ਸਾਬਕਾ ਕੌਂਸਲਰ ਆਰਪੀ ਸ਼ਰਮਾ ਨੇ ਅਕਾਲੀ ਆਗੂਆਂ ’ਤੇ ਹਮਲਾ ਕਰਵਾਉਣ ਦਾ ਲਾਇਆ ਦੋਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਫਰਵਰੀ:
ਇੱਥੋਂ ਦੇ ਵਾਰਡ ਨੰਬਰ-48 ਤੋਂ ਆਜ਼ਾਦ ਗਰੁੱਪ ਦੇ ਉਮੀਦਵਾਰ ਆਰਪੀ ਸ਼ਰਮਾ ਨੇ ਦੱਸਿਆ ਕਿ ਜਦੋਂ ਉਹ ਦੇਰ ਸ਼ਾਮ ਆਪਣੇ ਵਾਰਡ ਵਿੱਚ ਚੋਣ ਪ੍ਰਚਾਰ ਕਰ ਰਹੇ ਸਨ ਤਾਂ ਵਾਰਡ ਨੰਬਰ-48 ਤੋਂ ਅਕਾਲੀ ਦਲ ਦੇ ਉਮੀਦਵਾਰ ਇਕਬਾਲਪ੍ਰੀਤ ਪ੍ਰਿੰਸ ਨੇ ਉਸ ਨਾਲ ਬਦਸਲੂਕੀ ਅਤੇ ਧੱਕਾਮੁੱਕੀ ਕੀਤੀ ਗਈ।
ਆਰਪੀ ਸ਼ਰਮਾ ਨੇ ਦੋਸ਼ ਲਾਇਆ ਕਿ ਇਹ ਸਾਰਾ ਕੁੱਝ ਅਕਾਲੀ ਦਲ ਦੇ ਸੀਨੀਅਰ ਆਗੂਆਂ ਦੇ ਇਸ਼ਾਰੇ ’ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਇਸ ਘਟਨਾ ਬਾਰੇ ਉਨ੍ਹਾਂ ਪੁਲੀਸ ਨੂੰ ਸ਼ਿਕਾਇਤ ਕੀਤੀ ਤਾਂ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਸਬੰਧੀ ਉਹ ਭਲਕੇ ਸੋਮਵਾਰ ਨੂੰ ਚੋਣ ਕਮਿਸ਼ਨ ਨੂੰ ਵੀ ਸ਼ਿਕਾਇਤ ਦੇਣਗੇ। ਉਨ੍ਹਾਂ ਅਕਾਲੀ ਦਲ ਦੇ ਉਮੀਦਵਾਰ ਤੋਂ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਆਉਣ ਦਿਨਾਂ ਵਿੱਚ ਚੋਣ ਪ੍ਰਚਾਰ ਦੌਰਾਨ ਸ਼ਰ੍ਹੇਆਮ ਧੱਕੇਸ਼ਾਹੀ ਅਤੇ ਗੁੰਡਾਗਰਦੀ ਹੋਣ ਦੀ ਸ਼ੰਕਾ ਪ੍ਰਗਟ ਕਰਦਿਆਂ ਚੋਣ ਕਮਿਸ਼ਨ ਅਤੇ ਪੁਲੀਸ ਦੇ ਉੱਚ ਅਧਿਕਾਰੀਆਂ ਤੋਂ ਅਮਨ ਕਾਨੂੰਨ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ

ਬਾਬਾ ਮੋਤੀ ਰਾਮ ਮਹਿਰਾ ਤੇ ਦੀਵਾਨ ਟੋਡਰ ਮੱਲ ਦੀ ਯਾਦ ਵਿੱਚ ਵਿਸ਼ਾਲ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, …