ਖਰੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰੋਮਾਣਾ ਸਮੇਤ ਚਾਰ ਅਕਾਲੀ ਕੌਂਸਲਰ ਕਾਂਗਰਸ ਵਿੱਚ ਸ਼ਾਮਲ

ਅਕਾਲੀ ਦਲ ਨੂੰ ਜਬਰਦਸਤ ਝਟਕਾ: ਹੁਕਮਰਾਨ ਪਾਰਟੀ ਦੇ ਉਮੀਦਵਾਰ ਦੀਆਂ ਮੁਸ਼ਕਲਾਂ ਵਧੀਆਂ

ਨਬਜ਼-ਏ-ਪੰਜਾਬ ਬਿਊਰੋ, ਖਰੜ, 12 ਜਨਵਰੀ:
ਸੱਤਾਧਾਰੀ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਉਸ ਸਮੇਂ ਜਬਰਦਸਤ ਝਟਕਾ ਲੱਗਿਆ ਜਦੋਂ ਕਿ ਹੁਕਮਰਾਨ ਪਾਰਟੀ ਦੇ ਚਾਰ ਕੌਂਸਲਰ ਜਿਨ੍ਹਾਂ ਖਰੜ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਗੁਰਪ੍ਰੇਮ ਸਿੰਘ ਰੋਮਾਣਾ, ਮੇਜਰ ਸਿੰਘ, ਬਿਮਲਾ ਮਾਸੀ ਅਤੇ ਰਾਧੇ ਸੋਨੀ ਨੇ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ੍ਰੀ ਕੰਗ ਨੇ ਇਨ੍ਹਾਂ ਕੌਂਸਲਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਸ੍ਰੀ ਕੰਗ ਨੇ ਕਿਹਾ ਕਿ ਅਕਾਲੀ ਦਲ ਨੂੰ ਕਾਂਗਰਸ ਦਾ ਮੁਕਾਬਲਾ ਕਰਨ ਲਈ ਪਾਰਟੀ ’ਚੋਂ ਸੀਨੀਅਰ ਆਗੂ ਨਹੀਂ ਲੱਭਿਆ ਹੈ। ਜਿਸ ਕਾਰਨ ਇੱਕ ਕਲੋਨਾਈਜਰ ਨੂੰ ਉਨ੍ਹਾਂ ਦੇ ਮੁਕਾਬਲੇ ਮੈਦਾਨ ਵਿੱਚ ਉਤਾਰਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਨਵੀਂ ਗੱਲ ਨਹੀਂ ਹੈ। ਅਕਾਲੀ ਦਲ ਨੇ ਹਮੇਸ਼ਾਂ ਹੀ ਵਫਾਦਾਰ ਵਰਕਰਾਂ ਦੀ ਅਣਦੇਖੀ ਕਰਕੇ ਸਰਮਾਏਦਾਰ ਵਿਅਕਤੀਆਂ ਨੂੰ ਰਾਜਸੀ ਸ਼ਕਤੀ ਦਿੱਤੀ ਹੈ।
ਉਧਰ, ਉਕਤ ਕੌਂਸਲਰਾਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਜਿਥੇ ਜਗਮੋਹਨ ਕੰਗ ਦੀ ਸਥਿਤੀ ਕਾਫੀ ਮਜ਼ਬੂਤ ਹੋ ਗਈ ਹੈ। ਉਥੇ ਖਰੜ ਤੋਂ ਅਕਾਲੀ ਦਲ ਦੇ ਉਮੀਦਵਾਰ ਤੇ ਕਲੋਨਾਈਜਰ ਰਣਜੀਤ ਸਿੰਘ ਗਿੱਲ ਦੀਆਂ ਮੁਸ਼ਕਲਾਂ ਹੋਰ ਵੀ ਕਾਫੀ ਵਧ ਗਈਆਂ ਹਨ। ਸ੍ਰੀ ਗਿੱਲ ਪਹਿਲੇ ਦਿਨ ਤੋਂ ਹੀ ਸਥਾਨਕ ਆਗੂਆਂ ਦੀ ਬਗਾਵਤ ਦਾ ਸਾਹਮਣਾ ਕਰ ਰਹੇ ਹਨ। ਹਲਕਾ ਇੰਚਾਰਜ ਜਥੇਦਾਰ ਉਜਾਗਰ ਸਿੰਘ ਬਡਾਲੀ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਬਡਾਲੀ ਅਤੇ ਸੀਨੀਅਰ ਯੂਥ ਆਗੂ ਗੁਰਵਿੰਦਰ ਸਿੰਘ ਛੂਮਛੇੜੀ ਅਤੇ ਗੁਰਪ੍ਰਤਾਪ ਸਿੰਘ ਪਡਿਆਲਾ ਹਾਲੇ ਵੀ ਸਖ਼ਤ ਨਾਰਾਜ਼ ਚਲ ਰਹੇ ਹਨ ਅਤੇ ਹਾਈ ਕਮਾਂਡ ਨੂੰ ਆਪਣੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਦੁਹਾਈ ਦਿੱਤੀਆਂ ਜਾ ਰਹੀ ਹੈ। ਉਧਰ, ਪੰਜਾਬ ਕਾਂਗਰਸ ਦੀ ਜਨਰਲ ਸਕੱਤਰ ਲਖਵਿੰਦਰ ਕੌਰ ਗਰਚਾ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਜਗਮੋਹਨ ਸਿੰਘ ਕੰਗ ਵਿਰੁੱਧ ਬਗਾਵਤ ਦਾ ਝੰਡਾ ਝੁੱਕਿਆ ਹੋਇਆ ਹੈ। ਇਥੇ ਇਹ ਦੱਸਣਯੋਗ ਹੈ ਕਿ ਐਤਕੀਂ ਬੀਬੀ ਗਰਚਾ ਨੇ ਵੀ ਖਰੜ ਹਲਕੇ ਵਿੱਚ ਸਖ਼ਤ ਮਿਹਨਤ ਕੀਤੀ ਹੈ ਅਤੇ ਉਹ ਵੀ ਪਾਰਟੀ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਸਨ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…