
ਭਾਜਪਾ ਮਹਿਲਾ ਮੋਰਚਾ ਦੀ ਸਾਬਕਾ ਪ੍ਧਾਨ ਅਕਾਲੀ ਦਲ ਵਿੱਚ ਸ਼ਾਮਲ
ਨਬਜ਼-ਏ-ਪੰਜਾਬ ਬਿਊਰੋ, ਗੁਰਦਾਸਪੁਰ, 11 ਅਕਤੂਬਰ:
ਜ਼ਿਲ੍ਹਾ ਗੁਰਦਾਸਪੁਰ ਤੋਂ ਭਾਜਪਾ ਮਹਿਲਾ ਮੋਰਚਾ ਦੀ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼੍ਰੀਮਤੀ ਕਮਲਜੀਤ ਕੌਰ ਨੇ ਅੱਜ ਸੀਨੀਅਰ ਆਗੂ ਗੁਰਇਕਬਾਲ ਸਿੰਘ ਦੀ ਅਗਵਾਈ ਵਿੱਚ 50 ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਹੋਣ ਦਾ ਅੈਲਾਨ ਕੀਤਾ। ਇਸ ਮੌਕੇ ਗੁਰਇਕਬਾਲ ਸਿੰਘ ਨੇ ਬੀਬੀ ਕਮਲਜੀਤ ਕੌਰ ਅਤੇ ਹੋਰਨਾਂ ਵਿਅਕਤੀਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਅਕਾਲੀ ਦਲ ਵਿੱਚ ਬਣਦਾ ਮਾਣ ਸਨਮਾਣ ਦੇਣ ਦਾ ਭਰੋਸਾ ਦਿੱਤਾ।