150 ਬੈੱਡ ਦੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਮਲਟੀ ਚੈਰੀਟੇਬਲ ਹਸਪਤਾਲ ਦਾ ਨੀਂਹ ਪੱਥਰ ਰੱਖਿਆ

ਲੋੜਵੰਦ ਮਰੀਜ਼ਾਂ ਨੂੰ ਨਵੇਂ ਹਸਪਤਾਲ ਵਿੱਚ ਮੁਫ਼ਤ ਦਿੱਤੀਆਂ ਜਾਣਗੀਆਂ ਮਿਆਰੀ ਸਿਹਤ ਸਹੂਲਤਾਂ: ਟਰੱਸਟ ਮੁਖੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਜੂਨ:
ਪੰਥ ਰਤਨ ਭਾਈ ਜਸਬੀਰ ਸਿੰਘ ਖ਼ਾਲਸਾ ਵੱਲੋਂ ਲੋੜਵੰਦ ਲੋਕਾਂ ਲਈ ਸ਼ੁਰੂ ਕੀਤੇ ਹੋਏ ਕਾਰਜਾਂ ਵਿੱਚ ਵਾਧਾ ਕਰਦਿਆਂ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ ਦੇ ਮੁਖੀ ਭਾਈ ਦਵਿੰਦਰ ਸਿੰਘ ਖਾਲਸਾ ਵੱਲੋਂ 150 ਬੈੱਡਾਂ ਦੇ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਮੁਫ਼ਤ ਮਲਟੀ ਸਪੈਸ਼ਲਿਟੀ ਹਸਪਤਾਲ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ। ਜਿਸ ਦਾ ਨੀਂਹ ਪੱਥਰ ਅੱਜ ਪੰਥ ਪ੍ਰਸਿੱਧ ਸ਼ਖ਼ਸੀਅਤਾਂ ਜਿਨ੍ਹਾਂ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ, ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਿੰਘ, ਗਿਆਨੀ ਰਣਜੀਤ ਸਿੰਘ ਹੈੱਡ ਗ੍ਰਥੀ ਗੁਰਦੁਆਰਾ ਬੰਗਲਾ ਸਾਹਿਬ ਨੇ ਸਾਂਝੇ ਤੌਰ ’ਤੇ ਰੱਖਿਆ। ਇਸ ਮੌਕੇ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਚੈਰੀਟੇਬਲ ਟਰੱਸਟ ਵੱਲੋਂ ਪਹਿਲਾਂ ਵੀ ਸਮਾਜ ਸੇਵਾ ਦੇ ਖੇਤਰ ਵਿੱਚ ਜਿੱਥੇ ਲੰਮੇ ਸਮੇਂ ਤੋਂ ਵਡਮੁੱਲੇ ਕਾਰਜ ਕੀਤੇ ਜਾ ਰਹੇ ਹਨ, ਉੱਥੇ ਹੁਣ ਗਰੀਬ ਲੋੜਵੰਦਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਪਣਾ ਨੈਤਿਕ ਫਰਜ਼ ਸਮਝਦਿਆਂ ਟਰੱਸਟ ਵੱਲੋਂ 150 ਬੈੱਡਾਂ ਦੇ ਨਵੇਂ ਹਸਪਤਾਲ ਦੀ ਉਸਾਰੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਸੰਸਥਾਵਾਂ ਨੂੰ ਵੀ ਅਜਿਹੇ ਉਪਰਾਲੇ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

ਇਸ ਤੋਂ ਪਹਿਲਾਂ ਭਾਈ ਦਵਿੰਦਰ ਸਿੰਘ ਖਾਲਸਾ ਅਤੇ ਟਰੱਸਟ ਦੇ ਸਕੱਤਰ ਭਾਈ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਹਸਪਤਾਲ ਵਿੱਚ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਮਿਆਰੀ ਸਿਹਤ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਲੋੜਵੰਦ ਲੋਕਾਂ ਨੂੰ ਸਮੇਂ ਸਿਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੀ ਚੈਰੀਟੇਬਲ ਟਰੱਸਟ ਦੀ ਪਹਿਲੀ ਤਰਜ਼ੀਹ ਹੈ। ਇਸ ਮੌਕੇ ਮੁੱਖ ਪ੍ਰਸ਼ਾਸਕੀ ਅਫ਼ਸਰ ਆਦਰਸ਼ ਕੁਮਾਰ ਸੁਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …