Share on Facebook Share on Twitter Share on Google+ Share on Pinterest Share on Linkedin ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕਮਲਜੀਤ ਕੌਰ ਸੋਹਾਣਾ ਦੇ ਹੱਕ ਵਿੱਚ ਕੀਤੀ ਚੋਣ ਰੈਲੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ: ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਅੱਜ ਸੋਹਾਣਾ ਪਿੰਡ ਵਿੱਚ ਕਮਲਜੀਤ ਕੌਰ ਸੋਹਾਣਾ ਦੇ ਸਮਰਥਨ ਵਿੱਚ ਵੱਡੀ ਰੈਲੀ ਕੀਤੀ। ਕਮਲਜੀਤ ਕੌਰ ਸੋਹਾਣਾ ਵਾਰਡ ਨੰਬਰ-40 ਤੋਂ ਆਜ਼ਾਦ ਗਰੁੱਪ ਅਤੇ ਆਮ ਆਦਮੀ ਪਾਰਟੀ ਦੇ ਸਾਂਝੇ ਉਮੀਦਵਾਰ ਹਨ। ਅੱਜ ਉਨ੍ਹਾਂ ਦੇ ਸਮਰਥਨ ਵਿੱਚ ਹੋਈ ਇਸ ਵਿਸ਼ਾਲ ਰੈਲੀ ਵਿੱਚ ਉਨ੍ਹਾਂ ਦੇ ਸਮਰਥਨ ਲਈ ਸਥਾਨਕ ਲੋਕਾਂ ਨੇ ਉਤਸ਼ਾਹ ਨਾਲ ਭਾਗ ਲਿਆ। ਸਾਬਕਾ ਮੇਅਰ ਕੁਲਵੰਤ ਸਿੰਘ ਨੇ ਬੀਬੀ ਕਮਲਜੀਤ ਕੌਰ ਸੋਹਾਣਾ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਪਿਛਲੇ ਪੰਜ ਸਾਲ ਦੀਆਂ ਪ੍ਰਾਪਤੀਆਂ ਗਿਣਵਾਈਆਂ ਗਈਆਂ। ਸਮਰਥਕਾਂ ਨੇ ਕਮਲਜੀਤ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਅਤੇ ‘ਟਰੈਕਟਰ ਚਲਾਉਂਦਾ ਕਿਸਾਨ’ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਸਾਬਕਾ ਮੇਅਰ ਕੁਲਵੰਤ ਸਿੰਘ ਨੇ ਲੋਕਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਤੁਸੀਂ ਮੈਨੂੰ ਮੁਹਾਲੀ ਸ਼ਹਿਰ ਲਈ ਸੇਵਾ ਕਰਨ ਦਾ ਮੌਕਾ ਦਿੱਤਾ ਸੀ ਅਤੇ ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਕਦੇ ਨਿਰਾਸ਼ ਨਹੀਂ ਕੀਤਾ। ਇਸ ਤਰ੍ਹਾਂ ਹੀ ਤੁਸੀਂ ਬੀਬੀ ਕਮਲਜੀਤ ਕੌਰ ਸੋਹਾਣਾ ਨੂੰ ਆਪਣੇ ਵਾਰਡ ਦੀ ਵਾਗਡੋਰ ਦੇ ਕੇ ਦੇਖੋ ਅਤੇ ਇਹ ਇੱਥੇ ਹਰ ਸੰਭਵ ਵਿਕਾਸ ਕਰਕੇ ਵਾਰਡ ਦਾ ਨਕਸ਼ਾ ਬਦਲ ਦੇਣਗੇ। ਉਨ੍ਹਾਂ ਨੇ ਲੋਕਾਂ ਨੂੰ 14 ਫਰਵਰੀ ਨੂੰ ਵੋਟ ਪਾ ਕੇ ਆਪਣੀ ਡਿਊਟੀ ਪੂਰੀ ਕਰਨ ਅਤੇ ਲੋਕਤੰਤਰ ਦਾ ਹਿੱਸਾ ਬਣਨ ਲਈ ਪ੍ਰੇਰਿਆ। ਕਮਲਜੀਤ ਕੌਰ ਸੋਹਾਣਾ ਕਿਹਾ ਕਿ ਉਨ੍ਹਾਂ ਨੂੰ ਰੋਜ਼ਾਨਾ ਪ੍ਰਚਾਰ ਦੌਰਾਨ ਵਾਰਡ ਦੇ ਲੋਕਾਂ ਦਾ ਬਹੁਤ ਜ਼ਿਆਦਾ ਸਮਰਥਨ ਅਤੇ ਪਿਆਰ ਮਿਲ ਰਿਹਾ ਹੈ ਅਤੇ ਅੱਜ ਦੀ ਰੈਲੀ ਵਿੱਚ ਹੋਰ ਵੀ ਉਤਸ਼ਾਹ ਅਤੇ ਸਹਿਯੋਗ ਮਿਲਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ