ਸਾਬਕਾ ਮੇਅਰ ਕੁਲਵੰਤ ਸਿੰਘ ਨੇ ਗੁਰਦੁਆਰਾ ਸਾਹਿਬ ਨਾਨਕ ਦਰਬਾਰ ਸੰਗਤ ਨੂੰ ਕੀਤਾ ਸਮਰਪਿਤ

ਜੇਐਲਪੀਐਲ ਵੱਲੋਂ 2 ਕਨਾਲ ਜ਼ਮੀਨ ’ਤੇ ਕਰਵਾਈ ਗਈ ਹੈ ਗੁਰਦੁਆਰਾ ਸਾਹਿਬ ਦੀ ਉਸਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜੂਨ:
ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਵੱਲੋਂ ਗੁਰਦੁਆਰਾ ਸਾਹਿਬ ਨਾਨਕ ਦਰਬਾਰ ਦੀ ਨਵੀਂ ਇਮਾਰਤ ਅੱਜ ਸੈਕਟਰ-91 ਦੀ ਸੰਗਤ ਨੂੰ ਸਮਰਪਿਤ ਕੀਤੀ ਗਈ। ਇਸ ਅਸਥਾਨ ਦੀ ਉਸਾਰੀ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਰੀਅਲ ਅਸਟੇਟ ਕੰਪਨੀ ਜਨਤਾ ਲੈਂਡ ਪ੍ਰਮੋਟਰ ਲਿਮਟਿਡ (ਜੇਐਲਪੀਐਲ) ਵੱਲੋਂ ਕਰਵਾਈ ਗਈ ਹੈ। ਇਸ ਮੌਕੇ ਕੰਪਨੀ ਦੇ ਡਾਇਰੈਕਟਰ ਡਾ. ਐਸਐਸ ਭੰਵਰਾ ਅਤੇ ਪਰਮਜੀਤ ਸਿੰਘ ਵੀ ਮੌਜੂਦ ਸਨ। ਇਸ ਮੌਕੇ ਬੋਲਦਿਆਂ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਖ਼ੁਦ ਨੂੰ ਵੱਡੇ ਭਾਗਾਂ ਵਾਲਾ ਮੰਨਦੇ ਹਨ ਕਿ ਗੁਰਦੁਆਰਾ ਸਾਹਿਬ ਦੀ ਉਸਾਰੀ ਦੀ ਸੇਵਾ ਉਨ੍ਹਾਂ ਦੇ ਹਿੱਸੇ ਆਈ। ਗੁਰਦੁਆਰਾ ਸਾਹਿਬ ਦੀ ਉਸਾਰੀ ਲਈ ਜੇਐਲਪੀਐਲ ਵੱਲੋਂ ਹੀ 2 ਕਨਾਲ ਜ਼ਮੀਨ ਮੁਫ਼ਤ ਅਲਾਟ ਕੀਤੀ ਗਈ ਸੀ। ਇਸ ਤੋਂ ਪਹਿਲਾਂ ਹੀ ਸਾਬਕਾ ਮੇਅਰ ਦੀ ਅਗਵਾਈ ਵਾਲੇ ਆਜ਼ਾਦ ਗਰੁੱਪ ਵੱਲੋਂ ਕਰੋਨਾ ਮਹਾਮਾਰੀ ਦੌਰਾਨ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਆਪਣੇ ਦਫ਼ਤਰ ਦੇ ਦਰਵਾਜੇ ਖੋਲ੍ਹ ਰੱਖੇ ਹਨ। ਇੰਜ ਹੀ ਸ਼ਹਿਰੀ ਅਤੇ ਦਿਹਾਤੀ ਖੇਤਰ ਵਿੱਚ ਦੁਕਾਨਾਂ ਅਤੇ ਘਰਾਂ ਨੂੰ ਸੈਨੇਟਾਈਜ ਕੀਤਾ ਜਾ ਰਿਹਾ ਹੈ।
ਇਸ ਮੌਕੇ ਸੈਕਟਰ-91 ਦੀ ਸੰਗਤ ਵੱਲੋਂ ਮੇਅਰ ਕਲਵੰਤ ਸਿੰਘ ਅਤੇ ਕੰਪਨੀ ਦੇ ਡਾਇਰੈਕਟਰਾਂ ਡਾ. ਐਸਐਸ ਭੰਵਰਾ ਤੇ ਪਰਮਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਭਾਈ ਰਸਵਿੰਦਰ ਸਿੰਘ ਅਤੇ ਹਜ਼ੂਰੀ ਰਾਗੀ ਭਾਈ ਪਰਮਿੰਦਰ ਸਿੰਘ ਤੇ ਸਾਥੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਹਰਮੋਹਿੰਦਰ ਸਿੰਘ ਸਿਆਲ ਦੀ ਕਿਤਾਬ ਵੀ ਰਿਲੀਜ਼ ਕੀਤੀ ਗਈ।

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਦੀਪ ਸਿੰਘ, ਕੌਂਸਲਰ ਗੁਰਮੀਤ ਕੌਰ, ਰਾਜਬੀਰ ਕੌਰ, ਕਰਮਜੀਤ ਕੌਰ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਫੂਲਰਾਜ ਸਿੰਘ ਤੇ ਪਰਮਜੀਤ ਸਿੰਘ ਕਾਹਲੋਂ, ਬਲਰਾਜ ਸਿੰਘ ਗਿੱਲ, ਅਰੁਣ ਗੋਇਲ, ਹਰਬਿੰਦਰ ਸਿੰਘ ਸੈਣੀ, ਹਰਮੇਸ਼ ਸਿੰਘ ਕੁੰਭੜਾ, ਅਕਵਿੰਦਰ ਸਿੰਘ ਗੋਸਲ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…