰਕਾਰਾਂ ਇਸਦੇ ਖਿਲਾਫ ਹੋਣ ਕਾਰਨ ਅਜਿਹਾ ਕਰਨਾ ਸੰਭਵ ਨਹੀਂ ਹੋ ਪਾ ਰਿਹਾ ਹੈ। ਉਹਨਾਂ ਦਾਅਵਾ ਕੀਤਾ ਕਿ ਸਰਕਾਰ ਵੱਲੋਂ ਜਨਤਾ ਦੀ ਭਲਾਈ ਲਈ 30 ਯੋਜਨਾਵਾਂ ਮੁਕੰਮਲ ਕੀਤੀਆਂ ਗਈਆਂ ਹਨ। 19 ਹਜ਼ਾਰ ਪਿੰਡਾਂ ਵਿੱਚ ਬਿਜਲੀ ਸਪਲਾਈ ਦਿੱਤੀ ਗਈ ਹੈ ਅਤੇ 3.8 ਕਰੋੜ ਅੌਰਤਾਂ ਨੂੰ ਉਜਵਲਾ ਯੋਜਨਾ ਤਹਿਤ ਮੁਫ਼ਤ ਗੈਸ ਸਲਿੰਡਰ ਵੰਡੇ ਗਏ ਹਨ।
ਇਸ ਮੌਕੇ ਭਾਜਪਾ ਵਿਧਾਇਕ ਸੋਮ ਪ੍ਰਕਾਸ਼, ਜਿਲ੍ਹਾ ਪ੍ਰਧਾਨ ਸ੍ਰੀ ਸੁਸ਼ੀਲ ਰਾਣਾ, ਸਾਬਕਾ ਜ਼ਿਲ੍ਹਾ ਪ੍ਰਧਾਨ ਮੁਖਵਿੰਦਰ ਸਿੰਘ ਗੋਲਡੀ, ਮੀਤ ਪ੍ਰਧਾਨ ਨਰਿੰਦਰ ਰਾਣਾ, ਸੀਨੀਅਰ ਆਗੂ ਅਰੁਣ ਸ਼ਰਮਾ, ਅਸ਼ੋਕ ਝਾਅ, ਹਰਦੀਪ ਸਿੰਘ ਸਰਾਓ, ਸੈਹਬੀ ਆਨੰਦ (ਸਾਰੇ ਕੌਂਸਲਰ), ਰਮੇਸ਼ ਵਰਮਾ, ਆਸ਼ੂ ਖੰਨਾ, ਰਾਜੀਵ ਸ਼ਰਮਾ, ਹਰੀਸ਼ ਕੁਮਾਰ, ਮੰਡਲ ਪ੍ਰਧਾਨ ਸੋਹਣ ਸਿੰਘ, ਹਰਚਰਨ ਸਿੰਘ ਸੈਣੀ ਅਤੇ ਹੋਰ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…