ਨਵ-ਨਿਯੁਕਤ ਅਧਿਆਪਕਾਂ ਦੀ ਚਾਰ ਰੋਜ਼ਾ ਇੰਡਕਸ਼ਨ ਟਰੇਨਿੰਗ ਸ਼ੁਰੂ

ਪੰਜਾਬੀ, ਗਣਿਤ, ਸਾਇੰਸ, ਅੰਗਰੇਜ਼ੀ, ਐਸਐਸ ਤੇ ਹਿੰਦੀ ਵਿਸ਼ਿਆਂ ਦੇ ਅਧਿਆਪਕਾਂ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਾਰਚ:
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਵਿੱਚ ਪੰਜਾਬ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੰਜਾਬੀ, ਗਣਿਤ, ਸਾਇੰਸ, ਅੰਗਰੇਜ਼ੀ, ਸਮਾਜਿਕ ਸਿੱਖਿਆ ਅਤੇ ਹਿੰਦੀ ਵਿਸ਼ਿਆਂ ਦੇ ਹਾਲ ਹੀ ਵਿੱਚ ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ ਅਧਿਆਪਕਾਂ ਦੀ ਚਾਰ ਦਿਨਾਂ ਸਿਖਲਾਈ ਵਰਕਸ਼ਾਪ ਸ਼ੁਰੂ ਹੋ ਗਈ ਹੈ। ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਵੱਖ-ਵੱਖ ਵਿਸ਼ਿਆਂ ਦੇ ਨਵ-ਨਿਯੁਕਤ ਮਾਸਟਰ/ਮਿਸਟ੍ਰੈਸ ਸਿਖਲਾਈ ਵਰਕਸ਼ਾਪ ਦੇ ਪਹਿਲੇ ਦਿਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਹੁਸ਼ਿਆਰਪੁਰ ਅਤੇ ਹੋਰਨਾਂ ਸਕੂਲਾਂ ਵਿੱਚ ਉਚੇਚੇ ਤੌਰ ’ਤੇ ਪਹੁੰਚ ਕੇ ਨਵ-ਨਿਯੁਕਤ ਅਧਿਆਪਕਾਂ ਨੂੰ ਸ਼ੱੁਭਕਾਮਨਾਵਾਂ ਦਿੱਤੀਆਂ।
ਸਿੱਖਿਆ ਸਕੱਤਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਭਾਗ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਨ ਦੇ ਇਸ ਬਿਹਤਰੀਨ ਅਵਸਰ ਨੂੰ ਸਮੂਹ ਨਵ-ਨਿਯੁਕਤ ਅਧਿਆਪਕ ਇੱਕ ਸੁਨਹਿਰੀ ਯੁੱਗ ਵਿੱਚ ਬਦਲਣ ਲਈ ਆਪਣੀ ਪੂਰੀ ਤਾਕਤ ਲਗਾਉਣ। ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ, ਪ੍ਰਗਤੀ ਅਤੇ ਪ੍ਰਾਪਤੀਆਂ ਦੀ ਸੂਚੀ ਬਹੁਤ ਹੀ ਬਿਹਤਰੀਨ ਅਤੇ ਸ਼ਲਾਘਾਯੋਗ ਹੈ ਅਤੇ ਨਵ-ਨਿਯੁਕਤ ਅਧਿਆਪਕ ਸਕੂਲੀ ਸਿੱਖਿਆ ਨੂੰ ਹੋਰ ਵੀ ਵਧੀਆ ਮੁਕਾਮ ’ਤੇ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। ਇਸੇ ਮੰਤਵ ਲਈ ਸਿੱਖਿਆ ਵਿਭਾਗ ਵੱਲੋਂ ਇੰਡਕਸ਼ਨ ਟਰੇਨਿੰਗ ਦੌਰਾਨ ਬਹੁਤ ਸਾਰੇ ਪੱਖਾਂ ਨੂੰ ਚਾਰ ਦਿਨਾਂ ਵਿੱਚ ਸਾਂਝਾਂ ਕਰਨ ਦਾ ਪ੍ਰੋਗਰਾਮ ਉਲੀਕਿਆ ਹੈ। ਇਸ ਸਮਰੱਥਾ ਉਸਾਰੀ ਸਿਖਲਾਈ ਵਰਕਸ਼ਾਪ ਦਾ ਅਧਿਆਪਕਾਂ ਨੇ ਵੱਧ ਤੋਂ ਵੱਧ ਫਾਇਦਾ ਲੈਣਾ ਹੈ। ਉਨ੍ਹਾਂ ਸਮੂਹ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਨਿਵੇਕਲੀਆਂ ਪਹਿਲਕਦਮੀਆਂ ਕਰਨ ਲਈ ਵੀ ਉਤਸ਼ਾਹਿਤ ਕੀਤਾ।
ਸਿਖਲਾਈ ਵਰਕਸ਼ਾਪ ਦੇ ਪਹਿਲੇ ਦਿਨ ਨਵ-ਨਿਯੁਕਤ ਅਧਿਆਪਕਾਂ ਨੂੰ ਸਕੂਲਾਂ ਦੀ ਸਵੇਰ ਦੀ ਸਭਾ, ਗੁਣਾਤਮਿਕ ਸਿੱਖਿਆ ਦੇ ਪ੍ਰੋਗਰਾਮ ‘ਪੜ੍ਹੋ ਪੰਜਾਬ ਪੜ੍ਹਾਓ ਪੰਜਾਬ’, ਸਕੂਲਾਂ ਵਿੱਚ ਵਧੀਆ ਨਤੀਜਿਆਂ ਲਈ ਚਲਾਏ ਜਾ ਰਹੇ ਮਿਸ਼ਨ ਸ਼ਤ-ਪ੍ਰਤੀਸ਼ਤ ਤਹਿਤ ਕੀਤੀਆਂ ਜਾਣ ਵਾਲੀਆਂ ਕਿਰਿਆਵਾਂ ਅਤੇ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਨਵ-ਨਿਯੁਕਤ ਅਧਿਆਪਕਾਂ ਨੂੰ ਪੰਜਾਬ ਐਜੂਕੇਅਰ ਐਪ ਦੀ ਵਰਤੋਂ, ਸਕੂਲਾਂ ਵਿੱਚ ਵਿਦਿਆਰਥੀਆਂ ਦੇ ਬਡੀ ਗਰੁੱਪਾਂ ਦੀਆਂ ਕਿਰਿਆਵਾਂ, ਦੀਕਸ਼ਾ ਐਪ, ਇੰਗਲਿਸ਼ ਬੂਸ਼ਟਰ ਕਲੱਬਾਂ ਦੀਆਂ ਗਤੀਵਿਧੀਆਂ, ਉਡਾਣ ਪ੍ਰੋਜੈਕਟ ਤਹਿਤ ਭੇਜੀਆਂ ਜਾਚਣ ਵਾਲੀਆਂ ਸਲਾਈਡਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ।
ਸਮੂਹ ਨਵ-ਨਿਯੁਕਤ ਅਧਿਆਪਕਾਂ ਨੂੰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਜਿਵੇਂ ਕਿ ਨੈਸ਼ਨਲ ਅਚੀਵਮੈਂਟ ਸਰਵੇ, ਕੌਮੀ ਮੈਰਿਟ ਕਮ ਮੀਨਜ਼ ਵਜ਼ੀਫ਼ਾ ਪ੍ਰੀਖਿਆ, ਕੌਮੀ ਪ੍ਰਤਿਭਾ ਖੋਜ ਮੁਕਾਬਲਿਆਂ ਅਤੇ ਪੰਜਾਬ ਰਾਜ ਪ੍ਰਤਿਭਾ ਖੋਜ ਮੁਕਾਬਲਿਆਂ ਦੀਆਂ ਤਿਆਰੀਆਂ ਸਬੰਧੀ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਵੀ ਦੱਸਿਆ ਜਾਵੇਗਾ। ਸਕੂਲਾਂ ਨੂੰ ਸਮਾਰਟ ਬਣਾਉਣ ਲਈ ਵਿਭਾਗ ਦੀਆਂ ਕੋਸ਼ਿਸ਼ਾਂ ਬਾਰੇ ਵੀ ਨਵ-ਨਿਯੁਕਤ ਅਧਿਆਪਕਾਂ ਨੂੰ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਜਾਵੇਗੀ।
ਇਨ੍ਹਾਂ ਸਿਖਲਾਈ ਵਰਕਸ਼ਾਪਾਂ ਦੇ ਸੰਚਾਲਨ ਲਈ ਪੰਜਾਬ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਦੇ ਨਿਰਦੇਸਕ ਜਗਤਾਰ ਸਿੰਘ ਕੁਲੜੀਆ, ਸਹਾਇਕ ਡਾਇਰੈਕਟਰ (ਟਰੇਨਿੰਗਾਂ) ਸਲਿੰਦਰ ਸਿੰਘ, ਚੰਦਰ ਸ਼ੇਖਰ ਸਟੇਟ ਰਿਸੋਰਸ ਪਰਸਨ (ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ), ਨਿਰਮਲ ਕੌਰ ਸਟੇਟ ਰਿਸੋਰਸ ਪਰਸਨ (ਗਣਿਤ), ਸੁਸ਼ੀਲ ਭਾਰਦਵਾਜ ਸਟੇਟ ਰਿਸੋਰਸ ਪਰਸਨ (ਸਾਇੰਸ), ਡਾ. ਹਰਪਾਲ ਸਿੰਘ ਬਾਜਕ ਸਟੇਟ ਰਿਸੋਰਸ ਪਰਸਨ (ਪੰਜਾਬੀ ਤੇ ਹਿੰਦੀ) ਨੇ ਵੀ ਵੱਖ-ਵੱਖ ਸਿਖਲਾਈ ਵਰਕਸ਼ਾਪਾਂ ਵਿੱਚ ਆਨਲਾਈਨ ਅਤੇ ਆਫ਼-ਲਾਈਨ ਆਪਣੇ ਵਿਚਾਰ ਸਾਂਝੇ ਕੀਤੇ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…