ਸਿਹਤ ਮੰਤਰੀ ਸਿੱਧੂ ਨੇ ਪੁਲੀਸ ਕਲੋਨੀ ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ 22 ਅਕਤੂਬਰ:
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਵਿਭਾਗ ਦੇ ਕੈਬਨਿਟ ਮੰਤਰੀ ਸਰਦਾਰ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੋਂ ਦੇ ਫੇਜ-8 ਸਥਿਤ ਪੁਲੀਸ ਰਿਹਾਇਸ਼ੀ ਕੰਪਲੈਕਸ ਵਿੱਚ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ।
ਉਹਨਾਂ ਕਿਹਾ ਕਿ ਪੁਲੀਸ ਕਲੋਨੀ ਵਿੱਚ ਵਧੀਆ ਸੜਕਾਂ, ਪੇਵਰ ਬਲਾਕ ਅਤੇ ਪਾਰਕਾਂ ਨੂੰ ਸੈਰਗਾਹ ਵਜੋਂ ਵਿਕਸਤ ਕਰਨ ਦੇ ਕੰਮਾਂ ਉੱਤੇ 24 ਲੱਖ ਰੁਪਏ ਖਰਚੇ ਜਾਣਗੇ। ਉਹਨਾਂ ਕਿਹਾ ਕਿ ਇਹ ਸਾਰੇ ਮੁਹਾਲੀ ਨਗਰ ਨਿਗਮ ਵੱਲੋਂ ਕਰਵਾਏ ਜਾਣਗੇ।
ਇਸ ਮੌਕੇ ਬੋਲਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਇਸ ਕਲੋਨੀ ਵਿੱਚ ਅਤਿਵਾਦ ਪੀੜਤ ਪਰਿਵਾਰ ਵੀ ਰਹਿੰਦੇ ਹਨ। ਪੰਜਾਬ ਚੋਂ ਅਤਿਵਾਦ ਦਾ ਖਾਤਮਾ ਕਰਨ ਅਤੇ ਸੂਬੇ ਵਿੱਚ ਅਮਨ ਸ਼ਾਂਤੀ ਬਹਾਲ ਕਰਨ ਲਈ ਪੁਲੀਸ ਜਵਾਨਾਂ ਨੇ ਆਪਣੀਆਂ ਕੁਰਬਾਨੀਆਂ ਦਿੱਤੀਆਂ ਹਨ। ਉਹਨਾਂ ਕਿਹਾ ਕਿ ਪੁਲੀਸ ਕਲੋਨੀ ਦਾ ਸਰਬਪੱਖੀ ਵਿਕਾਸ ਅਤੇ ਪੁਲੀਸ ਪਰਿਵਾਰਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਇਸ ਮੌਕੇ ਜਿਲਾ ਸਹਿਕਾਰੀ ਬੈਂਕ ਦੇ ਚੇਅਰਮੈਨ ਅਮਰਜੀਤ ਸਿੰਘ ਜੀਤੀ ਸਿੱਧੂ, ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ, ਅੈਸਈ ਮੁਕੇਸ਼ ਗਰਗ, ਡੀਅੈਸਪੀ ਦੀਪ ਕੰਵਲ, ਅੈਸਅੈਚਓ ਰਜਨੀਸ਼ ਚੌਧਰੀ, ਸੀਨੀਅਰ ਕਾਂਗਰਸ ਆਗੂ ਗੁਰਧਿਆਨ ਸਿੰਘ ਦੁਰਾਲੀ, ਭਗਤ ਸਿੰਘ ਨਾਮਧਾਰੀ, ਕਮਲਪ੍ਰੀਤ ਸਿੰਘ ਬੰਨੀ, ਗੁਰਮੁੱਖ ਸਿੰਘ, ਅਵਤਾਰ ਸਿੰਘ ਕੁੰਭੜਾ, ਆਨੰਦ ਰਕੇਸ਼ ਲਖੋਤਰਾ ਅਤੇ ਇੰਦਰਜੀਤ ਸਿੰਘ ਸਮੇਤ ਸਬ ਇੰਸਪੈਕਟਰ ਨਰਿੰਦਰ ਸੂਦ, ਏਐਸਆਈ ਜਸਵੀਰ ਸਿੰਘ, ਸੋਹਨ ਲਾਲ, ਮੰਗਾ ਰਾਮ, ਸਾਬਕਾ ਏਐਸਆਈ ਲਾਭ ਸਿੰਘ, ਹੌਲਦਾਰ ਸੁਨੀਲ ਬਿਸ਼ਨੋਈ, ਮਨਜੀਤ ਸਿੰਘ ਅਤੇ ਬੀਬੀ ਪਰਮਜੀਤ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In Development and Work

Check Also

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ

44282 ਵਿਦਿਆਰਥੀਆਂ ਨੇ ਪੀਐੱਸਟੀਐੱਸਈ ਤੇ ਐੱਨਐੱਨਐੱਮਐੱਸ ਦੀ ਵਜ਼ੀਫ਼ਾ ਮੁਕਾਬਲਾ ਪ੍ਰੀਖਿਆ ਦਿੱਤੀ ਮੁਕਾਬਲਾ ਪ੍ਰ…