ਸਾਬਕਾ ਮੰਤਰੀ ਇੰਦਰਜੀਤ ਜੀਰਾ ਤੇ ਚਰਨਜੀਤ ਵਾਲੀਆ ਨੇ ਸ਼ਹੀਦ ਪਰਮਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਸਾਬਕਾ ਮੰਤਰੀ ਤੇ ਨਰਸਿੰਗ ਕਾਲਜ ਨੇ ਸ਼ਹੀਦ ਦੇ ਪਰਿਵਾਰ ਨੂੰ ਦਿੱਤੀ ਵਿੱਤੀ ਮਦਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ:
ਪਾਕਿਸਤਾਨ ਬਾਰਡਰ ਐਕਸ਼ਨ ਟੀਮ ਵੱਲੋਂ ਸਿਰ ਕਲਮ ਕਰਕੇ ਸ਼ਹੀਦ ਕੀਤੇ ਗਏ ਪੰਜਾਬ ਦੇ ਤਰਨਤਾਲ ਦੇ ਸੂਬੇਦਾਰ ਪਰਮਜੀਤ ਸਿੰਘ ਦੇ ਪਰਿਵਾਰ ਦੀ ਮਦਦ ਲਈ ਸਾਬਕਾ ਮੰਤਰੀ ਇੰਦਰਜੀਤ ਸਿੰਘ ਜੀਰਾ ਪ੍ਰਧਾਨ ਖੇਤ ਮਜ਼ਦੂਰ ਕਾਂਗਰਸ ਅਤੇ ਮਾਤਾ ਸਾਹਿਬ ਕੌਰ ਕਾਲਜ ਆਫ ਨਰਸਿੰਗ ਦੇ ਚੇਅਰਮੈਨ ਅਤੇ ਨਰਸਿੰਗ ਇੰਸਟੀਚਿਊਟਸ ਐਸੋਸੀਏਸ਼ਨ ਦੇ ਪ੍ਰਧਾਨ ਚਰਨਜੀਤ ਸਿੰਘ ਵਾਲੀਆ ਸ਼ਹੀਦ ਦੇ ਪਿੰਡ ਪੁੱਜੇ ਅਤੇ ਪਰਿਵਾਰ ਨੂੰ ਆਰਥਿਕ ਮਦਦ ਦਿੱਤੀ। ਇਸ ਮੌਕੇ ਇਨ੍ਹਾਂ ਆਗੂਆਂ ਵੱਲੋਂ ਸ਼ਹੀਦ ਦੀ ਪਤਨੀ ਪਰਮਜੀਤ ਕੌਰ ਨੂੰ 50 ਹਜ਼ਾਰ ਰੁਪਏ ਅਤੇ ਸ਼ਹੀਦ ਦੇ ਪਿਤਾ ਊਧਮ ਸਿੰਘ ਅਤੇ ਮਾਤਾ ਗੁਰਵਿੰਦਰ ਕੌਰ ਨੂੰ 50 ਹਜ਼ਾਰ ਰੁਪਏ ਦਾ ਚੈਕ ਦਿੱਤਾ ਗਿਆ। ਚਰਨਜੀਤ ਸਿੰਘ ਵਾਲੀਆ ਨਾਲ ਇਸ ਮੌਕੇ ਕਰਨਲ ਸੀ ਜੇ ਐਸ ਖੇੜਾ, ਜਨ. ਸਕੱਤਰ ਸਾਂਝਾ ਮੋਰਚਾ, ਕੈਪਟਨ ਹਰਮਿੰਦਰ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਜਲੰਧਰ, ਕਰਨਲ ਬਲਬੀਰ ਸਿੰਘ ਪ੍ਰਧਾਨ ਪੰਜਾਬ ਯੂਨਿਟ ਸਾਂਝਾ ਮੋਰਚਾ ਵੀ ਹਾਜਰ ਸਨ ਜਿਨ੍ਹਾਂ ਨੇ ਸ਼ਹੀਦ ਦੇ ਪਰਿਵਾਰ ਨਾਲ ਦੁਖ ਸਾਂਝਾ ਕੀਤਾ।
ਇਸ ਮੌਕੇ ਚਰਨਜੀਤ ਸਿੰਘ ਵਾਲੀਆ ਅਤੇ ਇੰਦਰਜੀਤ ਸਿੰਘ ਜੀਰਾ ਨੇ ਸ਼ਹੀਦ ਦੀ ਸਭ ਤੋਂ ਛੋਟੀ ਧੀ ਲਈ ਐਮ ਐਸ ਸੀ ਨਰਸਿੰਗ ਤਕ ਦੀ ਮੁਫਤ ਸਿੱਖਿਆ ਅਤੇ ਹੋਸਟਲ ਮੁਹਈਆ ਕਰਵਾਉਣ ਦੀ ਪੇਸ਼ਕਸ਼ ਕੀਤੀ। ਜੀਰਾ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਪਰਿਵਾਰ ਲਈ ਕੀਤੇ ਗਏ ਐਲਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੂੰ ਵੀ ਪਰਿਵਾਰ ਦੀ ਮਦਦ ਲਈ ਫੌਰੀ ਤੌਰ ਤੇ ਐਲਾਨ ਕਰਨਾ ਚਾਹੀਦਾ ਹੈ। ਇਸ ਮੌਕੇ ਸਾਬਕਾ ਮੰਤਰੀ ਜੀਰਾ ਅਤੇ ਚਰਨਜੀਤ ਸਿੰਘ ਵਾਲੀਆ ਨੇ ਕਿਹਾ ਕਿ ਸ਼ਹੀਦ ਪਰਮਜੀਤ ਸਿੰਘ ਦੀ ਦੀ ਸ਼ਹਾਦਤ ਅਜਾਈਂ ਨਹੀਂ ਜਾਵੇਗੀ।

Load More Related Articles
Load More By Nabaz-e-Punjab
Load More In Uncategorized

Check Also

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਨਬਜ਼-ਏ-ਪੰ…