ਸਾਬਕਾ ਮੇਅਰ ਕੁਲਵੰਤ ਸਿੰਘ ਨੇ ਆਪਣੇ ਖ਼ਰਚੇ ’ਤੇ ਪਿੰਡ ਝਾਮਪੁਰ ਵਿੱਚ ਪਾਣੀ ਦਾ ਟਿਊਬਵੈੱਲ ਲਗਵਾਇਆ

ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਕੀਤਾ ਨਵੇਂ ਟਿਊਬਵੈੱਲ ਦਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਸਤੰਬਰ:
ਮੁਹਾਲੀ ਦੇ ਸਾਬਕਾ ਮੇਅਰ ਅਤੇ ਆਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਨੇ ਪਿੰਡ ਝਾਮਪੁਰ ਦੇ ਵਸਨੀਕਾਂ ਦੀ ਮੰਗ ’ਤੇ ਲੋਕਾਂ ਦੀ ਪਿਆਸ ਬੁਝਾਉਣ ਲਈ ਆਪਣੇ ਖ਼ਰਚੇ ’ਤੇ ਪੀਣ ਵਾਲੇ ਪਾਣੀ ਦਾ ਟਿਊਬਵੈੱਲ ਲਗਾਇਆ ਗਿਆ। ਅੱਜ ਉਨ੍ਹਾਂ ਨੇ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਟਿਊਬਵੈੱਲ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ ਆਜ਼ਾਦ ਗਰੁੱਪ ਪੂਰੀ ਸੇਵਾ ਭਾਵਨਾ ਨਾਲ ਕੰਮ ਕਰ ਰਿਹਾ ਹੈ। ਗਰੁੱਪ ਦੇ ਮੈਂਬਰਾਂ ਦੇ ਸਹਿਯੋਗ ਨਾਲ ਇਹ ਕੰਮ ਨੇਪਰੇ ਚਾੜ੍ਹਿਆ ਗਿਆ ਹੈ।
ਕੁਲਵੰਤ ਸਿੰਘ ਨੇ ਕਿਹਾ ਕਿ ਪਾਣੀ ਮਨੁੱਖ ਦੀ ਸਭ ਤੋਂ ਪਹਿਲੀ ਲੋੜ ਹੈ, ਪ੍ਰੰਤੂ ਮੌਜੂਦਾ ਸਮੇਂ ਵਿੱਚ ਲੋਕਾਂ ਨੂੰ ਲੋੜ ਅਨੁਸਾਰ ਪੀਣ ਵਾਲਾ ਪਾਣੀ ਨਹੀਂ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 74 ਸਾਲ ਬੀਤ ਜਾਣ ਦੇ ਬਾਅਦ ਵੀ ਲੋਕ ਮੁੱਢਲੀ ਸਹੂਲਤਾਂ ਤੋਂ ਸੱਖਣੇ ਹਨ। ਉਨ੍ਹਾਂ ਇਹ ਭਰੋਸਾ ਵੀ ਦਿੱਤਾ ਕਿ ਉਹ ਆਉਣ ਵਾਲੇ ਸਮੇਂ ਵਿੱਚ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਰਹਿਣਗੇ। ਇਸ ਦੌਰਾਨ ਗਰਾਮ ਪੰਚਾਇਤ ਵੱਲੋਂ ਕੁਲਵੰਤ ਸਿੰਘ ਦਾ ਧੰਨਵਾਦ ਕਰਦਿਆਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੋਵਿਡ ਪੀਰੀਅਡ ਦੌਰਾਨ ਵੀ ਆਜ਼ਾਦ ਗਰੁੱਪ ਨੇ ਲੋੜਵੰਦ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਹੈ।
ਇਸ ਮੌਕੇ ਕੌਂਸਲਰ ਗੁਰਮੀਤ ਕੌਰ, ਆਜ਼ਾਦ ਗਰੁੱਪ ਦੇ ਮੈਂਬਰ ਹਰਪਾਲ ਸਿੰਘ ਚੰਨਾ, ਫੂਲਰਾਜ ਸਿੰਘ, ਆਰਪੀ ਸ਼ਰਮਾ, ਅਕਵਿੰਦਰ ਸਿੰਘ ਗੋਸਲ, ਕੁਲਦੀਪ ਸਿੰਘ, ਹਰਬਿੰਦਰ ਸਿੰਘ ਸੈਣੀ, ਹਰਪਾਲ ਸਿੰਘ ਬਰਾੜ, ਗੁਰਪਾਲ ਸਿੰਘ ਗਰੇਵਾਲ, ਜਸਪਾਲ ਸਿੰਘ ਮਟੌਰ, ਸੁਮੀਤ ਸੋਢੀ, ਤਰਨਜੀਤ ਸਿੰਘ, ਡਾ. ਕੁਲਦੀਪ ਸਿੰਘ, ਅਮਰਜੀਤ ਸਿੰਘ ਬਰਾੜ, ਸੁਖਦੀਪ ਸਿੰਘ ਸਰਪੰਚ ਝਾਮਪੁਰ, ਗੁਰਪ੍ਰੀਤ ਸਿੰਘ, ਹਰਪ੍ਰੀਤ ਕੌਰ, ਗੁਰਦੀਪ ਸਿੰਘ, ਪ੍ਰਭਜੋਤ ਸਿੰਘ, ਗੁਰਤੇਜ ਸਿੰਘ (ਸਾਰੇ ਪੰਚ), ਯੂਥ ਕਲੱਬ ਪ੍ਰਧਾਨ ਗੁਰਮੁੱਖ ਸਿੰਘ, ਸਰਮੁੱਖ ਸਿੰਘ, ਕੁਲਦੀਪ ਸਿੰਘ ਰੁੜਕੀ ਅਤੇ ਜਸਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ।

Load More Related Articles

Check Also

ਨਕਲੀ ਡੀਏਪੀ ਖਾਦ ਦੀ ਕੀਮਤ ਕਿਸਾਨਾਂ ਦੇ ਖਾਤੇ ਵਿੱਚ ਪਾਈ ਜਾਵੇ: ਕਿਸਾਨ ਯੂਨੀਅਨ

ਨਕਲੀ ਡੀਏਪੀ ਖਾਦ ਦੀ ਕੀਮਤ ਕਿਸਾਨਾਂ ਦੇ ਖਾਤੇ ਵਿੱਚ ਪਾਈ ਜਾਵੇ: ਕਿਸਾਨ ਯੂਨੀਅਨ ਝੋਨੇ ਦੀਆਂ ਬੈਨ ਕੀਤੀਆਂ ਕਿ…