ਲਾਇਨਜ ਕਲੱਬ ਮੁਹਾਲੀ ਦੇ ਸਾਬਕਾ ਪ੍ਰਧਾਨ ਤੇ ਸਮਾਜ ਸੇਵੀ ਆਗੂ ਜੇ ਪੀ ਸਿੰਘ ਨਹੀਂ ਰਹੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਕਤੂਬਰ:
ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਸਾਬਕਾ ਚੇਅਰਮੈਨ ਲਾਇਨਜ ਕੱਲਬ ਮੁਹਾਲੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਬੈਂਕਰ ਸ੍ਰੀ ਜੇ.ਪੀ. ਸਿੰਘ ਦੀ ਮੌਤ ਹੋ ਗਈ। ਉਹ 65 ਵਰ੍ਹਿਆ ਦੇ ਸਨ ਅਤੇ ਪਿਛਲੇ ਕੁੱਝ ਮਹੀਨਿਆਂ ਤੋਂ ਬਿਮਾਰ ਚਲ ਰਹੇ ਸੀ। ਸ੍ਰੀ ਜੇ.ਪੀ. ਸਿੰਘ ਦੇ ਪਰਿਵਾਰਕ ਸੂਤਰਾਂ ਨੇ ਦੱਸਿਆ ਕਿ ਪਿਛਲੇ ਐਤਵਾਰ ਨੂੰ ਉਹਨਾਂ ਦੀ ਤਬੀਅਤ ਵਿਗੜਣ ਕਾਰਨ ਉਹਨਾਂ ਨੂੰ ਮੈਕਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
ਉਹ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ ਅਤੇ ਪਿਛਲੇ ਸਮੇਂ ਦੌਰਾਨ ਇਲਾਜ ਲਈ ਮੁੰਬਈ ਦੇ ਟਾਟਾ ਮੈਮੋਰੀਅਲ ਹਸਪਤਾਲ ਵਿੱਚ ਦਾਖ਼ਲ ਰਹੇ ਸਨ। ਪਰਿਵਾਰਕ ਸੂਤਰਾਂ ਅਨੁਸਾਰ ਜੇ.ਪੀ. ਸਿੰਘ ਨੇ ਚਾਰ ਕੁ ਮਹੀਨੇ ਪਹਿਲਾਂ ਸਥਾਨਕ ਫੋਰਟਿਸ ਹਸਪਤਾਲ ਵਿੱਚ ਗੋਡੇ ਬਦਲਾਉਣ ਦਾ ਆਪਰੇਸ਼ਨ ਕਰਵਾਇਆ ਸੀ। ਜਿਸ ਦੇ ਕੁੱਝ ਦਿਨਾਂ ਬਾਅਦ ਉਹਨਾਂ ਨੂੰ ਪੇਟ ਵਿੱਚ ਇਨਫੈਕਸ਼ਨ ਦੀ ਸ਼ਿਕਾਇਤ ਹੋਈ ਸੀ ਅਤੇ ਜਾਂਚ ਕਰਨ ਤੇ ਪੇਟ ਵਿੱਚ ਕੈਂਸਰ ਹੋਣ ਦਾ ਪਤਾ ਲੱਗਿਆ ਸੀ। ਮੁੰਬਈ ਵਿੱਚ ਉਹਨਾਂ ਦੀ ਕੀਮੋਥਰੈਪੀ ਹੋਈ ਸੀ ਅਤੇ ਪਿਛਲੇ ਮਹੀਨੇ ਉਹ ਮੁੰਬਈ ਤੋਂ ਫੇਜ਼-7 ਵਿਚਲੀ ਆਪਣੀ ਰਿਹਾਇਸ਼ ’ਤੇ ਆ ਗਏ ਸਨ।
ਸ੍ਰੀ ਜੇ.ਪੀ. ਸਿੰਘ ਆਪਣੇ ਪਿਛੇ ਪਤਨੀ, ਤਿੰਨ ਬੇਟੀਆਂ ਅਤੇ ਉਹਨਾਂ ਦਾ ਪਰਿਵਾਰ ਛੱਡ ਗਏ ਹਨ। ਉਹਨਾਂ ਦਾ ਅੰਤਮ ਸਸਕਾਰ ਅੱਜ ਸਥਾਨਕ ਸਮਸ਼ਾਨਘਾਟ ਵਿੱਚ ਕੀਤਾ ਗਿਆ ਜਿਥੇ ਵੱਡੀ ਗਿਣਤੀ ਵਿੱਚ ਇੱਕਤਰ ਹੋਏ ਉਹਨਾਂ ਦੇ ਸਨੇਹੀਆਂ, ਪਰਿਵਾਰਕ ਮੈਂਬਰਾਂ, ਸਿਆਸੀ ਪਾਰਟੀਆਂ ਸਮਾਜਸੇਵੀ ਅਤੇ ਧਾਰਮਿਕ ਜੱਥੇਬੰਦੀਆਂ ਦੇ ਨੁਮਾਇੰਦਿਆਂ, ਮੁਹਾਲੀ ਪ੍ਰਾਪਰਟੀ ਕੰਸਲਟੈਂਟ ਐਸੋਸੀਏਸ਼ਨ ਦੇ ਮੈਂਬਰਾਂ ਅਤੇ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਇੱਕਤਰ ਹੋਏ ਸ਼ਹਿਰ ਵਾਸੀਆਂ ਨੇ ਉਹਨਾਂ ਨੂੰ ਅੰਤਮ ਵਿਦਾਇਗੀ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…