ਗੁਰਦੁਆਰਾ ਸਿੰਘ ਸਭਾ ਫੇਜ਼-11 ਦੀ ਨਵੀਂ ਕਮੇਟੀ ਅਤੇ ਸਾਬਕਾ ਪ੍ਰਧਾਨ ਆਹਮੋ ਸਾਹਮਣੇ

ਮੌਜੂਦਾ ਗੁਰਦੁਆਰਾ ਕਮੇਟੀ ਅਤੇ ਸਾਬਕਾ ਪ੍ਰਧਾਨ ਵੱਲੋਂ ਇੱਕ ਦੂਜੇ ਵਿਰੁੱਧ ਦੂਸ਼ਣਬਾਜ਼ੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਾਰਚ:
ਗੁਰਦੁਆਰਾ ਸਿੰਘ ਸਭਾ ਫੇਜ਼-11 ਵਿੱਚ ਅੱਜ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋੱ ਇਕ ਪੱਤਰਕਾਰ ਸੰਮੇਲਨ ਦੌਰਾਨ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਪਾਲ ਸਿੰਘ ਸੋਢੀ ਅਤੇ ਸਾਬਕਾ ਪ੍ਰਧਾਨ ਬਲਬੀਰ ਸਿੰਘ ਖਾਲਸਾ ਵੱਲੋਂ ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਬਲਦੇਵ ਸਿੰਘ ਖਾਲਸਾ ਵੱਲੋਂ ਕੀਤੀ ਗਈ ਪੈਸਿਆਂ ਦੀ ਕਥਿਤ ਹੇਰਾਫੇਰੀ ਦਾ ਮੁੱਦਾ ਚੁੱਕਿਆ ਗਿਆ। ਸ੍ਰੀ ਸੋਢੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਬਲਦੇਵ ਸਿੰਘ ਵੱਲੋਂ 2008-09 ਅਤੇ 2011-12 ਵਿਚ ਆਪਣੇ ਕਾਰਜਕਾਲ ਦੌਰਾਨ ਕੈਸ਼ ਬੁੱਕਾਂ ਨੂੰ ਅੱਗੇ ਪਿੱਛੇ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਗੁਰਦੁਆਰਾ ਕਮੇਟੀ ਵਲੋੱ ਸਾਬਕਾ ਪ੍ਰਧਾਨ ਨੂੰ ਦੋ ਤਿੰਨ ਵਾਰ ਨੋਟਿਸ ਵੀ ਭੇਜਿਆ ਗਿਆ ਸੀ ਜਿਸ ਦਾ ਉਹਨਾਂ ਨੇ ਕੋਈ ਜਵਾਬ ਨਹੀਂ ਦਿੱਤਾ। ਜਿਸ ਕਰਕੇ ਕਮੇਟੀ ਨੇ ਬਲਦੇਵ ਸਿੰਘ ਦੀ ਮੈਂਬਰਸ਼ਿਪ ਰੱਦ ਕਰ ਦਿਤੀ ਗਈ।
ਉਹਨਾਂ ਦਸਿਆ ਕਿ ਕਮੇਟੀ ਵਲੋੱ ਚੁਕੇ ਗਏ ਕਦਮ ਦੇ ਚਲਦਿਆਂ ਬਲਦੇਵ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਉਪਰ ਇਸ ਦੀ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵਲੋੱ ਥਾਪੇ ਦੋ ਸੇਵਾਦਾਰਾਂ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਕਮੇਟੀ ਵਲੋੱ ਚੁਕੇ ਗਏ ਕਦਮ ਨੁੰ ਸਹੀ ਠਹਿਰਾਇਆ। ਇਹ ਪੂਰਾ ਮਾਮਲਾ ਇਥੇ ਹੀ ਖਤਮ ਨਹੀੱ ਹੋਇਆ ਬਲਕਿ ਇਸ ਤੋਂ ਬਾਅਦ ਬਲਦੇਵ ਸਿੰਘ ਵੱਲੋਂ ਅਦਾਲਤ ਵਿਚ ਉਸ ਉਪਰ ਲੱਗੇ ਦੋਸ਼ਾਂ ਵਿਰੁੱਧ ਅਪੀਲ ਕੀਤੀ ਗਈ। ਜਿਸ ਨੂੰ ਕਮੇਟੀ ਦੇ ਮੌਜੂਦਾ ਮੈਂਬਰਾਂ ਵਲੋੱ ਆਪਣੇ ਸੰਵਿਧਾਨ ਦੀ ਪੂਰੀ ਤਰਾਂ ਉਲੰਘਣਾ ਕਿਹਾ ਜਾ ਰਿਹਾ ਹੈ। ਸ੍ਰੀ ਸੋਢੀ ਨੇ ਕਿਹਾ ਕਿ ਬਲਦੇਵ ਸਿੰਘ ਵੱਲੋਂ ਕੀਤੇ ਗਏ ਕੋਰਟ ਕੇਸ ਦੇ ਕਾਰਨ ਕਮੇਟੀ ਦੇ ਪੰਜ ਮੈਂਬਰਾਂ ਨੂੰ ਸੰਮਣ ਵੀ ਮਿਲੇ ਹਨ, ਅਤੇ ਉਹਨਾਂ ਨੂੰ 23 ਮਾਰਚ ਨੂੰ ਕੋਰਟ ਵਿਚ ਬੁਲਾਇਆ ਗਿਆ ਹੈ। ਉਹਨਾਂ ਕਿਹਾ ਕਿ ਉਹਨਾਂ ਵਲੋੱ ਇਹ ਮਾਮਲਾ ਅਕਾਲ ਤਖਤ ਸਾਹਿਬ ਸਾਹਮਣੇ ਲਿਆ ਕੇ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਮੌਕੇ ਜਨਰਲ ਸਕੱਤਰ ਕੁਲਦੀਪ ਸਿੰਘ, ਖਜਾਨਚੀ ਸਤਨਾਮ ਸਿੰਘ, ਮੀਤ ਸੱਕਤਰ ਗੁਰਮੇਲ ਸਿੰਘ ਮੋਜੂਵਾਲ ਵੀ ਮੌਜੂਦ ਸਨ।
ਉਧਰ, ਦੂਜੇ ਪਾਸੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਦੇਵ ਸਿੰਘ ਖਾਲਸਾ ਨੇ ਕਿਹਾ ਕਿ ਉਹਨਾਂ ਉੱਤੇ ਮੌਜੂਦਾ ਗੁਰਦੁਆਰਾ ਕਮੇਟੀ ਵਲੋੱ ਲਗਾਏ ਗਏ ਘਪਲੇ ਦੇ ਦੋਸ਼ ਬਿਲਕੁਲ ਝੂਠੇ ਹਨ। ਸਿਰਫ ਇਹ ਹੀ ਨਹੀਂ ਸਗੋਂ ਬਲਦੇਵ ਸਿੰਘ ਦਾ ਇਹ ਵੀ ਕਹਿਣਾ ਹੈ ਕਿ ਜਦੋਂ ਉਹਨਾਂ ਉਪਰ ਇਹ ਸਾਰੇ ਦੋਸ਼ ਲਗਾਏ ਗਏ ਤਾਂ ਉਹਨਾਂ ਨੂੰ ਆਪਣਾ ਅਹੁਦਾ ਛੱਡੇ ਹੋਏ ਕਰੀਬ 13 ਮਹੀਨੇ ਹੋ ਗਏ ਸਨ। ਉਹਨਾਂ ਕਿਹਾ ਕਿ ਏਨੀ ਦੇਰ ਬਾਅਦ ਉਹਨਾਂ ਉਪਰ ਕੋਈ ਦੋਸ਼ ਲਾਉਣ ਦੀ ਕੋਈ ਤੁਕ ਨਹੀਂ ਬਣਦੀ ਹੈ। ਸੱਤ ਲੱਖ 16 ਹਜ਼ਾਰ ਦੇ ਗ਼ਬਨ ਦੇ ਮੁੱਦੇ ਉਪਰ ਸਫਾਈ ਦਿੰਦੇ ਹੋਏ ਸ੍ਰੀ ਬਲਦੇਵ ਸਿੰਘ ਨੇ ਕਿਹਾ ਕਿ ਜਿਸ ਵਕਤ ਇਹ ਘੁਟਾਲਾ ਹੋਇਆ ਸੀ ਤਾਂ ਉਹ ਉਥੇ ਮੌਜੂਦ ਨਹੀਂ ਸਨ। ਉਹਨਾਂ ਕਿਹਾ ਕਿ ਮੌਜੂਦਾ ਕਮੇਟੀ ਮੱੈਬਰ ਉਹਨਾਂ ਉਪਰ ਦੋਸ਼ ਲਗਾ ਕੇ ਆਪ ਸਾਫ ਸੁਥਰਾ ਬਣਨ ਦਾ ਯਤਨ ਕਰ ਰਹੇ ਹਨ।

Load More Related Articles

Check Also

ਸਰਕਾਰੀ ਕੰਨਿਆਂ ਸਕੂਲ ਸੋਹਾਣਾ ਦਾ ਨਤੀਜਾ ਸ਼ਾਨਦਾਰ, ਵਿਦਿਆਰਥੀਆਂ ਦਾ ਸਨਮਾਨ

ਸਰਕਾਰੀ ਕੰਨਿਆਂ ਸਕੂਲ ਸੋਹਾਣਾ ਦਾ ਨਤੀਜਾ ਸ਼ਾਨਦਾਰ, ਵਿਦਿਆਰਥੀਆਂ ਦਾ ਸਨਮਾਨ ਨਬਜ਼-ਏ-ਪੰਜਾਬ, ਮੁਹਾਲੀ, 16 ਮਈ:…