Share on Facebook Share on Twitter Share on Google+ Share on Pinterest Share on Linkedin ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਗ੍ਰਿਫ਼ਤਾਰ ਕਰਵਾਉਣ ਵਾਲੇ ਨੂੰ 5 ਲੱਖ ਨਗਦ ਇਨਾਮ ਦੇਣ ਦਾ ਐਲਾਨ ਸਿੱਖ ਕਲਚਰਲ ਸੁਸਾਇਟੀ ਰਿਚਮੰਡ ਹਿੱਲ ਨਿਊਯਾਰਕ ਨੇ ਮੀਟਿੰਗ ਵਿੱਚ ਲਿਆ ਫੈਸਲਾ ਹਰਸ਼ਬਾਬ ਸਿੱਧੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਸਤੰਬਰ: ਅਮਰੀਕਾ ਦੇ ਨਿਊਯਾਰਕ ਦੇ ਰਿਚਮੰਡ ਹਿੱਲ 118 ਸਟਰੀਟ, ਗੁਰਦੁਆਰਾ ਸਿੱਖ ਕਲਚਰਲ ਸੁਸਾਇਟੀ ਦੀ ਪ੍ਰਬੰਧਕ ਕਮੇਟੀ ਦੀ ਇਕ ਅਹਿਮ ਮੀਟਿੰਗ ਹੋਈ। ਜਿਸ ਵਿੱਚ ਸੁਸਾਇਟੀ ਦੇ ਪ੍ਰਧਾਨ ਦਵਿੰਦਰ ਸਿੰਘ ਬੋਪਾਰਾਏ, ਜਨਰਲ ਸਕੱਤਰ ਬਲਾਕਾ ਸਿੰਘ, ਨਿਊਯਾਰਕ ਦੇ ਮਨੁੱਖੀ ਅਧਿਕਾਰ ਕਮਿਸ਼ਨਰ ਅਤੇ ਸੁਸਾਇਟੀ ਦੇ ਸਾਬਕਾ ਪ੍ਰਧਾਨ ਗੁਰਦੇਵ ਸਿੰਘ ਕੰਗ, ਕੁਲਦੀਪ ਸਿੰਘ ਵੜੈਚ, ਬੂਟਾ ਸਿੰਘ ਚੀਮਾ, ਸਾਬਕਾ ਪ੍ਰਧਾਨ ਕੁਲਦੀਪ ਸਿੰਘ ਢਿੱਲੋਂ, ਮੁਖ਼ਤਿਆਰ ਸਿੰਘ ਘੁੰਮਣ, ਹਰਜੀਤ ਸਿੰਘ ਧਾਲੀਵਾਲ, ਸੁਰਜੀਤ ਸਿੰਘ ਮੁੱਧਲ, ਨਿਹਾਲ ਸਿੰਘ, ਪਰਮਜੀਤ ਸਿੰਘ ਕੋਹਲੀ ਸਮੇਤ ਹੋਰਨਾਂ ਆਗੂਆਂ ਨੇ ਸ਼ਿਰਕਤ ਕੀਤੀ। ਮੀਟਿੰਗ ਵਿੱਚ ਮੁਹਾਲੀ ਦੇ ਸਿੱਖ ਨੌਜਵਾਨ ਨੂੰ ਘਰੋਂ ਅਗਵਾ ਕਰਨ ਉਪਰੰਤ ਮਾਰ ਮੁਕਾਉਣ ਦੇ ਕਥਿਤ ਦੋਸਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਪੰਜਾਬ ਪੁਲੀਸ ਅਤੇ ਐਸਆਈਟੀ ਦਰਮਿਆਨ ਚੱਲ ਰਹੇ ਚੂਹੇ ਬਿੱਲੇ ਦੇ ਖੇਡ ਵਾਲੇ ਏਜੰਡੇ ’ਤੇ ਚਰਚਾ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਪੰਜਾਬ ਵਿੱਚ ਕਾਲੇ ਦੌਰ ਦੌਰਾਨ ਬਹੁਤ ਸਾਰੇ ਨਿਰਦੋਸ਼ ਲੋਕਾਂ ਖਾਸ ਕਰਕੇ ਸਿੱਖ ਨੌਜਵਾਨਾਂ ਨੂੰ ਘਰਾਂ ’ਚੋਂ ਚੁੱਕ ਕੇ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਜਾਂਦਾ ਰਿਹਾ ਹੈ ਅਤੇ ਕਾਫ਼ੀ ਨੌਜਵਾਨਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣ ਤੋਂ ਬਾਅਦ ਕਥਿਤ ਮਾਰ ਦਿੱਤਾ ਜਾਂਦਾ ਸੀ। ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਜੋ ਵਿਅਕਤੀ ਸੈਣੀ ਨੂੰ ਗ੍ਰਿਫ਼ਤਾਰ ਕਰਵਾਏਗਾ ਉਸ ਨੂੰ 5 ਲੱਖ ਰੁਪਏ ਦਾ ਨਗਦ ਇਨਾਮ ਦਿੱਤਾ ਜਾਵੇਗਾ। ਸੁਸਾਇਟੀ ਦੇ ਪ੍ਰਧਾਨ ਦਵਿੰਦਰ ਸਿੰਘ ਬੋਪਾਰਾਏ ਨੇ ਕਿਹਾ ਕਿ ਪੰਜਾਬ ਵਿੱਚ ਸਖ਼ਤੀ ਨਾਲ ਕਾਨੂੰਨ ਲਾਗੂ ਕਰਵਾਉਣ ਵਾਲਾ ਸਾਬਕਾ ਪੁਲੀਸ ਮੁਖੀ ਹੁਣ ਮੁਲਤਾਨੀ ਕੇਸ ਵਿੱਚ ਖ਼ੁਦ ਉਸੇ ਕਾਨੂੰਨ ਤੋਂ ਲੁਕਦਾ ਫਿਰ ਰਿਹਾ ਹੈ। ਨਿਊਯਾਰਕ ਦੇ ਮਨੁੱਖੀ ਅਧਿਕਾਰ ਕਮਿਸ਼ਨਰ ਗੁਰਦੇਵ ਸਿੰਘ ਕੰਗ ਨੇ ਕਿਹਾ ਕਿ ਹੁਣ ਜਦੋਂ ਹਾਈ ਕੋਰਟ ਅਤੇ ਮੁਹਾਲੀ ਅਦਾਲਤ ਨੇ ਸੈਣੀ ਦੀ ਅਗਾਊਂ ਜ਼ਮਾਨਤ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ ਅਤੇ ਸਾਬਕਾ ਡੀਜੀਪੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ ਤਾਂ ਪੁਲੀਸ ਦੀ ਇਹ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਸੈਣੀ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ