ਇਤਿਹਾਸਕ ਪਿੰਡ ਦਾਊਂ ਨੂੰ ਦਰਜਨਾਂ ਪਿੰਡਾਂ ਨਾਲ ਜੋੜਨ ਵਾਲੀ ਸੜਕ ਨੂੰ ਚੌੜਾ ਕਰਨ ਦਾ ਨੀਂਹ ਪੱਥਰ ਰੱਖਿਆ

ਇਲਾਕੇ ਦੇ 20 ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀ ਲਿੰਕ ਸੜਕ ’ਤੇ 5 ਕਰੋੜ ਰੁਪਏ ਖ਼ਰਚੇ ਜਾਣਗੇ: ਸਿੱਧੂ

ਗੰਦੇ ਨਾਲੇ ਦੇ ਪਾਣੀ ਦੀ ਨਿਕਾਸੀ ਲਈ 25 ਲੱਖ ਦੀ ਲਾਗਤ ਵਾਲੀ ਪਾਈਪਲਾਈਨ ਦਾ ਵੀ ਕੀਤਾ ਉਦਘਾਟਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਕਤੂਬਰ:
ਸਾਬਕਾ ਸਿਹਤ ਮੰਤਰੀ ਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਅੱਜ ਇਤਿਹਾਸਕ ਪਿੰਡ ਦਾਊਂ ਨਾਲ ਵੱਖ-ਵੱਖ ਪਿੰਡਾਂ ਨੂੰ ਜੋੜਨ ਵਾਲੀ ਲਿੰਕ ਸੜਕ ਨੂੰ ਚੌੜਾ ਕਰਨ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਦੱਸਿਆ ਕਿ ਇਸ ਕੰਮ ’ਤੇ 5 ਕਰੋੜ ਰੁਪਏ ਖ਼ਰਚੇ ਜਾਣਗੇ ਅਤੇ ਇਹ ਸੜਕ ਬਣਨ ਨਾਲ ਆਲੇ-ਦੁਆਲੇ ਦੇ ਦਰਜਨਾਂ ਪਿੰਡਾਂ ਦੇ ਬਾਸ਼ਿੰਦਿਆਂ ਲਈ ਆਵਾਜਾਈ ਸੌਖੀ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿੰਡ ਦਾਊਂ-ਰਾਏਪੁਰ, ਬਹਿਲੋਲਪੁਰ-ਝਾਮਪੁਰ-ਤੀੜਾ ਸਮੇਤ ਯੂਟੀ ਬਾਊਂਡਰੀਵਾਲ ਤੋਂ ਝਾਮਪੁਰ ਅਤੇ ਝਾਮਪੁਰ ਤੋਂ ਮਨਾਣਾ-ਠਸਕਾ ਲਿੰਕ ਸੜਕ ਕਾਫ਼ੀ ਅਹਿਮ ਹੈ ਜੋ ਲਗਭਗ 20 ਪਿੰਡਾਂ ਨੂੰ ਆਪਸ ਵਿਚ ਜੋੜਦੀ ਹੈ। ਇਸ ਤੋਂ ਇਲਾਵਾ ਇਹ ਸੜਕ ਚੰਡੀਗੜ੍ਹ, ਨਿਊ ਚੰਡੀਗੜ੍ਹ ਅਤੇ ਕ੍ਰਿਕਟ ਸਟੇਡੀਅਮ ਨਿਊ ਚੰਡੀਗੜ੍ਹ ਲਈ ਵੀ ਸਿੱਧਾ ਸੰਪਰਕ ਰੂਟ ਹੈ। ਇਸ ਸੜਕ ਦੀ ਮਹੱਤਤਾ ਨੂੰ ਦੇਖਦਿਆਂ 18 ਫੁੱਟ ਚੌੜਾ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਦਾਊਂ ਵਿੱਚ ਗੰਦੇ ਨਾਲੇ ਦੇ ਪਾਣੀ ਦੀ ਨਿਕਾਸੀ ਲਈ ਨਵੀਂ ਪਾਈਪਲਾਈਨ ਦਾ ਉਦਘਾਟਨ ਕੀਤਾ। ਇਸ ਕੰਮ 25 ਲੱਖ ਰੁਪਏ ਦੀ ਲਾਗਤ ਆਈ ਹੈ।
ਸ੍ਰੀ ਸਿੱਧੂ ਨੇ ਕਿਹਾ ਕਿ ਪਿੰਡ ਦਾਊਂ ਵਿੱਚ ਹਰੇਕ ਐਤਵਾਰ ਅਤੇ ਸੰਗਰਾਂਦ ਨੂੰ ਪੰਜਾਬ ਸਮੇਤ ਹੋਰਨਾਂ ਸੂਬਿਆਂ ਤੋਂ ਭਾਰੀ ਗਿਣਤੀ ਵਿੱਚ ਲੋਕ ਨਤਮਸਤਕ ਹੋਣ ਆਉਂਦੇ ਹਨ, ਜਿਸ ਕਾਰਨ ਇਸ ਸੜਕ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਦਾਊਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਪਹਿਲਾਂ ਹੀ ਡੇਢ ਕਰੋੜ ਰੁਪਏ ਦੀਆਂ ਗਰਾਂਟਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ ਮੁਹਾਲੀ ਦੀਆਂ ਹੋਰ ਅਹਿਮ ਸੜਕਾਂ ਨੂੰ ਚੌੜਾ ਕਰਨ ਲਈ ਲਗਪਗ 10 ਕਰੋੜ ਰੁਪਏ ਦੀਆਂ ਗਰਾਂਟਾਂ ਮਨਜ਼ੂਰ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਦੇ ਸ਼ਹਿਰੀ ਖੇਤਰ ਦੇ ਨਾਲ-ਨਾਲ ਪਿੰਡਾਂ ਵਿੱਚ ਬਰਾਬਰ ਵਿਕਾਸ ਕਾਰਜ ਹੋਏ ਹਨ ਜਿਨ੍ਹਾਂ ਸਦਕਾ ਸਾਰੇ ਪਿੰਡਾਂ ਦਾ ਵੀ ਮੂੰਹ-ਮੁਹਾਂਦਰਾ ਬਦਲ ਗਿਆ ਹੈ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਅਜਮੇਰ ਸਿੰਘ ਸਰਪੰਚ ਦਾਊਂ, ਮਨਜੀਤ ਰਾਣਾ ਸਰਪੰਚ ਬਹਿਲੋਲਪੁਰ, ਸੁਖਦੀਪ ਸਿੰਘ ਸਰਪੰਚ ਝਾਮਪੁਰ, ਮੋਹਨ ਸਿੰਘ ਸਰਪੰਚ ਰਾਏਪੁਰ, ਜਗਦੀਸ਼ ਸਿੰਘ ਸਰਪੰਚ ਬੜਮਾਜਰਾ ਕਾਲੋਨੀ, ਬੀਡੀਪੀਓ ਹਿਤੇਨ ਕਪਿਲਾ, ਐਕਸੀਅਨ ਰਾਜਪ੍ਰੀਤ ਸਿੰਘ ਸਿੱਧੂ, ਕਰਨੈਲ ਸਿੰਘ ਐਸਡੀਓ, ਗੁਰਪ੍ਰੀਤ ਸਿੰਘ ਗਿੰਨੀ ਮੈਂਬਰ ਬਲਾਕ ਸੰਮਤੀ, ਦਰਸ਼ਨ ਸਿੰਘ ਮਨਾਣਾ, ਗੁਰਿੰਦਰ ਸਿੰਘ ਪੰਚ ਮਨਾਣਾ, ਅਮਰਦੀਪ ਸਿੰਘ ਮੋਨੀ ਪੰਚ ਜੁਝਾਰਨਗਰ, ਹਰਬੰਸ ਸਿੰਘ ਨੰਬਰਦਾਰ ਦਾਊਂ, ਜਸਵੰਤ ਸਿੰਘ, ਗੁਰਮੀਤ ਸਿੰਘ, ਚਰਨਜੀਤ ਸਿੰਘ, ਸਲੀਮ ਖ਼ਾਨ, ਗੁਰਪ੍ਰੀਤ ਸਿੰਘ-ਸਾਰੇ ਪੰਚ ਦਾਊਂ, ਬਲਵਿੰਦਰ ਸਿੰਘ ਸਾਬਕਾ ਪੰਚ, ਅਰੁਣ ਮਲਹੋਤਰਾ, ਸੁਖਵਿੰਦਰ ਸਿੰਘ ਨੰਬਰਦਾਰ ਬੜਮਾਜਰਾ ਤੋਂ ਇਲਾਵਾ ਭਾਰੀ ਗਿਣਤੀ ਵਿਚ ਨਗਰ ਵਾਸੀ ਹਾਜ਼ਰ ਸਨ।

Load More Related Articles

Check Also

Punjab seeks legal action against BBMB Chairman for misleading hon’ble High Court

Punjab seeks legal action against BBMB Chairman for misleading hon’ble High Court Ch…