ਲੁੱਟਾਂ-ਖੋਹਾਂ ਤੇ ਸਨੈਚਿੰਗ ਮਾਮਲੇ ਵਿੱਚ ਦੋ ਸਕੇ ਭਰਾਵਾਂ ਸਮੇਤ ਚਾਰ ਮੁਲਜ਼ਮ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ ਚੋਰੀ ਦੇ 19 ਮੋਬਾਈਲ ਫੋਨ ਤੇ ਐਕਟਿਵਾ ਕੀਤੀ ਬਰਾਮਦ

ਨਬਜ਼-ਏ-ਪੰਜਾਬ, ਮੁਹਾਲੀ, 21 ਅਕਤੂਬਰ:
ਮੁਹਾਲੀ ਪੁਲੀਸ ਨੇ ਲੁੱਟਾਂ-ਖੋਹਾਂ ਅਤੇ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੇ ਮਾਮਲੇ ਵਿੱਚ ਦੋ ਸਕੇ ਭਰਾਵਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਹਨੀ ਤੇ ਅੰਕਿਤ ਅਤੇ ਉਸ ਦਾ ਭਰਾ ਗੌਰਵ ਤਿੰਨੇ ਵਾਸੀ ਫੇਜ਼-11ਅਤੇ ਗੰਗਾ ਚਰਨ ਵਾਸੀ ਬਰੇਲੀ (ਯੂਪੀ) ਵਜੋਂ ਹੋਈ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁਹਾਲੀ ਦੇ ਏਐਸਪੀ (ਸਿਟੀ-1) ਜੈਅੰਤ ਪੁਰੀ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਮਟੌਰ ਥਾਣੇ ਵਿੱਚ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਏਐਸਪੀ ਨੇ ਦੱਸਿਆ ਕਿ ਮਟੌਰ ਥਾਣਾ ਦੇ ਐਸਐਚਓ ਇੰਸਪੈਕਟਰ ਅਮਨਦੀਪ ਤਰੀਕਾ ਦੀ ਅਗਵਾਈ ਵਾਲੀ ਟੀਮ ਨੇ ਪੁਲੀਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਉਕਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੋਂ ਲੋਕਾਂ ਨੂੰ ਘੇਰ ਕੇ ਲੁੱਟ-ਖੋਹ ਕਰਦੇ ਸੀ, ਰਾਹਗੀਰਾਂ ਤੋਂ ਮੋਬਾਈਲ ਫੋਨ ਝਪਟ ਲੈਂਦੇ ਸਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਵਿੰਦਰ ਹਨੀ, ਅੰਕਿਤ ਅਤੇ ਗੌਰਵ ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਬਾਅਦ ਲੋਕਾਂ ਤੋਂ ਖੋਹੇ ਅਤੇ ਚੋਰੀ ਕੀਤੇ ਮੋਬਾਈਲ ਫੋਨ ਗੰਗਾ ਚਰਨ (ਜੋ ਸਨਅਤੀ ਖੇਤਰ ਫੇਜ਼-9 ਵਿੱਚ ਨੌਕਰੀ ਕਰਦਾ ਹੈ) ਨੂੰ ਵੇਚਦੇ ਸਨ ਅਤੇ ਗੰਗਾ ਚਰਨ ਚੋਰੀ ਦੇ ਮੋਬਾਈਲ ਫੋਨ ਅੱਗੇ ਵੇਚ ਕੇ ਆਪਣੇ ਸਾਥੀ ਮੁਲਜ਼ਮਾਂ ਨੂੰ ਪੈਸੇ ਦਿੰਦਾ ਸੀ।
ਏਐਸਪੀ ਜੈਅੰਤ ਪੁਰੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ 19 ਮੋਬਾਈਲ ਫੋਨ ਬਰਾਮਦ ਕੀਤੇ ਹਨ ਅਤੇ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਵਰਤਿਆਂ ਜਾਂਦਾ ਐਕਟਿਵਾ ਵੀ ਪੁਲੀਸ ਨੇ ਕਬਜ਼ੇ ਵਿੱਚ ਲਿਆ ਹੈ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਮਟੌਰ ਥਾਣੇ ਵਿੱਚ ਤਿੰਨ ਪਰਚੇ ਦਰਜ ਹਨ। ਉਨ੍ਹਾਂ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ ਚੋਰੀ ਅਤੇ ਸਨੈਚਿੰਗ ਦੇ ਮਾਮਲਿਆਂ ਸਬੰਧੀ ਹੋਰ ਖ਼ੁਲਾਸੇ ਹੋਣ ਦੀ ਉਮੀਦ ਹੈ।

Load More Related Articles
Load More By Nabaz-e-Punjab
Load More In General News

Check Also

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਮਾ…