ਸਾਬਕਾ ਕੌਂਸਲਰ ਸਰਬਜੀਤ ਸਿੰਘ ਸਮਾਣਾ ਅਤੇ ਹਰਪਾਲ ਚੰਨਾ ਵੱਲੋਂ ਸੈਕਟਰ-71 ਤੇ ਮਟੌਰ ਵਿੱਚ ਚੋਣ ਪ੍ਰਚਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਫਰਵਰੀ:
ਸਾਬਕਾ ਕੌਂਸਲਰ ਸਰਬਜੀਤ ਸਿੰਘ ਸਮਾਣਾ ਅਤੇ ਹਰਪਾਲ ਸਿੰਘ ਚੰਨਾ ਨੇ ਐਤਵਾਰ ਨੂੰ ਇੱਥੋਂ ਦੇ ਸੈਕਟਰ-71 ਅਤੇ ਪਿੰਡ ਮਟੌਰ ਵਿੱਚ ਚੋਣ ਮੀਟਿੰਗਾਂ ਕੀਤੀਆਂ ਅਤੇ ਸ਼ਹਿਰ ਵਾਸੀਆਂ ਨੂੰ ਵਿਕਾਸ ਦੇ ਕੰਮਾਂ ਦੀ ਦੁਹਾਈ ਦਿੰਦਿਆਂ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਸਮੇਂ ਦੌਰਾਨ ਕੀਤੇ ਵਿਕਾਸ ਕੰਮਾਂ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਨਮੂਨੇ ਦਾ ਸ਼ਹਿਰ ਬਣਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਸਮੇਤ ਲਾਵਾਰਿਸ਼ ਪਸ਼ੂਆਂ ਅਤੇ ਪਸ਼ੂ ਪਾਲਕਾ ਨੂੰ ਚੰਡੀਗੜ੍ਹ ਦੀ ਤਰਜ਼ ’ਤੇ ਸ਼ਹਿਰੀ ਆਬਾਦੀ ਤੋਂ ਹਟ ਕੇ ਮਿਲਕ ਡੇਅਰੀ ਵਿੱਚ ਪਲਾਟ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਸਫ਼ਾਈ ਪੱਖੋਂ ਸ਼ਹਿਰ ਨੂੰ ਹੋਰ ਵਧੇਰੇ ਖੂਬਸੂਰਤ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਵਿੱਚ ਵੀ ਅਜਿਹਾ ਉਪਰਾਲਾ ਕੀਤਾ ਗਿਆ ਸੀ ਪ੍ਰੰਤੂ ਪੰਜਾਬ ਸਰਕਾਰ ਨੇ ਸਿਆਸੀ ਬਦਲਾਖੋਰੀ ਦੇ ਚੱਲਦਿਆਂ ਇਹ ਪ੍ਰਾਜੈਕਟ ਸਿਰੇ ਚੜ੍ਹਨ ਨਹੀਂ ਦਿੱਤਾ। ਲੇਕਿਨ ਇਸ ਵਾਰ ਠੋਸ ਤਰੀਕੇ ਨਾਲ ਪੈਰਵਾਈ ਕੀਤੀ ਜਾਵੇਗੀ ਅਤੇ ਜੇਕਰ ਲੋੜ ਪਈ ਤਾਂ ਅਦਾਲਤ ਦਾ ਬੂਹਾ ਖੜਕਾਇਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…