ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਸਦਮਾ, ਪਤਨੀ ਦਾ ਦੇਹਾਂਤ

ਮੁਹਾਲੀ ਵਿੱਚ ਮੰਗਲਵਾਰ ਨੂੰ ਕੀਤਾ ਜਾਵੇਗਾ ਅੰਤਿਮ ਸੰਸਕਾਰ, ਵੱਖ-ਵੱਖ ਆਗੂਆਂ ਨੇ ਦੁੱਖ ਪ੍ਰਗਟਾਇਆ

ਨਬਜ਼-ਏ-ਪੰਜਾਬ, ਮੁਹਾਲੀ, 6 ਜਨਵਰੀ:
ਲੋਕ ਭਲਾਈ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਦੀ ਪਤਨੀ ਅਤੇ ਭਾਜਪਾ ਦੀ ਕੌਮੀ ਕਾਰਜਕਾਰਨੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦੇ ਮਾਤਾ ਬੀਬੀ ਜਰਨੈਲ ਕੌਰ ਗਿੱਲ (ਰਾਮੂਵਾਲੀਆ) ਦਾ ਦੇਹਾਂਤ ਹੋ ਗਿਆ ਹੈ। ਉਹ 86 ਸਾਲ ਦੇ ਸਨ ਅਤੇ ਪਿਛਲੇ ਕਾਫ਼ੀ ਸਮੇਂ ਤੋਂ ਕੈਂਸਰ ਦੀ ਬੀਮਾਰੀ ਤੋਂ ਪੀੜਤ ਸਨ। ਪਿਛਲੇ ਕੁੱਝ ਸਮੇਂ ਤੋਂ ਉਹ ਗੁੜਗਾਓ ਵਿਖੇ ਆਪਣੀ ਬੇਟੀ ਨਵਜੋਤ ਕੌਰ ਅਤੇ ਜਵਾਈ ਕੈਪਟਨ ਅਜੈ ਕੁਮਾਰ ਕੋਲ ਰਹਿ ਰਹੇ ਸਨ। ਲੰਘੀ ਰਾਤ ਉਨ੍ਹਾਂ ਨੇ ਗੁੜਗਾਓ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਉਹ ਆਪਣੇ ਪਿੱਛੇ ਪੁੱਤਰ ਨਵਤੇਜ ਸਿੰਘ ਗਿੱਲ, ਦੋ ਪੁੱਤਰੀਆਂ ਅਮਨਜੋਤ ਕੌਰ ਰਾਮੂਵਾਲੀਆ ਅਤੇ ਪਾਇਲਟ ਧੀ ਨਵਜੋਤ ਕੌਰ ਤੋਂ ਇਲਾਵਾ ਦੋਹਤੇ-ਦੋਹਤੀਆਂ, ਪੋਤੇ-ਪੋਤੀਆਂ ਛੱਡ ਗਏ ਹਨ। ਬੀਬੀ ਜਰਨੈਲ ਕੌਰ ਰਾਮੂਵਾਲੀਆ ਦਾ ਅੰਤਿਮ ਸੰਸਕਾਰ ਭਲਕੇ 7 ਜਨਵਰੀ ਨੂੰ ਬਾਅਦ ਦੁਪਹਿਰ ਢਾਈ ਵਜੇ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ।
ਇਸੇ ਦੌਰਾਨ ਰਾਜ ਸਭਾ ਦੇ ਸਾਬਕਾ ਮੈਂਬਰ ਸੁਖਦੇਵ ਸਿੰਘ ਢੀਂਡਸਾ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਅਕਾਲੀ ਦਲ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਸੀਨੀਅਰ ਆਗੂ ਕਰਨੈਲ ਸਿੰਘ ਪੀਰ ਮੁਹੰਮਦ, ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਸੋਨੀ ਬੜੀ, ਸੁਖਵਿੰਦਰ ਸਿੰਘ ਛਿੰਦੀ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਪਰਦੀਪ ਸਿੰਘ ਭਾਰਜ, ਇਸ਼ਪ੍ਰੀਤ ਸਿੰਘ ਵਿੱਕੀ, ਨੰਬਰਦਾਰ ਹਰਵਿੰਦਰ ਸਿੰਘ ਸਮੇਤ ਹੋਰਨਾਂ ਆਗੂਆਂ ਨੇ ਬੀਬੀ ਜਰਨੈਲ ਕੌਰ ਦੀ ਮੌਤ ’ਤੇ ਦੱੁਖ ਪ੍ਰਗਟ ਕਰਦਿਆਂ ਰਾਮੂਵਾਲੀਆ ਪਰਿਵਾਰ ਨਾਲ ਹਮਦਰਦੀ ਜਾਹਰ ਕੀਤੀ ਹੈ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…