ਸਾਬਕਾ ਮੰਤਰੀ ਸੁਰਜੀਤ ਕੌਰ ਕਾਲਕਟ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਜੂਨ:
ਪੰਜਾਬ ਦੀ ਸਾਬਕਾ ਮੰਤਰੀ ਸੁਰਜੀਤ ਕੌਰ ਕਾਲਕਟ ਦਾ ਅੱਜ ਇੱਥੇ ਪੂਰੇ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਮੁਹਾਲੀ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਆਸ਼ਿਕਾ ਜੈਨ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਜਦੋਂਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਉਨ੍ਹਾਂ ਦੇ ਛੋਟੇ ਭਰਾ ਅਤੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਅੰਤਿਮ ਰਸਮਾਂ ਵਿੱਚ ਸ਼ਾਮਲ ਹੋ ਕੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ। ਮੁਹਾਲੀ ਪੁਲੀਸ ਦੀ ਟੁਕੜੀ ਵੱਲੋਂ ਸਲਾਮੀ ਦਿੱਤੀ ਗਈ। ਇਸ ਦੌਰਾਨ ਰੀਥ ਰੱਖਣ ਸਮੇਤ ਸਾਰੀਆਂ ਰਸਮਾਂ ਨਿਭਾਉਂਦਿਆਂ ਸੇਜਲ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਹੋਰ ਪਤਵੰਤੇ ਵੀ ਹਾਜ਼ਰ ਸਨ।

Load More Related Articles

Check Also

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ

ਸੇਵਾਮੁਕਤ ਅਧਿਕਾਰੀਆਂ ਨੂੰ ਪਹਿਲ ਦੇ ਆਧਾਰ ’ਤੇ ਬਕਾਇਆਂ ਦਾ ਭੁਗਤਾਨ ਕਰੇ ਸਰਕਾਰ ਨਬਜ਼-ਏ-ਪੰਜਾਬ, ਮੁਹਾਲੀ, 26…