Nabaz-e-punjab.com

ਸਾਬਕਾ ਸਿੱਖਿਆ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਦੇਹਾਂਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਕਤੂਬਰ:
ਪੰਜਾਬ ਦੇ ਸਾਬਕਾ ਮੰਤਰੀ ਜਥੇਦਾਰ ਸੇਵਾ ਸਿੰਘ ਸੇਖਵਾਂ ਦਾ ਅੱਜ ਇੱਥੇ ਦੇਹਾਂਤ ਹੋ ਗਿਆ। ਉਹ ਪਿਛਲੇ ਸਮੇਂ ਤੋਂ ਬਿਮਾਰ ਚਲ ਰਹੇ ਸਨ। ਉਹ ਲੰਮੇ ਸਮੇਂ ਤੋਂ ਆਪਣੇ ਪਰਿਵਾਰ ਨਾਲ ਮੁਹਾਲੀ ਦੇ ਸੈਕਟਰ-71 ਵਿੱਚ ਰਹਿ ਰਹੇ ਸੀ। ਉਨ੍ਹਾਂ ਦਾ ਦਿੱਲੀ ਦੇ ਐਸਕਾਰਟ ਹਸਪਤਾਲ ’ਚੋਂ ਇਲਾਜ ਚੱਲ ਰਿਹਾ ਸੀ। ਜਥੇਦਾਰ ਸੇਖਵਾਂ ਉੱਘੇ ਸਿਆਸਤਦਾਨ ਮਰਹੂਮ ਜਥੇਦਾਰ ਉਜਾਗਰ ਸਿੰਘ ਸੇਖਵਾਂ ਦੇ ਸਪੁੱਤਰ ਸਨ। ਸੇਖਵਾਂ ਦੀ ਮੌਤ ਦੀ ਖ਼ਬਰ ਉਨ੍ਹਾਂ ਦੇ ਬੇਟੇ ਜਗਰੂਪ ਸਿੰਘ ਸੇਖਵਾਂ ਨੇ ਖ਼ੁਦ ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ।
ਜਥੇਦਾਰ ਉਜਾਗਰ ਸਿੰਘ ਸੇਖਵਾਂ ਸਾਈਕਲ ’ਤੇ ਚੱਲਣ ਵਾਲੇ ਅਕਾਲੀ ਦਲ ਦੇ ਪ੍ਰਧਾਨ ਸਨ, ਜਿਨ੍ਹਾਂ ਦੀ ਅਗਵਾਈ ਵਿੱਚ ਅਕਾਲੀ ਦਲ ਵਧੀਆ ਕੰਮ ਕੀਤਾ। ਉਹ 1977 ਵਿੱਚ ਫਿਰ 1980 ਵਿੱਚ ਦੋ ਵਾਰ ਅਕਾਲੀ ਦਲ ਦੇ ਵਿਧਾਇਕ ਰਹੇ। ਜਥੇਦਾਰ ਸੇਖਵਾਂ ਜੋ ਕਿੱਤੇ ਵਜੋਂ ਅਧਿਆਪਕ ਸਨ। ਆਪਣੇ ਪਿਤਾ ਦੀ ਮੌਤ ਪਿੱਛੋਂ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਅਤੇ 1997 ਅਤੇ ਫਿਰ 2007 ਵਿੱਚ ਚੋਣ ਵਿੱਚ ਜਿੱਤਣ ਤੋਂ ਬਾਅਦ ਅਕਾਲੀ-ਭਾਜਪਾ ਸਰਕਾਰ ਵਿੱਚ ਸਿੱਖਿਆ ਮੰਤਰੀ ਬਣੇ। ਉਨ੍ਹਾਂ ਦੇ ਪਿਤਾ ਬਾਬੂ ਕਾਸ਼ੀ ਰਾਮ ਨਾਲ ਵੀ ਵੱਡੀ ਨੇੜਤਾ ਰੱਖਦੇ ਸਨ ਅਤੇ ਉਨ੍ਹਾਂ ਦੇ ਭਾਰਤੀ ਘੱਟ ਗਿਣਤੀ ਤੇ ਫਰੰਟ ਵੀ ਬਣਾਇਆ ਹੋਇਆ ਸੀ ਜੋ ਜਥੇਦਾਰ ਸੇਵਾ ਸਿੰਘ ਸੇਖਵਾਂ ਚਲਾਉਂਦੇ ਰਹੇ ਹਨ।
ਅਕਾਲੀ ਦਲ ਵਿੱਚ ਬਿਕਰਮ ਸਿੰਘ ਮਜੀਠੀਆ ਅਤੇ ਸੁਖਬੀਰ ਬਾਦਲ ਵੱਲੋਂ ਉਨ੍ਹਾਂ ਨੂੰ ਦਬਾ ਕੇ ਰੱਖਣ ਅਤੇ ਉਨ੍ਹਾਂ ਦਾ ਕੱਦ ਘਟਾਉਣ ਲਈ ਕੀਤੇ ਜਾਂਦੇ ਸਿਆਸੀ ਹਮਲਿਆਂ ਕਾਰਨ ਉਹ ਖਫ਼ਾ ਸਨ। 2017 ਦੀਆਂ ਚੋਣਾਂ ਵਿੱਚ ਅਕਾਲੀ ਦਲ ਦੀ ਵੱਡੀ ਹਾਰ ਤੋਂ ਬਾਅਦ ਜਥੇਦਾਰ ਸੇਖਵਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਤੋਂ ਅਸਤੀਫਾ ਮੰਗਣ ਵਾਲੇ ਪਹਿਲੇ ਆਗੂ ਸਨ। ਇਸ ਮਗਰੋਂ ਉਨ੍ਹਾਂ ਨੇ ਸਾਬਕਾ ਮੰਤਰੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਜਥੇਦਾਰ ਮਨਮੋਹਨ ਸਿੰਘ ਸਠਿਆਲਾ ਨਾਲ ਮਿਲ ਕੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਬਣਾ ਲਿਆ। ਫਿਰ ਉਹ ਰਾਜ ਸਭਾ ਦੇ ਮੈਂਬਰ ਸੁਖਦੇਵ ਸਿੰਘ ਢੀਂਡਸਾ ਨਾਲ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਬਣਾਇਆ ਅਤੇ ਦੋਵੇਂ ਦਲਾਂ ਦੀ ਏਕਤਾ ਹੋਣ ਤੋਂ ਬਾਅਦ ਜਥੇਦਾਰ ਸੇਖਵਾਂ ਦਾ ਜਥੇਦਾਰ ਬ੍ਰਹਮਪੁਰਾ ਨਾਲ ਤਕਰਾਰ ਵਧਦਾ ਗਿਆ ਅਤੇ ਪਿਛਲੇ ਦਿਨੀ ਉਹ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਗਿਆ ਸੀ।

Load More Related Articles

Check Also

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 26…