ਸੋਹਾਣਾ ਲੜਾਈ ਝਗੜੇ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਤੇ ਦੁਕਾਨਦਾਰ ਭਰਾ ਜ਼ਖ਼ਮੀ

ਜ਼ਖ਼ਮੀ ਦੇ ਬਿਆਨਾਂ ’ਤੇ ਸੋਹਾਣਾ ਥਾਣੇ ਵਿੱਚ ਧਾਰਾ 307 ਦਾ ਕੇਸ ਦਰਜ, 1 ਗ੍ਰਿਫ਼ਤਾਰ, ਬਾਕੀ ਫਰਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਦਸੰਬਰ:
ਇੱਥੋਂ ਦੇ ਇਤਿਹਾਸਕ ਨਗਰ ਸੋਹਾਣਾ ਵਿੱਚ ਦੋ ਧਿਰਾਂ ਵਿੱਚ ਹੋਈ ਲੜਾਈ ਝਗੜੇ ਦੌਰਾਨ ਦੁਕਾਨਦਾਰ ਜਰਨੈਲ ਸਿੰਘ ਰਾਣਾ ਅਤੇ ਉਸ ਦਾ ਭਰਾ ਸਾਹਿਬ ਸਿੰਘ ਰਾਣਾ ਵਾਸੀ ਸੋਹਾਣਾ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਸ ਝਗੜੇ ਵਿੱਚ ਹੁਕਮਰਾਨ ਪਾਰਟੀ ਦੇ ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰਾਜਪੂਤ ਨੂੰ ਵੀ ਸੱਟਾਂ ਲੱਗੀਆਂ ਹਨ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਫੇਜ਼-6 ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਲੰਘੀ ਦੇਰ ਰਾਤ ਵਾਪਰੀ ਦੱਸੀ ਜਾ ਰਹੀ ਹੈ। ਇਸ ਸਬੰਧੀ ਜ਼ਖ਼ਮੀ ਜਰਨੈਲ ਸਿੰਘ ਰਾਣਾ ਦੇ ਬਿਆਨਾਂ ਨੂੰ ਆਧਾਰ ਬਣਾ ਕੇ ਦੂਜੀ ਧਿਰ ਦੇ ਜਗਤਾਰ ਸਿੰਘ, ਅਵਤਾਰ ਸਿੰਘ, ਗੁਰਮੀਤ ਸਿੰਘ, ਹਰਪ੍ਰੀਤ ਸਿੰਘ ਵਾਸੀ ਸੁਖਗੜ੍ਹ ਸਮੇਤ 8-10 ਹੋਰ ਅਣਛਾਤੇ ਵਿਅਕਤੀਆਂ ਦੇ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਧਾਰਾ 307, 323, 148, 149 ਅਤੇ 506 ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤ ਜਰਨੈਲ ਸਿੰਘ ਨੇ ਆਪਣੇ ਬਿਆਨਾਂ ਵਿੱਚ ਕਿਹਾ ਕਿ ਸੋਹਾਣਾ ਵਿੱਚ ਉਸ ਦੀ ਦੁਕਾਨ ਹੈ ਅਤੇ ਨਾਲ ਖਾਲੀ ਜਗ੍ਹਾ ਪਈ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਦੇਰ ਸ਼ਾਮ ਨੂੰ ਉਹ ਆਪਣੀ ਜਗ੍ਹਾ ਦੀ ਸਫ਼ਾਈ ਕਰ ਕੇ ਬੇਸਮੈਂਟ ਪੁੱਟਣ ਦੀ ਤਿਆਰੀ ਕਰ ਰਹੇ ਸੀ ਕਿ ਏਨੇ ਵਿੱਚ ਉਕਤ ਵਿਅਕਤੀ ਉੱਥੇ ਆ ਗਏ ਅਤੇ ਉਨ੍ਹਾਂ ਨਾਲ ਝਗੜਾ ਕਰਦਿਆਂ ਕੁੱਟਮਾਰ ਸ਼ੁਰੂ ਕਰ ਦਿੱਤੀ। ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਬਾਅਦ ਵਿੱਚ ਹਮਲਾਵਰਾਂ ਲਲਕਾਰੇ ਮਾਰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਇਸ ਉਪਰੰਤ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਉਨ੍ਹਾਂ ਨੂੰ ਬੇਹੋਸ਼ੀ ਦੇ ਆਲਮ ਵਿੱਚ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਸਾਬਕਾ ਕੌਂਸਲਰ ਨੂੰ ਛੁੱਟੀ ਦੇ ਕੇ ਘਰ ਭੇਜ ਦਿੱਤਾ ਗਿਆ ਹੈ ਅਤੇ ਜਦੋਂਕਿ ਰਾਣਾ ਭਰਾ ਜੇਰੇ ਇਲਾਜ ਹਨ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਸ ਮਾਮਲੇ ਵਿੱਚ ਇਕ ਮੁਲਜ਼ਮ ਜਗਤਾਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਬਾਕੀ ਫਰਾਰ ਮੁਲਜ਼ਮਾਂ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬਾਕੀ ਹਮਲਾਵਰਾਂ ਨੂੰ ਵੀ ਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…