nabaz-e-punjab.com

ਸਾਬਕਾ ਮੰਤਰੀ ਜਗਮੋਹਨ ਕੰਗ ਵੱਲੋਂ ਪਾਣੀ ਦੀ ਸਮੱਸਿਆ ਸਬੰਧੀ ਗਮਾਡਾ ਤੇ ਨਗਰ ਕੌਂਸਲ ਅਧਿਕਾਰੀਆਂ ਨਾਲ ਮੀਟਿੰਗ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 7 ਜੁਲਾਈ
ਸ਼ਹਿਰ ਵਿੱਚ ਪੈਦਾ ਹੋਈ ਪੀਣ ਵਾਲੇ ਪਾਣੀ ਦੀ ਕਿੱਲਤ ਦੇ ਮੱਦੇਨਜ਼ਰ ਸਾਬਕਾ ਵਿਧਾਇਕ ਜਗਮੋਹਨ ਸਿੰਘ ਕੰਗ ਨੇ ਸਥਾਨਕ ਨਗਰ ਕੌਂਸਲ ਦਫ਼ਤਰ ਵਿੱਚ ਕੌਂਸਲਰਾਂ, ਪਤਵੰਤਿਆਂ, ਨਗਰ ਕੌਂਸਲ ਅਤੇ ਗਮਾਡਾ ਦੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ। ਇਸ ਦੌਰਾਨ ਕੰਗ ਨੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਸਕੱਤਰ ਪੰਜਾਬ ਕਾਂਗਰਸ, ਰਾਕੇਸ਼ ਕਾਲੀਆ, ਸਕੱਤਰ ਪੰਜਾਬ ਕਾਂਗਰਸ, ਕੌਂਸਲਰ ਬਹਾਦਰ ਸਿੰਘ ਓ.ਕੇ, ਹੈਪੀ ਧੀਮਾਨ, ਯੂਥ ਆਗੂ ਸੁਖਜਿੰਦਰ ਸਿੰਘ ਸੋਢੀ, ਯੂਥ ਆਗੂ ਰਵਿੰਦਰ ਸਿੰਘ ਬਿੱਲਾ, ਕੌਂਸਲਰ ਬਲਵਿੰਦਰ ਸਿੰਘ, ਸਾਬਕਾ ਕੌਂਸਲਰ ਪਰਦੀਪ ਰੂੜਾ ਨੇ ਕੰਗ ਨੂੰ ਪੀਣ ਵਾਲੇ ਪਾਣੀ ਦੀ ਕਿੱਲਤ ਸਬੰਧੀ ਜਾਣੂ ਕਰਵਾਉਂਦਿਆਂ ਕਿਹਾ ਕਿ ਸ਼ਹਿਰ ਦੇ ਕਈ ਵਾਰਡਾਂ ਦੇ ਲੋਕ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਲਈ ਤਰਸ ਰਹੇ ਹਨ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਕਈ ਸਾਲਾਂ ਤੋਂ ਕੌਂਸਲ ਨੂੰ ਢੱੁਕਵੇਂ ਪ੍ਰਬੰਧ ਕਰਨ ਲਈ ਕਹਿੰਦੇ ਆ ਰਹੇ ਹਨ ਪਰ ਕੁਝ ਨਾ ਹੋਇਆ। ਕੌਂਸਲ ਦੇ ਐਸ.ਓ ਅਨਿਲ ਕੁਮਾਰ ਅਤੇ ਜਲ ਸਪਲਾਈ ਵਿੰਗ ਦੇ ਇੰਚਾਰਜ ਅਜਮੇਰ ਸਿੰਘ ਨੇ ਦੱਸਿਆ ਕਿ ਗਮਾਡਾ ਵੱਲੋਂ ਸ਼ਹਿਰ ਵਿੱਚ ਨੌਂ ਨਵੇਂ ਟਿਊਬਵੈੱਲ ਲਗਾਏ ਜਾਣੇ ਸਨ ਪਰ ਇਹ ਕੰਮ ਅੱਧ ਵਿਚਕਾਰ ਰੁਕ ਗਿਆ ਹੈ। ਉਨ੍ਹਾਂ ਦੱਸਿਆ ਕਿ ਕੌਂਸਲ ਦੇ ਕੁਝ ਪਹਿਲੇ ਵੀ ਟਿਊਬਵੈੱਲ ਵੀ ਜਵਾਬ ਦੇ ਗਏ ਹਨ। ਇਸੇ ਦੌਰਾਨ ਕੰਗ ਨੇ ਗਮਾਡਾ ਦੇ ਐਕਸੀਅਨ ਧਰਮਪਾਲ ਨਾਲ ਸੰਪਰਕ ਕਰਦਿਆਂ ਮਸਲੇ ਦੇ ਹੱਲ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕੌਂਸਲ ਅਤੇ ਗਮਾਡਾ ਵਿਚਕਾਰ ਤਾਲਮੇਲ ਬਣਾਉਣ ਲਈ ਸੱਦੀ ਮੀਟਿੰਗ ਵਿੱਚ ਦੋਵੇਂ ਅਦਾਰਿਆਂ ਨੂੰ ਤਾਲਮੇਲ ਬਣਾਉਣ ਅਤੇ ਪਾਣੀ ਦੀ ਕਿੱਲਤ ਤੁਰੰਤ ਦੂਰ ਕਰਨ ਲਈ ਠੋਸ ਉਪਰਾਲੇ ਕਰਨ ਦੀ ਹਦਾਇਤ ਕਰ ਦਿੱਤੀ ਹੈ। ਇਸ ਮੌਕੇ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਸਾਬਕਾ ਪ੍ਰਧਾਨ ਲਖਮੀਰ ਸਿੰਘ, ਸਿਟੀ ਕਾਂਗਰਸ ਦੇ ਪ੍ਰਧਾਨ ਨੰਦੀ ਪਾਲ ਬਾਂਸਲ, ਦਿਨੇਸ ਗੌਤਮ, ਮਹਿਲਾ ਕਾਂਗਰਸ ਪ੍ਰਧਾਨ ਪਰਮਜੀਤ ਕੌਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ

ਮੁਹਾਲੀ: ਫੇਜ਼-3ਏ ਵਿੱਚ ਬਣਾਏ ਗਏ ਆਰਐਮਸੀ ਪੁਆਇੰਟ ਨੂੰ ਖ਼ਤਮ ਕਰਨ ਦੀ ਗੁਹਾਰ ਫੇਜ਼-2 ਅਤੇ ਫੇਜ਼-3ਏ ਦੇ ਵਸਨੀਕਾਂ…