ਸਾਬਕਾ ਡਿਪਟੀ ਮੇਅਰ ਮਨਜੀਤ ਸੇਠੀ ਨੂੰ ਸਦਮਾ, ਪਤਨੀ ਦਾ ਦੇਹਾਂਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਸਤੰਬਰ:
ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਤੇ ਮੌਜੂਦਾ ਕੌਂਸਲਰ ਅਤੇ ਟਕਸਾਲੀ ਅਕਾਲੀ ਆਗੂ ਮਨਜੀਤ ਸਿੰਘ ਸੇਠੀ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੀ ਪਤਨੀ ਬੀਬੀ ਅਮਰਪਾਲ ਕੌਰ ਦਾ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫ਼ੀ ਸਮੇਂ ਤੋਂ ਬੀਮਾਰ ਚਲ ਰਹੇ ਸੀ। ਅੱਜ ਸ਼ਾਮ ਉਨ੍ਹਾਂ ਦਾ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਸਸਕਾਰ ਕੀਤਾ ਗਿਆ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸਾਬਕਾ ਮੇਅਰ ਕੁਲਵੰਤ ਸਿੰਘ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜਨਰਲ ਸਕੱਤਰ ਹਰਸੁਖਇੰਦਰ ਸਿੰਘ ਬੱਬੀ ਬਾਦਲ, ਸਾਬਕਾ ਕੌਂਸਲਰ ਮਨਮੋਹਨ ਸਿੰਘ ਲੰਗ ਸਮੇਤ ਹੋਰ ਵੱਖਵੱਖ ਸਿਆਸੀ ਪਾਰਟੀਆਂ ਦੇ ਆਗੂ, ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਬੀਬੀ ਅਮਰਪਾਲ ਕੌਰ ਦਾ ਭਲਕੇ ਸੋਮਵਾਰ ਨੂੰ ਸਵੇਰੇ 9 ਵਜੇ ਅੰਗੀਠਾ ਸੰਭਾਲਿਆ ਜਾਵੇਗਾ ਅਤੇ ਅਗਲੇ ਐਤਵਾਰ 26 ਸਤੰਬਰ ਨੂੰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਹੋਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੇ ਘਰ ਮਕਾਨ ਨੰਬਰ-289, ਫੇਜ਼-3ਏ, ਮੁਹਾਲੀ ਵਿਖੇ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।
ਉਧਰ, ਜ਼ਿਲ੍ਹਾ ਪ੍ਰੈਸ ਕਲੱਬ ਐਸਏਐਸ ਨਗਰ (ਮੁਹਾਲੀ) ਦੇ ਚੇਅਰਮੈਨ ਦਰਸ਼ਨ ਸਿੰਘ ਸੋਢੀ, ਅਦਾਰਾ ਨਬਜ਼-ਏ-ਪੰਜਾਬ ਡਾਟ ਕਾਮ, ਬੀਐਚਐਸ ਨਿਊਜ਼ ਪੁਆਇੰਟ ਅਤੇ ਸਕਾਈ ਹਾਕ ਟਾਈਮਜ਼ ਅਤੇ ਆਜ਼ਾਦ ਗਰੁੱਪ ਨੇ ਵੀ ਬੀਬੀ ਅਮਰਪਾਲ ਕੌਰ ਦੀ ਮੌਤ ’ਤੇ ਦੁੱਖ ਪ੍ਰਗਟ ਕਰਦਿਆਂ ਸੇਠੀ ਪਰਿਵਾਰ ਨਾਲ ਹਮਦਰਦੀ ਜਾਹਰ ਕੀਤੀ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …