ਸਾਬਕਾ ਕੈਬਨਿਟ ਮੰਤਰੀ ਕੰਗ ਨੇ ਖਰੜ ਮੰਡੀ ਵਿੱਚ ਲਿਆ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਨਬਜ਼-ਏ-ਪੰਜਾਬ ਬਿਊਰੋ, ਖਰੜ, 4 ਅਪਰੈਲ:
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਹ ਅੱਜ ਅਨਾਜ ਮੰਡੀ ਖਰੜ ਵਿੱਚ ਕਣਕ ਦੀ ਖਰੀਦ ਸ਼ੁਰੂ ਕਰਵਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਹਿਲਾਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਕਣਕ ਦੀ ਖਰੀਦ ਕਰਨ ਸਬੰਧੀ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਅਧਿਕਾਰੀਆਂ ਦੀਆਂ ਡਿਊਟੀਆਂ ਚੈਕਿੰਗ ਕਰਨ ਲਈ ਲਗਾ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਹ ਵੀ ਵਿਧਾਨ ਸਭਾ ਹਲਕਾ ਤਹਿਤ ਪੈਦੀਆਂ ਮੰਡੀਆਂ ਵਿਚ ਦੌਰਾ ਕਰਕੇ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਵਾਉਦੇ ਰਹਿਣਗੇ। ਉਨ੍ਹਾਂ ਮਾਰਕੀਟ ਕਮੇਟੀ ਖਰੜ ਦੇ ਦਫਤਰ ਵਿੱਚ ਆੜ੍ਹਤੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ।
ਮੀਟਿੰਗ ਵਿਚ ਜਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਖਰੜ ਸਿਫਾਲੀ ਚੋਪੜਾ, ਤਹਿਸੀਲਦਾਰ ਗੁਰਮੰਦਰ ਸਿੰਘ, ਸਹਾਇਕ ਖੁਰਾਕ ਤੇ ਸਪਲਾਈ ਅਫਸਰ ਖਰੜ ਇੰਦੂ ਬਾਲਾ, ਸਕੱਤਰ ਮਾਰਕੀਟ ਕਮੇਟੀ ਖਰੜ ਮਲਕੀਤ ਸਿੰਘ, ਮੰਡੀ ਸੁਪਰਵਾਈਜ਼ਰ ਬਲਵਿੰਦਰ ਸਿੰਘ, ਨਰੀਖਕ ਭਵਨਜੀਤ ਸਿੰਘ, ਨਰੀਖਕ ਨਿਸ਼ਾਤ, ਨੀਟੂ ਅਗਰਵਾਲ, ਰਾਜੇਸ਼ ਸੂਦ, ਅਮ੍ਰਿੰਤਪਾਲ ਸਿੰਘ, ਜਤਿੰਦਰ ਕੁਮਾਰ, ਸ਼ਾਮ ਲਾਲ, ਰਾਕੇਸ਼ ਮਿੱਤਲ ਸਾਰੇ ਆੜ੍ਹਤੀ, ਜੀਤੀ ਪਡਿਆਲਾ, ਗੁਰਿੰਦਰਜੀਤ ਸਿੰਘ ਬਡਾਲਾ, ਮਾਸਟਰ ਸ਼ਿਗਾਰਾ ਸਿੰਘ, ਕਰਨਲ ਭਜ਼ਨ ਸਿੰਘ ਸਮੇਤ ਹੋਰ ਸ਼ਹਿਰ ਨਿਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ‘ਮਹਿਲਾ ਦਿਵਸ’ ਨੂੰ ਸਮਰਪਿਤ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ …