ਸਾਬਕਾ ਮੇਅਰ ਕੁਲਵੰਤ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਮੁਹਾਲੀ ਤੋਂ ਆਪ ਦੀ ਟਿਕਟ ’ਤੇ ਲੜ ਸਕਦੇ ਨੇ ਵਿਧਾਨ ਸਭਾ ਦੀ ਚੋਣ, ਬੱਸ ਟਿਕਟ ਦਾ ਰਸਮੀ ਹੋਣਾ ਬਾਕੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਦਸੰਬਰ:
ਆਜ਼ਾਦ ਗਰੁੱਪ ਦੇ ਮੁਖੀ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਆਪਣੀ ਚੁੱਪੀ ਤੋੜਦੇ ਹੋਏ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਉਨ੍ਹਾਂ ਦੇ ਮੁਹਾਲੀ ਹਲਕੇ ਤੋਂ ਆਪ ਦੀ ਟਿਕਟ ’ਤੇ ਵਿਧਾਨ ਸਭਾ ਚੋਣ ਲੜਨ ਦੀਆਂ ਕਿਆਸ-ਆਰਾਈਆਂ ਲਗਾਈਆਂ ਜਾ ਰਹੀਆਂ ਸਨ ਅਤੇ ਅੱਜ ਉਨ੍ਹਾਂ ਦੇ ਆਪ ਵਿੱਚ ਸ਼ਾਮਲ ਹੋਣ ਨਾਲ ਚੋਣ ਲੜਨ ਦਾ ਰਾਹ ਪੱਧਰਾ ਹੋ ਗਿਆ ਹੈ। ਉਨ੍ਹਾਂ ਨਾਲ ਕਈ ਮੌਜੂਦਾ ਕੌਂਸਲਰ ਅਤੇ ਸਾਬਕਾ ਕੌਂਸਲਰਾਂ ਸਮੇਤ ਸ਼ਹਿਰ ਦੇ ਕਾਫ਼ੀ ਮੋਹਤਵਰ ਵਿਅਕਤੀਆਂ ਨੇ ਵੀ ਅੱਜ ਆਪਣੇ ਹੱਥ ਵਿੱਚ ਝਾੜੂ ਚੁੱਕ ਲਿਆ ਹੈ। ਇਸ ਮੌਕੇ ਆਪ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਾਘਵ ਚੱਡਾ ਅਤੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕੁਲਵੰਤ ਸਿੰਘ ਅਤੇ ਉਨ੍ਹਾਂ ਦੇ ਸਾਰੇ ਸਾਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਕੁਲਵੰਤ ਸਿੰਘ ਦੇ ਆਪ ਵਿੱਚ ਸ਼ਾਮਲ ਹੋਣ ਨਾਲ ਮੁਹਾਲੀ ਹਲਕੇ ਵਿੱਚ ਸਿਆਸੀ ਸਮੀਕਰਨ ਬਦਲ ਗਏ ਹਨ।
ਕੁਲਵੰਤ ਸਿੰਘ ਨਾਲ ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਆਜ਼ਾਦ ਕੌਂਸਲਰਾਂ ਵਿੱਚ ਉਨ੍ਹਾਂ ਦੇ ਸਪੁੱਤਰ ਸਰਬਜੀਤ ਸਿੰਘ ਸਮਾਣਾ, ਗੁਰਮੀਤ ਕੌਰ, ਸੁਖਦੇਵ ਸਿੰਘ ਪਟਵਾਰੀ, ਕਰਮਜੀਤ ਕੌਰ ਮਟੌਰ, ਅਰੁਣਾ ਵਸ਼ਿਸ਼ਟ, ਰਮਨਪ੍ਰੀਤ ਕੌਰ ਕੁੰਭੜਾ, ਰਾਜਬੀਰ ਕੌਰ ਗਿੱਲ, ਰਵਿੰਦਰ ਸਿੰਘ ਬਿੰਦਰਾ ਅਤੇ ਸਾਬਕਾ ਕੌਂਸਲਰਾਂ ਵਿੱਚ ਫੂਲਰਾਜ ਸਿੰਘ, ਪਰਮਜੀਤ ਸਿੰਘ ਕਾਹਲੋਂ, ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਸੁਖਵਿੰਦਰ ਸਿੰਘ ਬਰਨਾਲਾ, ਸੁਰਿੰਦਰ ਸਿੰਘ ਰੋਡਾ, ਓਪਿੰਦਰਪ੍ਰੀਤ ਕੌਰ, ਕਮਲਜੀਤ ਕੌਰ ਸੋਹਾਣਾ, ਜਸਵੀਰ ਕੌਰ ਅੱਤਲੀ, ਰਜਨੀ ਗੋਇਲ, ਮਨਜੀਤ ਕੌਰ, ਗੁਰਮੀਤ ਸਿੰਘ ਵਾਲੀਆ, ਅਮਰੀਕ ਸਿੰਘ ਅਤੇ ਨੰਬਰਦਾਰ ਹਰਸੰਗਤ ਸਿੰਘ ਸੋਹਾਣਾ, ਸਮਾਜ ਸੇਵੀ ਹਰਬਿੰਦਰ ਸਿੰਘ ਸੈਣੀ, ਬਲਰਾਜ ਸਿੰਘ ਗਿੱਲ, ਜਸਪਾਲ ਸਿੰਘ ਮਟੌਰ, ਰਾਜੀਵ ਵਸ਼ਿਸ਼ਟ, ਅਕਵਿੰਦਰ ਸਿੰਘ ਗੋਸਲ, ਹਰਮੇਸ਼ ਸਿੰਘ ਕੁੰਭੜਾ, ਇੰਦਰਜੀਤ ਸਿੰਘ ਖੋਖਰ, ਅੰਜਲੀ ਸਿੰਘ, ਮੋਨਿਕਾ ਸ਼ਰਮਾ, ਸਰਬਜੀਤ ਕੌਰ ਮਾਨ, ਬਲਵਿੰਦਰ ਕੌਰ, ਜਗਤਾਰ ਸਿੰਘ ਕੁੰਭੜਾ, ਤਰਨਜੀਤ ਸਿੰਘ, ਚੰਨਣ ਸਿੰਘ, ਹਮੇਸ਼ ਕੰਬੋਜ, ਬੀਰ ਸਿੰਘ ਬਾਜਵਾ, ਸਵਰਨ ਸਿੰਘ, ਹਰਜਿੰਦਰ ਕੌਰ, ਸਿਮਰਤ ਗਿੱਲ ਅਤੇ ਹੋਰ ਸ਼ਾਮਲ ਹਨ।

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਸਾਬਕਾ ਮੇਅਰ ਕੁਲਵੰਤ ਸਿੰਘ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਇਕੱਲੇ ਮੁਹਾਲੀ ਹੀ ਨਹੀਂ ਸਗੋਂ ਸਮੁੱਚੇ ਪੰਜਾਬ ਵਿੱਚ ਪਾਰਟੀ ਮਜ਼ਬੂਤ ਹੋਵੇਗੀ। ਉਨ੍ਹਾਂ ਦਾਅਵੇ ਨਾਲ ਕਿਹਾ ਕਿ 2022 ਵਿੱਚ ਪੰਜਾਬ ਵਿੱਚ ਆਪ ਦੀ ਸਰਕਾਰ ਬਣੇਗੀ। ਉਨ੍ਹਾਂ ਐਲਾਨ ਕੀਤਾ ਕਿ ਆਪ ਦੀ ਸਰਕਾਰ ਬਣਨ ’ਤੇ ਕਾਂਗਰਸ ਸਰਕਾਰ ਦੇ ਘਪਲਿਆਂ ਦੀ ਉੱਚ ਪੱਧਰੀ ਜਾਂਚ ਕਾਰਵਾਈ ਜਾਵੇਗੀ ਅਤੇ ਭ੍ਰਿਸ਼ਟ ਕਾਂਗਰਸੀ ਮੰਤਰੀਆਂ ਅਤੇ ਆਗੂਆਂ ਨੂੰ ਜੇਲ੍ਹ ਭੇਜਿਆ ਜਾਵੇਗਾ। ਇਸ ਤੋਂ ਪਹਿਲਾਂ ਕੁਲਵੰਤ ਸਿੰਘ ਨੇ ਕਿਹਾ ਕਿ ਪਾਰਟੀ ਜੋ ਵੀ ਸੇਵਾ ਅਤੇ ਜ਼ਿੰਮੇਵਾਰੀ ਦੇਵੇਗੀ, ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ ਅਤੇ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਜੰਗ ਵਿੱਢੀ ਜਾਵੇਗੀ।

Load More Related Articles
Load More By Nabaz-e-Punjab
Load More In Agriculture & Forrest

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…