ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕੀਤਾ ਤਿੰਨ ਓਪਨ ਏਅਰ ਜਿਮਾਂ ਦਾ ਉਦਘਾਟਨ

ਕਰੋਨਾ ਕਾਲ ਵਿੱਚ ਹਰੇਕ ਵਿਅਕਤੀ ਲਈ ਕਸਰਤ ਬਹੁਤ ਜ਼ਰੂਰੀ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ:
ਮੁਹਾਲੀ ਨਗਰ ਨਿਗਮ ਵੱਲੋਂ ਇੱਥੋਂ ਦੇ ਵਾਰਡ ਨੰਬਰ-12 ਵਿੱਚ ਤਿੰਨ ਓਪਨ ਏਅਰ ਜਿਮ ਸਥਾਪਿਤ ਕੀਤੇ ਗਏ। ਜਿਨ੍ਹਾਂ ਦਾ ਅੱਜ ਸਾਬਕਾ ਸਿਹਤ ਮੰਤਰੀ ਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਉਦਘਾਟਨ ਕੀਤਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਕਰੋਨਾ ਕਾਲ ਵਿੱਚ ਲੋਕਾਂ ਲਈ ਕਸਰਤ ਕਰਨਾ ਬਹੁਤ ਜ਼ਰੂਰੀ ਹੋ ਗਿਆ ਹੈ, ਅਜਿਹਾ ਕਰਨਾ ਰੋਗਾਂ ਨਾਲ ਲੜਨ ਲਈ ਅੰਦਰੂਨੀ ਪ੍ਰਤੀਰੋਧਕ ਸ਼ਕਤੀ ਵਿੱਚ ਵਾਧਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਅਜੋਕੀ ਭੱਜ ਨੱਠ ਵਾਲੀ ਜ਼ਿੰਦਗੀ ਵਿੱਚ ਲੋਕਾਂ ਕੋਲ ਆਪਣੀ ਸਿਹਤ ਦਾ ਧਿਆਨ ਰੱਖਣ ਦਾ ਵੀ ਵਕਤ ਨਹੀਂ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਦੇ ਰਿਹਾਇਸ਼ੀ ਪਾਰਕਾਂ ਵਿੱਚ ਓਪਨ ਏਅਰ ਜਿਮ ਸਥਾਪਿਤ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਆਪਣੇ ਘਰਾਂ ਨੇੜੇ ਕਸਰਤ ਕਰਨ ਦੀ ਸਹੂਲਤ ਮਿਲ ਸਕੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਪਿਛਲੇ ਕੁੱਝ ਹੀ ਸਮੇਂ ਵਿੱਚ ਗਮਾਡਾ ਤੋਂ 50 ਕਰੋੜ ਤੋਂ ਵੱਧ ਬਕਾਇਆ ਰਾਸ਼ੀ ਰਿਲੀਜ਼ ਕਰਵਾਈ ਗਈ ਹੈ ਜਦੋਂਕਿ ਪਾਵਰਕੌਮ ਵੱਲ ਬਕਾਇਆ ਰਾਸ਼ੀ ’ਚੋਂ 10 ਕਰੋੜ ਹਾਸਲ ਕੀਤੇ ਗਏ ਹਨ।

ਉਨ੍ਹਾਂ ਸਮੂਹ ਕੌਂਸਲਰਾਂ ਨੂੰ ਜ਼ੋਰ ਦੇ ਕੇ ਆਖਿਆ ਕਿ ਉਹ ਆਪੋ ਆਪਣੇ ਵਾਰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਖ਼ੁਦ ਨਜ਼ਰਸਾਨੀ ਕਰਨ ਤਾਂ ਜੋ ਕੁਆਲਿਟੀ ਸਬੰਧੀ ਗੜਬੜੀ ਦੀ ਕੋਈ ਗੁਜਾਇੰਸ ਨਾ ਰਹੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਕੌਂਸਲਰ ਪਰਮਜੀਤ ਸਿੰਘ ਹੈਪੀ, ਦੀਪਕ ਮਲਹੋਤਰਾ, ਡੀਆਰ ਪਾਲ, ਨਰਿੰਦਰ ਲਾਂਬਾ, ਹਰਜੀਤ ਸਿੰਘ, ਮੰਗਲ ਰਾਮ, ਪਿਆਰਾ ਸਿੰਘ, ਮਹਿੰਦਰ ਸਿੰਘ, ਰਮਨ ਸ਼ਰਮਾ, ਗੁਰਪ੍ਰੀਤ ਵਿੱਕੀ, ਸੋਹਨ ਲਾਲ ਜਿੰਦਲ, ਖੇਮ ਚੰਦ, ਮਨਮੋਹਨ ਸਿੰਘ, ਗੁਰਬੀਰ ਸਿੰਘ, ਵਰਿੰਦਰ ਸਿੰਗਲਾ, ਸੰਦੀਪ ਕੁਮਾਰ, ਅਸ਼ੋਕ ਆਨੰਦ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles

Check Also

ਸਫ਼ਾਈ ਕਾਮਿਆਂ ਵੱਲੋਂ ਅਫ਼ਸਰਾਂ ਦੇ ਘਰਾਂ ਮੂਹਰੇ ਕੂੜਾ ਸੁੱਟ ਕੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ

ਸਫ਼ਾਈ ਕਾਮਿਆਂ ਵੱਲੋਂ ਅਫ਼ਸਰਾਂ ਦੇ ਘਰਾਂ ਮੂਹਰੇ ਕੂੜਾ ਸੁੱਟ ਕੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਨਬਜ਼-ਏ-ਪੰਜਾਬ, ਮ…