ਖੇਤੀ ਕਾਨੂੰਨ: ਸਾਬਕਾ ਮੇਅਰ ਕੁਲਵੰਤ ਸਿੰਘ ਤੇ ਆਜ਼ਾਦ ਗਰੁੱਪ ਦੇ ਮੈਂਬਰ ਭੁੱਖ ਹੜਤਾਲ ’ਤੇ ਬੈਠੇ

ਅਗਲੇ ਵਰ੍ਹੇ ਹੋਣ ਵਾਲੀਆਂ ਚੋਣਾਂ ਵਿੱਚ ਸਪੱਸ਼ਟ ਰੂਪ ’ਚ ਦਿਖੇਗਾ ਕਿਸਾਨੀ ਸੰਘਰਸ਼ ਦਾ ਅਸਰ: ਕੁਲਵੰਤ ਸਿੰਘ

ਕਿਸਾਨ ਮੋਰਚੇ ਦੇ ਹੱਕ ਵਿੱਚ ਲੜੀਵਾਰ ਭੁੱਖ-ਹੜਤਾਲ ਦੇ 79ਵੇਂ ਦਿਨ ਵਿੱਚ ਦਾਖ਼ਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਗਸਤ:
ਸੰਯੁਕਤ ਕਿਸਾਨ ਮੋਰਚੇ ਦੇ ਸਮਰਥਨ ਵਿੱਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬਾਹਰ ਪੁਆਧ ਇਲਾਕਾ (ਮੁਹਾਲੀ) ਦੇ ਸਹਿਯੋਗ ਨਾਲ ਸ਼ੁਰੂ ਕੀਤੀ ਲੜੀਵਾਰ ਭੁੱਖ-ਹੜਤਾਲ ਤੇ ਧਰਨਾ ਅੱਜ 79ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਅੱਜ ਜਨਤਾਲੈਂਡ ਪ੍ਰਮੋਟਰਜ਼ ਪ੍ਰਾਈਵੇਟ ਲਿਮਟਿਡ ਦੇ ਐਮਡੀ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਸਾਬਕਾ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਸੁਰਿੰਦਰ ਸਿੰਘ ਰੋਡਾ, ਫੂਲਰਾਜ ਸਿੰਘ, ਸੁਖਮਿੰਦਰ ਸਿੰਘ ਬਰਨਾਲਾ ਅਤੇ ਆਜ਼ਾਦ ਗਰੁੱਪ ਦੇ ਮੈਂਬਰ ਹਰਵਿੰਦਰ ਸਿੰਘ ਸੈਣੀ, ਜਸਪਾਲ ਸਿੰਘ ਮਟੌਰ, ਅਰੁਣ ਗੋਇਲ, ਰਾਜੀਵ ਵਸ਼ਿਸ਼ਟ, ਕੁਲਦੀਪ ਸਿੰਘ ਧੂੰਮੀ, ਅਕਬਿੰਦਰ ਸਿੰਘ ਗੋਸਲ, ਤਰਨਜੀਤ ਸਿੰਘ, ਬਚਨ ਸਿੰਘ ਬੋਪਾਰਾਏ, ਹਰਮੇਸ਼ ਸਿੰਘ ਕੁੰਭੜਾ ਭੁੱਖ-ਹੜਤਾਲ ’ਤੇ ਬੈਠੇ।
ਇਸ ਮੌਕੇ ਬੋਲਦਿਆਂ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਨੇ ਪੂਰੇ ਸੰਸਾਰ ਨੂੰ ਨਵੀਂ ਸੇਧ ਦਿੱਤੀ ਹੈ ਅਤੇ ਆਪਣੇ ਹੱਕਾਂ ਵਿੱਚ ਸੰਘਰਸ਼ ਕਰਨ ਵਾਲੇ ਮੁਲਾਜ਼ਮ ਵਰਗ ਤੇ ਆਮ ਨਾਗਰਿਕਾਂ ਵਿੱਚ ਜੋਸ਼ ਪੈਦਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸਪੱਸ਼ਟ ਰੂਪ ਵਿੱਚ ਕਿਸਾਨੀ ਸੰਘਰਸ਼ ਦਾ ਅਸਰ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਰਿਵਾਇਤੀ ਪਾਰਟੀਆਂ ਦੇ ਝੂਠੇ ਲਾਰਿਆਂ ਤੋਂ ਅੱਕ ਚੁੱਕੇ ਹਨ ਅਤੇ ਹੁਣ ਨਵਾਂ ਬਦਲ ਚਾਹੁੰਦੇ ਹਨ।

ਇਸ ਮੌਕੇ ਸਾਬਕਾ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ, ਪਰਮਜੀਤ ਸਿੰਘ ਕਾਹਲੋਂ, ਆਰਪੀ ਸ਼ਰਮਾ, ਫੂਲਰਾਜ ਸਿੰਘ, ਸੁਖਮਿੰਦਰ ਸਿੰਘ ਬਰਨਾਲਾ ਅਤੇ ਹੋਰਨਾਂ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਜ਼ਿੱਦ ਛੱਡ ਕੇ ਕਿਸਾਨ ਵਿਰੋਧੀ ਕਾਲੇ ਖੇਤੀ ਕਾਨੂੰਨ ਤੁਰੰਤ ਰੱਦ ਕਰਨੇ ਚਾਹੀਦੇ ਹਨ ਅਤੇ ਭਾਜਪਾ ਨੂੰ ਇਹ ਗੱਲ ਪੱਲੇ ਬੰਨ੍ਹ ਲੈਣੀ ਚਾਹੀਦੀ ਹੈ ਕਿ ਇਤਿਹਾਸ ਗਵਾਹ ਹੈ ਕਿ ਕਿਸਾਨਾਂ ਨਾਲ ਵਿਗਾੜ ਕੇ ਕੋਈ ਵੀ ਸਿਆਸੀ ਧਿਰ ਕਾਮਯਾਬ ਨਹੀਂ ਹੋਈ ਅਤੇ ਨਾ ਹੀ ਹੋ ਸਕਦੀ ਹੈ। ਕਿਸਾਨ ਅੰਦੋਲਨ ਜਿੰਨਾ ਲੰਮਾ ਚੱਲੇਗਾ, ਭਾਜਪਾ ਨੂੰ ਇਸ ਦਾ ਉਨਾ ਹੀ ਵੱਧ ਨੁਕਸਾਨ ਝੱਲਣਾ ਪਵੇਗਾ। ਇਸ ਮੌਕੇ ਨੰਬਰਦਾਰ ਹਰਵਿੰਦਰ ਸਿੰਘ, ਕਰਮਜੀਤ ਸਿੰਘ, ਦਵਿੰਦਰ ਸਿੰਘ ਬੌਬੀ, ਮਿੰਦਰ ਸਿੰਘ ਸੋਹਾਣਾ, ਯੂਥ ਆਗੂ ਅਮਨ ਸਿੰਘ ਪੂਨੀਆ, ਖ਼ੁਸ਼ਇੰਦਰ ਸਿੰਘ ਬੈਦਵਾਨ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …