ਸਾਬਕਾ ਕੌਂਸਲਰ ਸਤਵੀਰ ਧਨੋਆ ਨੂੰ ਸਦਮਾ, ਮਾਤਾ ਦਾ ਅਕਾਲ ਚਲਾਣਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ:
ਪੰਜਾਬੀ ਵਿਰਸਾ ਤੇ ਸੱਭਿਆਚਾਰ ਸੁਸਾਇਟੀ ਦੇ ਪ੍ਰਧਾਨ ਅਤੇ ਸਾਬਕਾ ਕੌਂਸਲਰ ਸਤਵੀਰ ਸਿੰਘ ਧਨੋਆ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੇ ਮਾਤਾ ਸੁਰਿੰਦਰ ਕੌਰ ਧਨੋਆ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ ਹਨ। ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਸਨ ਅਤੇ ਸ਼ਿਵਾਲਿਕ ਹਸਪਤਾਲ ਸੈਕਟਰ-69 ਵਿੱਚ ਜੇਰੇ ਇਲਾਜ ਸਨ। ਮਾਤਾ ਸੁਰਿੰਦਰ ਕੌਰ ਦਾ ਅੰਤਿਮ ਸਸਕਾਰ ਅੱਜ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ।
ਇਸ ਮੌਕੇ ਮੁਹਾਲੀ ਤੋਂ ਆਪ ਦੇ ਵਿਧਾਇਕ ਕੁਲਵੰਤ ਸਿੰਘ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਕੌਂਸਲਰ ਨਰਪਿੰਦਰ ਸਿੰਘ ਰੰਗੀ ਅਤੇ ਕਮਲਜੀਤ ਸਿੰਘ ਬੰਨੀ, ਅਤੇ ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਸੁਰਿੰਦਰ ਸਿੰਘ ਰੋਡਾ (ਸਾਰੇ ਸਾਬਕਾ ਕੌਂਸਲਰ), ਸਿਮਰਦੀਪ ਸਿੰਘ, ਧਨੋਆ ਦੇ ਪਰਿਵਾਰਕ ਮੈਂਬਰਾਂ, ਨਜ਼ਦੀਕੀ ਰਿਸ਼ਤੇਦਾਰਾਂ ਅਤੇ ਸ਼ਹਿਰ ਦੇ ਪਤਵੰਤਿਆਂ ਨੇ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ। ਸਤਵੀਰ ਧਨੋਆ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਸੁਰਿੰਦਰ ਕੌਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ 26 ਜੂਨ ਨੂੰ ਗੁਰਦੁਆਰਾ ਸਾਹਿਬ ਸੈਕਟਰ-69 ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ।

Load More Related Articles

Check Also

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 26…