Share on Facebook Share on Twitter Share on Google+ Share on Pinterest Share on Linkedin ਪਾਕਿਸਤਾਨ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਨੂੰ ਸ਼ਰਨ ਦੇਣੀ ਚਾਹੀਦੀ ਹੈ: ਡਾ. ਰਾਣੂ ਬਾਕਸ ਆਈਟਮ: ਸਹਿਜਧਾਰੀ ਸਿੱਖਾਂ ਨੂੰ ਵੋਟ ਦੇ ਅਧਿਕਾਰ ਬਾਰੇ ਕੇਸ ਦੀ ਅਗਲੀ ਸੁਣਵਾਈ 3 ਮਾਰਚ 2020 ਨੂੰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਸਤੰਬਰ: ਸਹਿਜਧਾਰੀ ਸਿੱਖ ਪਾਰਟੀ ਦੇ ਡਾ. ਪਰਮਜੀਤ ਸਿੰਘ ਰਾਣੂ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਨਸਾਨੀਅਤ ਦੇ ਨਾਤੇ ਤਹਿਰੀਕ-ਏ-ਇਨਸਾਫ਼ ਦੇ ਪਾਕਿਸਤਾਨ ਦੇ ਸਾਬਕਾ ਵਿਧਾਇਕ ਬਲਦੇਵ ਕੁਮਾਰ ਨੂੰ ਭਾਰਤ ਵਿੱਚ ਸ਼ਰਨ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਹਿਜਧਾਰੀ ਸਿੱਖ ਬਲਦੇਵ ਕੁਮਾਰ ਦੀ ਘਰ ਵਾਪਸੀ ਲਈ ਫਰਿਆਦ ਤੋਂ ਪਤਾ ਲਗਦਾ ਹੈ ਕਿ ਗੁਆਂਢੀ ਮੁਲਕ ਪਾਕਿਸਤਾਨ ਵਿੱਚ ਘੱਟ ਗਿਣਤੀਆਂ ਦੇ ਲੋਕ ਸੁਰੱਖਿਅਤ ਨਹੀਂ ਹਨ। ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਹਿੰਦੀ ਦਿਵਸ ਸਮਾਰੋਹ ਦੌਰਾਨ ਮਾਂ ਬੋਲੀ ਪੰਜਾਬੀ ਦਾ ਸ਼ਰ੍ਹੇਆਮ ਨਿਰਾਦਰ ਕਰਨਾ ਬਹੁਤ ਮੰਦਭਾਗੀ ਗੱਲ ਹੈ। ਉਨ੍ਹਾਂ ਮੰਗ ਕੀਤੀ ਕਿ ਜ਼ਿੰਮੇਵਾਰ ਬੁਲਾਰਿਆਂ ਅਤੇ ਪ੍ਰਬੰਧਕਾਂ ਦੇ ਖ਼ਿਲਾਫ਼ ਸਰਕਾਰੀ ਨੇਮਾਂ ਅਤੇ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਕੀਤੀ ਜਾਵੇ। ਉਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਸਮੇਂ ਸਹਿਜਧਾਰੀ ਸਿੱਖਾਂ ਨੂੰ ਵੋਟ ਦਾ ਅਧਿਕਾਰ ਦੇਣ ਲਈ ਡਾ. ਪਰਮਜੀਤ ਸਿੰਘ ਰਾਣੂ ਦੀ ਪਟੀਸ਼ਨ ’ਤੇ ਬੀਤੇ ਦਿਨੀਂ ਹਾਈ ਕੋਰਟ ਵਿੱਚ ਸੁਣਵਾਈ ਹੋਈ। ਪਟੀਸ਼ਨਰ ਅਨੁਸਾਰ ਇਸ ਸਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਕੋਈ ਜਵਾਬ ਦਾਇਰ ਨਹੀਂ ਕੀਤਾ ਗਿਆ। ਜਿਸ ਕਾਰਨ ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 3 ਮਾਰਚ 2020 ’ਤੇ ਅੱਗੇ ਪਾ ਦਿੱਤੀ ਹੈ। ਡਾ. ਰਾਣੂ ਨੇ ਕਿਹਾ ਕਿ ਉਨ੍ਹਾਂ ਨੂੰ ਨਿਆਂਪਾਲਿਕਾ ’ਤੇ ਪੁਰਾ ਭਰੋਸਾ ਹੈ ਤੇ ਉਹ ਆਖ਼ਰੀ ਸਾਹ ਤੱਕ ਇਹ ਲੜਾਈ ਲੜਦੇ ਰਹਿਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ