ਨਵਾਂ ਗਰਾਓਂ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਹਰਬੰਤ ਸਿੰਘ ਬਾਜਵਾ ਆਪ ਵਿੱਚ ਸ਼ਾਮਲ

ਭੁਪਿੰਦਰ ਸਿੰਗਾਰੀਵਾਲ
ਨਬਜ਼-ਏ-ਪੰਜਾਬ ਬਿਊਰੋ, ਨਵਾਂ ਗਰਾਓਂ, 17 ਜਨਵਰੀ:
ਖਰੜ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਕੰਵਰ ਸੰਧੂ ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਜਬਰਦਸਤ ਹੁੰਗਾਰਾ ਮਿਲਿਆ ਜਦੋਂ ਨਵਾਂ ਗਰਾਓਂ ਨਗਰ ਪੰਚਾਇਤ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਹਰਬੰਤ ਸਿੰਘ ਬਾਜਵਾ ਨੇ ਆਪਣੇ ਸੈਕੜੇ ਸਾਥੀਆਂ ਸਮੇਤ ਆਪ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਸ ਸਬੰਧੀ ਅੱਜ ਉਨ੍ਹਾਂ ਆਪਣੇ ਗ੍ਰਹਿ ਵਿਖੇ ਅਕਾਲੀ ਆਗੂ ਗੁਰਵਿੰਦਰ ਸਿੰਘ ਡੂਮਛੇੜੀ ਅਤੇ ਪਹਿਲਾਂ ਹੀ ਅਕਾਲੀ ਦਲ ਨੂੰ ਅਲਵਿਦਾ ਆਖ ਚੁੱਕੇ ਕਿਸਾਨ ਆਗੂ ਕੁਲਦੀਪ ਸਿੰਘ ਸਿੱਧੂ ਦੀ ਪ੍ਰੇਰਨਾ ਨਾਲ ਆਪ ਉਮੀਦਵਾਰ ਕੰਵਰ ਸੰਧੂ ਦੀ ਹਾਜ਼ਰੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰਦਿਆਂ ਕਿਹਾ ਕਿ ਐਨ.ਏ.ਸੀ ਅਧੀਨ ਇਸ ਖੇਤਰ ਦੇ ਵਿਕਾਸ ਪ੍ਰਤੀ ਅਕਾਲੀ ਦਲ ਅਤੇ ਕਾਂਗਰਸ ਦੀਆਂ ਸਰਕਾਰਾਂ ਦੇ ਨਾਕਾਮ ਰਹਿਣ ਤੋਂ ਬਾਅਦ ਉਨ੍ਹਾਂ ਨੇ ਸਥਾਨਕ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਇਹ ਫੈਸਲਾ ਲਿਆ ਹੈ।
ਇਸ ਮੌਕੇ ਸ੍ਰੀ ਕੰਵਰ ਸੰਧੂ ਨੇ ਸ੍ਰੀ ਬਾਜਵਾ ਤੇ ਹੋਰਨਾਂ ਦਾ ਆਪ ਵਿੰਚ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਬਣਦਾ ਮਾਣ ਸਨਮਾਣ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਪ ਪਾਰਟੀ ਦੀ ਸਰਕਾਰ ਬਣਨ ’ਤੇ ਨਵਾਂ ਗਰਾਓਂ ਖੇਤਰ ਦਾ ਸਰਬਭੰਖੀ ਵਿਕਾਸ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਆਪ ਦੇ ਯੂਥ ਵਿੰਗ ਦੇ ਕਨਵੀਨਰ ਜਗਦੇਵ ਸਿੰਘ ਮਲੋਆਂ, ਕੁਲਦੀਪ ਸਿੰਘ ਸਿੱਧੂ, ਕੁਲਵੰਤ ਸਿੰਘ, ਕੌਂਸਲਰ ਬੀਬੀ ਕੁਲਜਿੰਦਰ ਕੌਰ, ਗਰਜਾ ਸਿੰਘ, ਪ੍ਰਭਜੋਤ ਸਿੰਘ ਬਾਜਵਾ ਅਤੇ ਤਰਲੋਚਨ ਸਿੰਘ ਕਾਂਸਲ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…