ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਬਾਦਲ ਪਰਿਵਾਰ ਨਾਲ ਦੁੱਖ ਵੰਡਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਮਈ:
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਬਲਬੀਰ ਸਿੰਘ ਸਿੱਧੂ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਨਾਲ ਉਨ੍ਹਾਂ ਦੇ ਅਕਾਲ ਚਲਾਣੇ ਦਾ ਅਫ਼ਸੋਸ ਪ੍ਰਗਟ ਕੀਤਾ। ਉਨ੍ਹਾਂ ਸੁਖਬੀਰ ਸਿੰਘ ਬਾਦਲ, ਬੀਬਾ ਹਰਸਿਮਰਤ ਕੌਰ ਬਾਦਲ ਅਤੇ ਮਨਪ੍ਰੀਤ ਸਿੰਘ ਬਾਦਲ ਨੂੰ ਮਿਲ ਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨਾਲ ਆਪਣੀਆਂ ਯਾਦਾਂ ਸਾਂਝੀਆਂ ਕੀਤੀਆਂ।
ਸ੍ਰੀ ਸਿੱਧੂ ਨੇ ਇਸ ਮੌਕੇ ਮੌਜੂਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ਨਾਲ ਪੰਜਾਬ ਦੀ ਸਿਆਸਤ ਦੇ ਉਸ ਯੁੱਗ ਦਾ ਅੰਤ ਹੋ ਗਿਆ ਹੈ, ਜਿਸ ਨੂੰ ਪੇਂਡੂ ਵਿਕਾਸ, ਕਿਸਾਨ ਭਲਾਈ ਅਤੇ ਉਦਾਰਵਾਦੀ ਸਿਆਸਤ ਦੇ ਦੌਰ ਵਜੋਂ ਜਾਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਦਾਰ ਬਾਦਲ ਨਿਮਰਤਾ, ਸਾਦਗੀ, ਸਾਫਗੋਈ, ਰਿਸ਼ਤਿਆਂ ਦੀ ਪਾਕੀਗਜੀ ਨਿਭਾਉਣ ਅਤੇ ਮਰਿਆਦਾ ਦੀ ਪਾਲਣਾ ਕਰਨ ਵਰਗੇ ਇਨਸਾਨੀ ਗੁਣਾਂ ਦਾ ਮੁਜੱਸਮਾ ਸਨ। ਉਨ੍ਹਾਂ ਕਿਹਾ ਕਿ ਬਾਦਲ ਦਾ ਸਦਾ ਸਿੱਖਣ ਵਾਲਾ ਰਵੱਈਆ, ਨਿਮਰਤਾ, ਵਿਰੋਧੀਆਂ ਪ੍ਰਤੀ ਸਤਿਕਾਰ, ਨਿਰਪੱਖ ਵਿਹਾਰ ਅਤੇ ਵਿਕਾਸ ਲਈ ਜੋਸ਼ ਨੇ ਉਨ੍ਹਾਂ ਨੂੰ ਹਮੇਸ਼ਾ ਵੱਖਰਾ ਸਿਆਸਤਦਾਨ ਵਜੋਂ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਹਾਲ ਹੀ ਵਿੱਚ ਪ੍ਰਕਾਸ਼ਿਤ ਲੇਖ ਦਰਸਾਉਂਦਾ ਹੈ ਕਿ ਪ੍ਰਧਾਨ ਮੰਤਰੀ ਬਾਦਲ ਸਾਹਿਬ ਨਾਲ ਕਿੰਨੇ ਜਜ਼ਬਾਤੀ ਤੌਰ ’ਤੇ ਜੁੜੇ ਹੋਏ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…