ਐਸਓਆਈ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਢੂ ਖੇੜਾ ਦਾ ਦਿਨ ਦਿਹਾੜੇ ਗੋਲੀਆਂ ਮਾਰ ਕੇ ਕਤਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਗਸਤ:
ਇੱਥੋਂ ਦੇ ਵਾਰਡ ਨੰਬਰ-38 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਨਗਰ ਨਿਗਮ ਦੀ ਚੋਣ ਲੜਨ ਵਾਲੇ ਸੀਨੀਅਰ ਯੂਥ ਆਗੂ ਅਜੈਪਾਲ ਸਿੰਘ ਮਿੱਢੂਖੇੜਾ ਦੇ ਛੋਟੇ ਭਰਾ ਅਤੇ ਐਸਓਆਈ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਢੂਖੇੜਾ ਨੂੰ ਦਿਨ ਦਿਹਾੜੇ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਘਟਨਾ ਤੋਂ ਬਾਅਦ ਸ਼ਹਿਰ ਵਿੱਚ ਦਹਿਸਤ ਫੇਲ ਗਈ ਹੈ। ਇਹ ਘਟਨਾ ਮੁਹਾਲੀ ਦੇ ਸੈਕਟਰ-71 ਸਥਿਤ ਕਮਿਊਨਿਟੀ ਸੈਂਟਰ ਨੇੜੇ ਵਾਪਰੀ ਦੱਸੀ ਜਾ ਰਹੀ ਹੈ। ਹਾਲਾਂਕਿ ਪਿੰਡ ਵਾਸੀ ਮਨਦੀਪ ਸਿੰਘ ਵੱਲੋਂ ਆਪਣੇ ਸਾਥੀਆਂ ਦੀ ਮਦਦ ਨਾਲ ਵਿੱਕੀ ਨੂੰ ਤੁਰੰਤ ਨੇੜੇ ਦੇ ਆਈਵੀਵਾਈ ਹਸਪਤਾਲ ਵਿੱਚ ਪਹੁੰਚਾ ਦਿੱਤਾ ਗਿਆ ਸੀ ਪ੍ਰੰਤੂ ਮੁੱਢਲੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸਿਆ ਗਿਆ ਹੈ ਕਿ ਹਮਲਾਵਰ ਕਾਰ ਵਿੱਚ ਸਵਾਰ ਹੋ ਕੇ ਆਏ ਸੀ ਅਤੇ ਅੰਨੇਵਾਹ ਫਾਇਰਿੰਗ ਕਰਕੇ ਮੌਕੇ ਤੋਂ ਫਰਾਰ ਹੋ ਗਏ।
ਮਟੌਰ ਪੁਲੀਸ ਦੇ ਕਰਮਚਾਰੀ ਵੀ ਮੌਕੇ ’ਤੇ ਪਹੁੰਚ ਗਏ ਹਨ ਅਤੇ ਪੁਲੀਸ ਘਟਨਾ ਦੀ ਜਾਂਚ ਕਰ ਰਹੀ ਹੈ। ਸੂਚਨਾ ਮਿਲਦੇ ਹੀ ਮਿੱਢੂ ਖੇੜਾ ਦੇ ਸਮਰਥਕ ਅਤੇ ਉਹ ਜਾਣਕਾਰੀ ਵੱਡੀ ਗਿਣਤੀ ਵਿੱਚ ਹਸਪਤਾਲ ਪਹੁੰਚ ਗਏ ਅਤੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਇੱਥੇ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ, ਬਲਕਿ ਜੰਗਲ ਰਾਜ ਹੈ।

Load More Related Articles

Check Also

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ

ਬੰਬਾਂ ਬਾਰੇ ਬਿਆਨ ਦਾ ਮਾਮਲਾ: ਮੁਹਾਲੀ ਥਾਣੇ ਵਿੱਚ ਪੇਸ਼ ਨਹੀਂ ਹੋਏ ਪ੍ਰਤਾਪ ਸਿੰਘ ਬਾਜਵਾ ਬਾਜਵਾ ਨੇ ਆਪਣੇ ਵਕ…