nabaz-e-punjab.com

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਪੰਜਾਬ ਵਿੱਚ ਲੋਕ ਸਭਾ ਦੀ ਚੋਣ ਲੜਨਾ ਮਾਣ ਵਾਲੀ ਗੱਲ: ਸਿੱਧੂ

ਪੰਜਾਬ ਸਰਕਾਰ ਲੋਕ ਸਭਾ ਦੀਆਂ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਤਿਆਰ, ਵਿਕਾਸ ਦੇ ਨਾਂ ’ਤੇ ਲੜੀਆਂ ਜਾਣਗੀਆਂ ਚੋਣਾਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਫਰਵਰੀ:
ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਜੇਕਰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਪੰਜਾਬ ਵਿੱਚ ਲੋਕ ਸਭ ਦੀ ਚੋਣ ਲੜਨੇ ਹਨ ਤਾਂ ਇਹ ਪੰਜਾਬੀਆਂ ਲਈ ਬੜੇ ਮਾਣ ਵਾਲੀ ਗੱਲ ਹੋਵੇਗੀ। ਉਹ ਅੱਜ ਇੱਥੇ ਮੁਹਾਲੀ ਹਲਕੇ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ ਗਰਾਂਟਾਂ ਦੇ ਚੈੱਕ ਵੰਡਣ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲ ਕਰ ਰਹੇ ਸੀ। ਮੀਡੀਆ ਵੱਲੋਂ ਡਾ. ਮਨਮੋਹਨ ਸਿੰਘ ਦੇ ਅੰਮ੍ਰਿਤਸਰ ਹਲਕੇ ਤੋਂ ਲੋਕ ਸਭ ਦੀ ਚੋਣ ਲੜਨ ਸਬੰਧੀ ਚਰਚਾ ਬਾਰੇ ਪੁੱਛੇ ਜਾਣ ’ਤੇ ਸ੍ਰੀ ਸਿੱਧੂ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਦੀ ਦੇਸ਼ ਨੂੰ ਬਹੁਤ ਵੱਡੀ ਦੇਣ ਹੈ ਅਤੇ ਉਹ ਦੇਸ਼ ’ਚੋਂ ਕਿਸੇ ਵੀ ਹਲਕੇ ਤੋਂ ਚੋਣ ਲੜ ਸਕਦੇ ਹਨ ਪ੍ਰੰਤੂ ਜੇਕਰ ਸਾਬਕਾ ਪ੍ਰਧਾਨ ਮੰਤਰੀ ਅੰਮ੍ਰਿਤਸਰ ਜਾਂ ਕਿਸੇ ਹੋਰ ਹਲਕੇ ਤੋਂ ਚੋਣ ਲੜਦੇ ਹਨ ਤਾਂ ਇਹ ਪੰਜਾਬੀਆਂ ਲਈ ਮਾਣ ਵਾਲੀ ਗੱਲ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਕੈਪਟਨ ਸਰਕਾਰ ਆਗਾਮੀ ਲੋਕ ਸਭਾ ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਾਂਗਰਸ ਪਾਰਟੀ ਵਿਕਾਸ ਦੇ ਨਾਂ ’ਤੇ ਚੋਣਾਂ ਲੜੇਗੀ ਅਤੇ ਸਾਰੀਆਂ ਸੀਟਾਂ ’ਤੇ ਹੂੰਝਾਫੇਰ ਜਿੱਤ ਹਾਸਲ ਕਰੇਗੀ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੜਾਅਵਾਰ ਪੂਰੇ ਕੀਤੇ ਜਾ ਰਹੇ ਹਨ ਅਤੇ ਵਿਰੋਧੀਆਂ ਕੋਲ ਸਰਕਾਰ ਖ਼ਿਲਾਫ਼ ਬੋਲਣ ਲਈ ਕੁੱਝ ਵੀ ਨਹੀਂ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਲੋਕ ਪੱਖੀ ਬਜਟ ਪੇਸ਼ ਕਰਕੇ ਇਤਿਹਾਸ ਸਿਰਜਿਆ ਹੈ ਅਤੇ ਰਾਜ ਦੇ ਲੋਕਾਂ ’ਤੇ ਕੋਈ ਨਵਾਂ ਟੈਕਸ ਨਹੀਂ ਲਾਇਆ ਗਿਆ ਹੈ।
ਇਸ ਮੌਕੇ ਸਿੱਧੂ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ, ਯੂਥ ਆਗੂ ਕੰਵਰਬੀਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਮੋਹਣ ਸਿੰਘ ਬਠਲਾਣਾ, ਭਗਤ ਸਿੰਘ ਨਾਮਧਾਰੀ, ਹਰਚਰਨ ਸਿੰਘ ਗਿੱਲ ਸਰਪੰਚ ਲਾਂਡਰਾਂ, ਹਰਪ੍ਰੀਤ ਸੈਣੀ, ਸੀਨੀਅਰ ਕਾਂਗਰਸ ਆਗੂ ਧਰਮ ਸਿੰਘ ਸੈਣੀ, ਛੱਜਾ ਸਿੰਘ ਸਰਪੰਚ, ਭੁਪਿੰਦਰ ਸਿੰਘ ਨਗਾਰੀਂ, ਜਸਪ੍ਰੀਤ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …