Nabaz-e-punjab.com

ਸਾਬਕਾ ਸਰਪੰਚ ਰਾਣਾ ਗਿਆਨ ਸਿੰਘ ਘੰਡੌਲੀ ਮਾਜਰੀ ਬਲਾਕ ਕਾਂਗਰਸ ਦੇ ਨਵੇਂ ਪ੍ਰਧਾਨ ਬਣੇ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 14 ਸਤੰਬਰ:
ਕਾਂਗਰਸ ਹਾਈ ਕਮਾਂਡ ਵੱਲੋਂ ਸੀਨੀਅਰ ਕਾਂਗਰਸ ਆਗੂ ਰਾਣਾ ਗਿਆਨ ਸਿੰਘ ਘੰਡੌਲੀ ਸਾਬਕਾ ਸਰਪੰਚ, ਬਲਾਕ ਸਮਿਤੀ ਮੈਂਬਰ ਅਤੇ ਜਰਨਲ ਸਕੱਤਰ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਨੂੰ ਵਿਧਾਨ ਸਭਾ ਹਲਕਾ ਖਰੜ ਦੇ ਮਾਜਰੀ ਬਲਾਕ ਕਾਂਗਰਸ ਕਮੇਟੀ ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਰਾਣਾ ਗਿਆਨ ਸਿੰਘ ਸਵਰਗੀ ਰਾਣਾ ਮੇਹਰ ਸਿੰਘ ਘੰਡੌਲੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਅਤੇ ਚੇਅਰਮੈਨ ਕੋਆਰਪੇਟਿਵ ਬੈਂਕ ਦੇ ਸਪੁੱਤਰ ਹਨ। ਇਹ ਸਾਰਾ ਪਰਿਵਾਰ ਪਿਛਲੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰਦਾ ਆ ਰਿਹਾ ਹੈ ਅਤੇ ਰਾਣਾ ਘੰਡੌਲੀ ਹੁਣ ਵੀ ਸਾਰੇ ਇਲਾਕੇ ਵਿੱਚ ਹਰਮਨ ਪਿਆਰੇ ਅਤੇ ਅੱਛੇ ਬੁਲਾਰੇ ਹਨ। ਇਸ ਤੋਂ ਇਲਾਵਾ ਗਿਆਨ ਘੰਡੌਲੀ ਹੁਣੇ ਹੁਣੇ ਹੋਈਆਂ ਬਲਾਕ ਸੰਮਤੀ ਚੋਣਾਂ ਵਿੱਚ ਵੱਡੀ ਲੀਡ ਲੈ ਕੇ ਬਲਾਕ ਸੰਮਤੀ ਮੈਂਬਰ ਬਣੇ ਹਨ।
ਇਸ ਤੋਂ ਪਹਿਲਾਂ ਹਰਜਿੰਦਰ ਸਿੰਘ ਪੈਂਤਪੁਰ ਸਾਬਕਾ ਸਰਪੰਚ (ਜਿਨ੍ਹਾਂ ਦੀ ਸਿਹਤ ਅੱਜ ਕੱਲ੍ਹ ਠੀਕ ਨਹੀਂ ਹੈ ਅਤੇ ਇਸੇ ਕਰਕੇ ਉਨ੍ਹਾਂ ਨੇ ਮੁਆਫ਼ੀ ਮੰਗੀ ਹੈ)। ਲੰਮੇ ਸਮੇਂ ਤੋਂ ਬਲਾਕ ਕਾਂਗਰਸ ਕਮੇਟੀ ਮਾਜਰੀ ਦੀ ਸੇਵਾ ਕਰਦੇ ਆ ਰਹੇ ਸਨ। ਜਿਨ੍ਹਾਂ ਦੀ ਸਾਰੀ ਕਾਰਗੁਜ਼ਾਰੀ ਬਹੁਤ ਹੀ ਸ਼ਲਾਘਾਯੋਗ ਰਹੀ ਅਤੇ ਉਨ੍ਹਾਂ ਨੇ ਆਪਣੀ ਕਾਬਿਲ ਲੀਡਰਸ਼ਿਪ ਨਾਲ ਇਲਾਕੇ ਵਿੱਚ ਸਾਰੀ ਕਾਂਗਰਸ ਪਾਰਟੀ ਨੂੰ ਇੱਕਮੁੱਠ ਕਰਕੇ ਰੱਖਿਆ। ਰਾਣਾ ਗਿਆਨ ਸਿੰਘ ਘੰਡੌਲੀ ਨੇ ਅਤੇ ਇਲਾਕੇ ਦੇ ਸਮੂਹ ਕਾਂਗਰਸੀ ਵਰਕਰਾਂ ਲੀਡਰਾਂ ਨੇ ਕਾਂਗਰਸ ਹਾਈ ਕਮਾਂਡ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਹਲਕਾ ਇੰਚਾਰਜ ਤੇ ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਦਾ ਧੰਨਵਾਦ ਵੀ ਕੀਤਾ। ਰਾਣਾ ਗਿਆਨ ਸਿੰਘ ਘੰਡੌਲੀ ਨੇ ਕਿਹਾ ਕਿ ਉਹ ਇਲਾਕੇ ਵਿੱਚ ਕਾਂਗਰਸ ਪਾਰਟੀ ਨੂੰ ਹਰ ਪੱਧਰ ਤੇ ਮਜਬੂਤ ਕਰਨ ਲਈ ਅਤੇ ਸਭ ਨੂੰ ਨਾਲ ਲੈ ਕੇ ਚੱਲਣ ਲਈ ਉਪਰਾਲੇ/ਸੰਘਰਸ਼ ਕਰਦੇ ਰਹਿਣਗੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…