nabaz-e-punjab.com

ਅਧਿਕਾਰੀਆਂ ਨੂੰ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਫੌਰੀ ਹੱਲ ਕਰਨ ਦੇ ਆਦੇਸ਼

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 22 ਜੂਨ:
ਕੁਰਾਲੀ ਨਗਰ ਕੌਂਸਲ ਦਫ਼ਤਰ ਵਿੱਚ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ, ਕੌਂਸਲਰਾਂ ਅਤੇ ਸ਼ਹਿਰ ਦੇ ਪਤਵੰਤਿਆਂ ਨਾਲ ਮੀਟਿੰਗ ਕਰਦੇ ਹੋਏ ਸ਼ਹਿਰ ਵਾਸੀਆਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਪਾਰਟੀਬਾਜ਼ੀ ਤੋਂ ਉਪਰ ਉਠਕੇ ਵਿਕਾਸ ਕਾਰਜ ਕਰਨ ਅਤੇ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਅਤੇ ਰਿਸ਼ਵਤ ਤੋਂ ਬਗੈਰ ਲੋਕਾਂ ਦੇ ਕੰਮ ਕਰਵਾਉਣ ਦੇ ਨਿਰਦੇਸ਼ ਜਾਰੀ ਕਰਦਿਆਂ ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਬਦਲੀਆਂ ਕਰਨ ਦਾ ਐਲਾਨ ਵੀ ਕੀਤਾ। ਇਸ ਦੌਰਾਨ ਕੌਂਸਲਰ ਸ਼ਿਵ ਵਰਮਾ ਨੇ ਵਾਰਡ ਨੰਬਰ 14 ਅਤੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਬਿਜਲੀ ਵਿਭਾਗ ਦੀਆਂ ਤਾਰਾਂ ਬਿਲਕੁਲ ਨੀਵੀਆਂ ਹੋਣ ਦਾ ਮੁੱਦਾ ਚੁੱਕਿਆ ਜਿਸ ਤੇ ਕੰਗ ਨੇ ਮੌਕੇ ’ਤੇ ਹਾਜ਼ਰ ਬਿਜਲੀ ਵਿਭਾਗ ਦੇ ਐਸਡੀਓ ਗੁਰਵਿੰਦਰ ਸਿੰਘ ਨੂੰ ਸਮੱਸਿਆਵਾਂ ਦਾ ਪੁਖਤਾ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਕੌਂਸਲਰ ਬਹਾਦਰ ਸਿੰਘ ਓ.ਕੇ ਚੰਡੀਗੜ੍ਹ-ਖਰੜ ਰੋਡ ਤੇ ਮੀਂਹ ਦਾ ਪਾਣੀ ਖੜਨ ਦੀ ਸਮੱਸਿਆ ਨੂੰ ਚੁੱਕਿਆ ਅਤੇ ਇਸ ਸਮੱਸਿਆ ਦੇ ਪੁਖਤਾ ਹੱਲ ਕਰਨ ਦੀ ਮੰਗ ਕੀਤੀ ਜਿਸ ਤੇ ਕੰਗ ਮੀਟਿੰਗ ਵਿਚ ਪਹੁੰਚੇ ਗਮਾਡਾ ਦੇ ਐਸ.ਡੀ.ਓ ਰਣਜੀਤ ਸਿੰਘ ਅਤੇ ਕਾਰਜ ਸਾਧਕ ਅਫਸਰ ਗੁਰਦੀਪ ਸਿੰਘ ਨੂੰ ਰਣਨੀਤੀ ਬਣਾ ਕੇ ਸਮੱਸਿਆ ਦਾ ਢੁੱਕਵਾਂ ਹੱਲ ਕਰਨ ਦੀ ਡਿਊਟੀ ਲਗਾਈ ਤਾਂ ਜੋ ਬਰਸਾਤ ਦੇ ਦਿਨਾਂ ਵਿਚ ਲੋਕਾਂ ਨੂੰ ਸਮੱਸਿਆ ਨਾ ਆਵੇ। ਇਸ ਦੌਰਾਨ ਯੂਥ ਆਗੂ ਸੁਖਜਿੰਦਰ ਸਿੰਘ ਸੋਢੀ ਅਤੇ ਰਵਿੰਦਰ ਸਿੰਘ ਬਿੱਲਾ ਨੇ ਸ਼ਹਿਰ ਦੇ ਕਾਂਗਰਸੀ ਕੌਂਸਲਰਾਂ ਦੇ ਵਾਰਡਾਂ ਵਿਚ ਨਗਰ ਕੌਂਸਲ ਵੱਲੋਂ ਪਿਛਲੇ ਸਮੇਂ ਦੌਰਾਨ ਪੱਖਪਾਤ ਕਰਨ ਦੇ ਦੋਸ਼ ਲਗਾਉਂਦੇ ਹੋਏ ਕਾਂਗਰਸੀ ਕੌਂਸਲਰਾਂ ਦੇ ਵਾਰਡਾਂ ਵਿਚ ਵਿਕਾਸ ਕਾਰਜ ਪਹਿਲ ਦੇ ਅਧਾਰ ਤੇ ਕਰਵਾਉਣ ਦਾ ਮੁੱਦਾ ਜ਼ੋਰ-ਸ਼ੋਰ ਨਾਲ ਚੁੱਕਿਆ।
ਪੰਜਾਬ ਕਾਂਗਰਸ ਦੇ ਸਕੱਤਰ ਰਾਕੇਸ਼ ਕਾਲੀਆ ਨੇ ਸ਼ਹਿਰ ਵਿਚ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਅਧਿਕਾਰੀਆਂ ਨੂੰ ਜਾਣੂੰ ਕਰਵਾਇਆ। ਇਸ ਦੌਰਾਨ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਸਕੱਤਰ ਪੰਜਾਬ ਕਾਂਗਰਸ, ਨੰਦੀਪਾਲ ਬਾਂਸਲ, ਜਸਵੀਰ ਸਿੰਘ ਰਾਠੌਰ, ਰਣਜੀਤ ਸਿੰਘ ਜੀਤੀ ਪਡਿਆਲਾ, ਕੌਂਸਲਰ ਬਲਵਿੰਦਰ ਸਿੰਘ, ਹੈਪੀ ਧੀਮਾਨ, ਰਮਾਨਕਾਤ ਕਾਲੀਆ, ਵਿਨੀਤ ਕਾਲੀਆ, ਪਰਮਜੀਤ ਕੌਰ, ਸੁਮਿਤਾ ਚੁੱਘ ਨੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਦੀਆਂ ਸਮੱਸਿਆਵਾਂ ਨੂੰ ਉਜਾਗਰ ਕੀਤਾ। ਇਸ ਦੌਰਾਨ ਜਗਮੋਹਨ ਸਿੰਘ ਕੰਗ ਨੇ ਪਿਛਲੀ ਮੀਟਿੰਗ ਦੌਰਾਨ ਨਗਰ ਕੌਂਸਲ ਦੇ ਅਧਿਕਾਰੀਆਂ ਤੋਂ ਸ਼ਹਿਰ ਵਿਚ ਹੋਣ ਵਾਲੇ ਕੰਮਾਂ ਦਾ ਵੇਰਵਾ ਲਿਆ ਤੇ ਸ਼ਹਿਰ ਅੰਦਰ ਕਾਰਜ ਸਾਧਕ ਅਫਸਰ ਗੁਰਦੀਪ ਸਿੰਘ ਦੀ ਅਗਵਾਈ ਵਿਚ ਨਾਲਿਆਂ ਦੀ ਸਫਾਈ ਸਮੇਤ ਹੋ ਰਹੇ ਹੋਰਨਾਂ ਕੰਮਾਂ ਤੇ ਸੰਤੁਸ਼ਟੀ ਜਾਹਰ ਕੀਤੀ। ਇਸ ਮੌਕੇ ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ, ਐਸ.ਓ ਅਨਿਲ ਕੁਮਾਰ, ਐਡੀਸ਼ਨਲ ਐਸ.ਡੀ.ਓ ਪਾਵਰਕਾਮ ਕੁਲਦੀਪ ਸਿੰਘ, ਗੁਲਜ਼ਾਰ ਸਿੰਘ ਕੁਸ਼, ਦਿਨੇਸ਼ ਗੌਤਮ, ਬਲਵਿੰਦਰ ਧੀਮਾਨ, ਚੰਦਰ ਮੋਹਨ ਵਰਮਾ, ਸੁਨੀਤਾ ਰਾਣੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਤੇ ਅਹੁਦੇਦਾਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…