Share on Facebook Share on Twitter Share on Google+ Share on Pinterest Share on Linkedin ਭਾਜਪਾ ਦੇ 38ਵੇਂ ਸਥਾਪਨਾ ਦਿਵਸ ਮੌਕੇ ਗੋਲਡੀ ਦੀ ਅਗਵਾਈ ਵਿੱਚ ਵੰਡੇ ਲੱਡੂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ: ਭਾਰਤੀ ਜਨਤਾ ਪਾਰਟੀ ਇਸ ਸਮੇਂ ਦੇਸ਼ ਦੀ ਸਭ ਤੋਂ ਵੱਡੀ ਰਾਜਨੀਤਕ ਪਾਰਟੀ ਬਣ ਚੁੱਕੀ ਹੈ। ਇਹ ਗੱਲ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਸੀਨੀਅਰ ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ ਨੇ ਭਾਜਪਾ ਦੇ 38ਵੇਂ ਸਥਾਪਨਾ ਦਿਵਸ ਮੌਕੇ ਫੇਜ਼9 ਵਿਖੇ ਆਯੋਜਿਤ ਇੱਕ ਸਮਾਗਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਸਥਾਪਨਾ ਦਿਵਸ ਦੀ ਖੁਸ਼ੀ ਵਿੱਚ ਭਾਜਪਾ ਆਗੂਆਂ ਅਤੇ ਵਰਕਰਾਂ ਵੱਲੋਂ ਲੱਡੂ ਵੀ ਵੰਡੇ ਗਏ। ਭਾਜਪਾ ਆਗੂ ਗੋਲਡੀ ਨੇ ਦੱਸਿਆ ਕਿ ਭਾਜਪਾ ਦੀ ਸਥਾਪਨਾ 6 ਅਪ੍ਰੈਲ 1980 ਨੂੰ ਹੋਈ ਸੀ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਇਸ ਦੇ ਪਹਿਲੇ ਪ੍ਰਧਾਨ ਸਨ। ਉਹਨਾਂ ਕਿਹਾ ਕਿ ਸੰਨ 1984 ਵਿੱਚ ਆਪਣੇ ਪਹਿਲੀਆਂ ਆਮ ਚੋਣਾਂ ਵਿੱਚ ਲੋਕ ਸਭਾ ਦੀਆਂ ਸਿਰਫ਼ ਦੋ ਸੀਟਾਂ ਜਿੱਤਣ ਵਾਲੀ ਭਾਜਪਾ ਸੰਨ 1996 ਵਿੱਚ ਸਭ ਤੋਂ ਵੱਡੇ ਰਾਜਨੀਤਕ ਦਲ ਦੇ ਰੂਪ ਵਿੱਚ ਸਾਹਮਣੇ ਆਈ। ਸਥਾਪਨਾ ਤੋਂ ਮਹਿਜ 38 ਸਾਲ ਵਿੱਚ ਹੀ ਕੇੱਦਰ ਅਤੇ ਦੇਸ਼ ਦੇ 20 ਸੂਬਿਆਂ ਵਿੱਚ ਭਾਜਪਾ ਦੇ ਸਹਿਯੋਗੀ ਦਲਾਂ ਦੀਆਂ ਸਰਕਾਰਾਂ ਹਨ। ਇਸ ਮੌਕੇ ਭਾਜਪਾ ਆਗੂ ਰਮੇਸ਼ ਕੁਮਾਰ ਵਰਮਾ ਅਤੇ ਭਾਜਪਾ ਕੌਂਸਲਰ ਮੈਡਮ ਪ੍ਰਕਾਸ਼ਵਤੀ, ਕੌਂਸਲਰ ਅਰੁਣ ਸ਼ਰਮਾ ਨੇ ਕਿਹਾ ਕਿ ਕੇੱਦਰ ਵਿੱਚ ਪੂਰੇ ਬਹੁਮਤ ਨਾਲ ਆਈ ਮੋਦੀ ਸਰਕਾਰ ਵੱਲੋਂ ਲੋਕਹਿੱਤ ਵਿੱਚ ਨਿੱਤ ਨਵੀਆਂ ਸਕੀਮਾਂ ਲਿਆਂਦੀਆਂ ਜਾਂਦੀਆਂ ਹਨ। ਬੱਚਾ ਜੰਮਣ ਤੋੱ ਲੈ ਕੇ ਪੜ੍ਹਾਈ ਤੱਕ ਵਧੀਆ ਸਕੀਮਾਂ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਭਾਜਪਾ ਵਰਕਰਾਂ ਨੂੰ ਕਿਹਾ ਕਿ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਮਿਹਨਤ ਕਰਨ। ਇਸ ਮੌਕੇ ਦਿਨੇਸ਼ ਸ਼ਰਮਾ, ਜਾਵੇਦ ਅਸਲਮ, ਜਤੇਂਦਰ ਕੁਮਾਰ, ਆਰ.ਪੀ. ਗੁਪਤਾ, ਕ੍ਰਿਸ਼ਨ ਚੰਦ, ਸੰਦੀਪ ਬੰਸਲ, ਡਾ. ਅਰੁਣ ਸ਼ਰਮਾ, ਗਗਨ ਸ਼ਰਮਾ ਆਦਿ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ