
ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਨੂੰ ਸਦਮਾ, ਮਾਤਾ ਦਾ ਦੇਹਾਂਤ
ਨਬਜ਼-ਏ-ਪੰਜਾਬ, ਮੁਹਾਲੀ, 21 ਅਪਰੈਲ:
ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਨੂੰ ਉਸ ਸਮੇਂ ਡੂੰਘਾ ਸਦਕਾ ਲੱਗਿਆ ਜਦੋਂ ਅੱਜ ਸਵੇਰੇ ਤੜਕੇ ਉਨ੍ਹਾਂ ਦੇ ਮਾਤਾ ਬੀਬੀ ਬਲਦੇਵ ਕੌਰ ਸੋਹਾਣਾ ਦੀ ਮੌਤ ਹੋ ਗਈ। ਉਨ੍ਹਾਂ ਦਾ ਅੱਜ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਚਿਤਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਤੇ ਸਾਬਕਾ ਕੌਂਸਲਰ ਸੁਰਿੰਦਰ ਸਿੰਘ ਰੋਡਾ ਨੇ ਦਿਖਾਈ। ਅੰਤਿਮ ਸਸਕਾਰ ਮਗਰੋਂ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਅਲਾਣੀਆਂ ਦਾ ਪਾਠ ਕੀਤਾ ਗਿਆ।
ਇਸ ਮੌਕੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਸਮਾਜ ਸੇਵੀ ਬਲਦੇਵ ਸਿੰਘ ਕੰਗ, ਨੰਬਰਦਾਰ ਹਰਸੰਗਤ ਸਿੰਘ ਤੇ ਹਰਵਿੰਦਰ ਸਿੰਘ, ਅਤੇ ਸਤਨਾਮ ਸਿੰਘ ਲਾਂਡਰਾਂ, ‘ਆਪ’ ਆਗੂ ਸਰਬਜੀਤ ਸਿੰਘ ਸਮਾਣਾ, ਕੌਂਸਲਰ ਪਰਮਜੀਤ ਸਿੰਘ ਹੈਪੀ ਅਤੇ ਸਤਵੀਰ ਸਿੰਘ ਧਨੋਆ, ਕਮਲਜੀਤ ਕੌਰ, ਅਰੁਣ ਸ਼ਰਮਾ, ਕਮਲਜੀਤ ਸਿੰਘ ਰੂਬੀ, ਪਰਮਜੀਤ ਸਿੰਘ ਕਾਹਲੋਂ, ਸਟੇਟ ਐਵਾਰਡੀ ਫੂਲਰਾਜ ਸਿੰਘ, ਹਰਪਾਲ ਸਿੰਘ ਚੰਨਾ, ਆਰਪੀ ਸ਼ਰਮਾ, ਜਸਵੀਰ ਕੌਰ ਅੱਤਲੀ, ਮਨਮੋਹਨ ਸਿੰਘ ਲੰਗ (ਸਾਰੇ ਸਾਬਕਾ ਕੌਂਸਲਰ), ਜ਼ਿਲ੍ਹਾ ਪ੍ਰੈਸ ਕਲੱਬ ਐਸ.ਏ.ਐਸ. ਨਗਰ (ਮੁਹਾਲੀ) ਦੇ ਚੇਅਰਮੈਨ ਦਰਸ਼ਨ ਸਿੰਘ ਸੋਢੀ, ਜਨਰਲ ਸਕੱਤਰ ਕੁਲਦੀਪ ਸਿੰਘ, ਪ੍ਰੈਸ ਕਲੱਬ ਐਸ.ਏ.ਐਸ. ਨਗਰ ਦੇ ਜਨਰਲ ਸਕੱਤਰ ਪਰਦੀਪ ਸਿੰਘ ਹੈਪੀ, ਜਤਿੰਦਰ ਅਨੰਦ, ਰਾਜਾ ਕੰਵਰਜੋਤ ਸਿੰਘ, ਗਗਨਦੀਪ ਸਿੰਘ ਬੈਦਵਾਨ, ਰਣਦੀਪ ਸਿੰਘ ਬੈਦਵਾਨ, ਅਕਵਿੰਦਰ ਸਿੰਘ ਗੋਸਲ, ਜਸਪਾਲ ਸਿੰਘ ਮਟੌਰ, ਮਹਿੰਦਰ ਸਿੰਘ ਸੋਹਾਣਾ, ਰਣਮੀਕ ਸਿੰਘ, ਅਵਤਾਰ ਸਿੰਘ ਮੌਲੀ ਸਮੇਤ ਹੋਰ ਪਤਵੰਤੇ ਹਾਜ਼ਰ ਸਨ।