ਪਿੰਡ ਅਕਾਲਗੜ੍ਹ ਵਿੱਚ ਕੈਂਪ ਲਗਾ ਕੇ ਸਰਕਾਰੀ ਸਕੀਮਾਂ ਦੇ ਲਾਭਪਾਤਰੀਆਂ ਦੇ ਫਾਰਮ ਭਰੇ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 4 ਦਸੰਬਰ:
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਤੱਕ ਸਮੁੱਚੀਆਂ ਸਮਾਜ ਭਲਾਈ ਸਕੀਮਾਂ ਪਹੁੰਚਾਉਣ ਦੇ ਮਕਸਦ ਨਾਲ ਪਿੰਡ ਪੱਧਰ ਤੇ ਲਗਾਏ ਜਾਣ ਵਾਲੇ ਕੈਂਪਾਂ ਦੌਰਾਨ ਅੱਜ ਇੱਥੋਂ ਨੇੜਲੇ ਪਿੰਡ ਅਕਾਲਗੜ੍ਹ ਵਿਖੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਇੱਕ ਕੈਂਪ ਲਗਾਇਆ ਗਿਆ। ਪਿੰਡ ਦੀ ਸਰਪੰਚ ਨਰਿੰਦਰ ਕੌਰ ਦੀ ਦੇਖ ਰੇਖ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਹਾਜਰ ਕਮੇਟੀ ਇੰਚਾਰਜ ਸੰਦੀਪ ਕੌਰ ਪੰਚਾਇਤ ਸੈਕਟਰੀ, ਗ੍ਰਾਮ ਸੇਵਕ ਜਸਮੀਤ ਸਿੰਘ ਅਤੇ ਪਿੰਡ ਦੀ ਪੰਚਾਇਤ ਦੇ ਮੋਹਤਬਰਾਂ ਵੱਲੋਂ ਪਿੰਡ ਵਾਸੀਆਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੇ ਫ਼ਾਰਮ ਭਰੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਪੰਚ ਨਰਿੰਦਰ ਕੌਰ ਨੇ ਦੱਸਿਆ ਕਿ ਅੱਜ ਲਗਾਏ ਗਏ ਇਸ ਕੈਂਪ ਦੌਰਾਨ ਬੇਰੁਜਗਾਰੀ, ਬੀਮਾਰੀ, ਕਰਜੇ ਸਬੰਧੀ, ਕੱਚੇ ਮਕਾਨਾਂ, ਝੁੱਗੀਆਂ-ਝੌਪੜੀਆਂ ਅਤੇ ਬੇਘਰਾਂ ਸਬੰਧੀ, ਬੇਬੇ ਨਾਨਕੀ ਸਕੀਮ, ਆਟਾ ਦਾਲ ਸਕੀਮ ਅਤੇ ਮਗਨਰੇਗਾ ਸਕੀਮਾਂ ਸਬੰਧੀ ਪਿੰਡ ਵਾਸੀਆਂ ਦੇ ਫ਼ਾਰਮ ਭਰੇ ਗਏ।
ਇਸ ਮੌਕੇ ਸਰਪੰਚ ਨਰਿੰਦਰ ਕੌਰ ਨੇ ਕਿਹਾ ਕਿ ਉਹ ਪਿੰਡ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹਨ ਅਤੇ ਸਰਕਾਰ ਦੁਆਰਾ ਪਿੰਡਾਂ ਦੇ ਲੋਕਾਂ ਨੂੰ ਮਿਲਣ ਵਾਲੀਆਂ ਸਮੁੱਚੀਆਂ ਸਹੂਲਤਾਂ ਪਹਿਲ ਦੇ ਆਧਾਰ ਤੇ ਪਿੰਡ ਵਾਸੀਆਂ ਖਾਤਿਰ ਲਿਆਉਣ ਲਈ ਹਰ ਸੰਭਵ ਉਪਰਾਲਾ ਕਰਦੇ ਹਨ। ਇਸ ਮੌਕੇ ਪਿੰਡ ਦੇ ਪੰਚਾਇਤ ਮੈਂਬਰ ਅਮਰਜੀਤ ਕੌਰ, ਰਜੀਆ ਬੇਗਮ, ਨਾਜਰ ਸਿੰਘ, ਚਰਨਜੀਤ ਕੌਰ, ਆਸ਼ਾ ਵਰਕਰ ਪਰਮਜੀਤ ਕੌਰ, ਆਂਗਨਵਾੜੀ ਵਰਕਰ ਸਮੇਤ ਪਿੰਡ ਦੇ ਹੋਰ ਮੋਹਤਬਰ ਵੀ ਹਾਜਰ ਸਨ।

Load More Related Articles
Load More By Nabaz-e-Punjab
Load More In General News

Check Also

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ ਗੋਲੇ ਸੁੱਟੇ

ਬੰਦੀ ਸਿੰਘਾਂ ਦੀ ਰਿਹਾਈ: ਮੁੱਖ ਮੰਤਰੀ ਦੀ ਕੋਠੀ ਵੱਲ ਕੂਚ ਕਰ ਰਹੇ ਸਿੱਖਾਂ ਦਾ ਰਾਹ ਰੋਕਿਆ, ਅੱਥਰੂ ਗੈੱਸ ਦੇ…