ਘਰੇਲੂ ਹਿੰਸਾ: ਚੰਡੀਗੜ੍ਹ ਪੁਲੀਸ ਦੇ ਸਾਬਕਾ ਸਬ ਇੰਸਪੈਕਟਰ ਵੱਲੋਂ ਪਤਨੀ ਦਾ ਕਤਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਸਤੰਬਰ:
ਇੱਥੋਂ ਦੇ ਫੇਜ਼-11 ਵਿੱਚ ਰਹਿੰਦੇ ਚੰਡੀਗੜ੍ਹ ਪੁਲੀਸ ਦੇ ਸਾਬਕਾ ਸਬ ਇੰਸਪੈਕਟਰ ਕਰਤਾਰ ਸਿੰਘ ਵੱਲੋਂ ਆਪਣੀ ਪਤਨੀ ਕੁਲਦੀਪ ਕੌਰ (60) ਦਾ ਬੜੀ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕਿ ਕਰਤਾਰ ਸਿੰਘ ਖ਼ਿਲਾਫ਼ ਕੁੱਝ ਸਮਾਂ ਪਹਿਲਾਂ ਧਾਰਾ 307 ਦਾ ਪਰਚਾ ਹੋਇਆ ਸੀ ਅਤੇ ਇਸ ਮੁਕੱਦਮੇ ਵਿੱਚ ਉਸ ਦੀ ਪਤਨੀ ਕੁਲਦੀਪ ਕੌਰ ਅਹਿਮ ਗਵਾਹ ਸੀ। ਸਬ ਇੰਸਪੈਕਟਰ ਖ਼ਿਲਾਫ਼ ਦਰਜ ਅਪਰਾਧਿਕ ਮਾਮਲੇ ਵਿੱਚ ਗਵਾਹੀ ਨੂੰ ਲੈ ਕੇ ਪਤੀ ਪਤਨੀ ਵਿੱਚ ਝਗੜਾ ਹੋ ਗਿਆ, ਜੋ ਦੇਖਦੇ ਹੀ ਦੇਖਦੇ ਖੂੰਨੀ ਸੰਘਰਸ਼ ਵਿੱਚ ਤਬਦੀਲ ਹੋ ਗਿਆ। ਸਬ ਇੰਸਪੈਕਟਰ ਆਪਣੀ ਪਤਨੀ ’ਤੇ ਗਵਾਹੀ ਨਾ ਦੇਣ ਲਈ ਦਬਾਅ ਪਾ ਰਿਹਾ ਸੀ। ਲੇਕਿਨ ਉਹ ਆਪਣੇ ਬਿਆਨਾਂ ’ਤੇ ਅੜੀ ਹੋਈ ਸੀ। ਇਸ ਦੌਰਾਨ ਕਰਤਾਰ ਸਿੰਘ ਨੇ ਆਪਣੀ ਪਤਨੀ ਦੀ ਕਾਫ਼ੀ ਕੁੱਟਮਾਰ ਕੀਤੀ ਗਈ ਅਤੇ ਉਸ ਦੇ ਸਿਰ ਵਿੱਚ ਡੂੰਘੀ ਸੱਟ ਲੱਗਣ ਕਾਰਨ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲੀਸ ਮੌਕੇ ’ਤੇ ਪਹੁੰਚ ਗਈ ਅਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਸੇਵਾਮੁਕਤ ਸਬ ਇੰਸਪੈਕਟਰ ਕਰਤਾਰ ਸਿੰਘ ਖ਼ਿਲਾਫ਼ ਕਤਲ ਦਾ ਪਰਚਾ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

Load More Related Articles
Load More By Nabaz-e-Punjab
Load More In Court

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …