Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਕਰੋਨਾਵਾਇਰਸ ਦੇ ਚਾਰ ਹੋਰ ਪਾਜ਼ੇਟਿਵ ਮਰੀਜ਼ ਮਿਲੇ ਜ਼ਿਲ੍ਹਾ ਮੁਹਾਲੀ ਵਿੱਚ ਹੁਣ ਤੱਕ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 19 ਹੋਈ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਪਰੈਲ: ਮੁਹਾਲੀ ਵਿੱਚ ਸੋਮਵਾਰ ਨੂੰ ਕਰੋਨਾਵਾਇਰਸ ਦੇ ਚਾਰ ਹੋਰ ਨਵੇਂ ਪਾਜ਼ੇਟਿਵ ਮਰੀਜ਼ ਮਿਲੇ ਹਨ। ਪੀੜਤਾਂ ਦੀ ਪਛਾਣ ਇੱਥੋਂ ਦੇ ਸੈਕਟਰ-68 ਸਥਿਤ ਪਿੰਡ ਕੁੰਭੜਾ ਦੇ ਵਸਨੀਕ ਅਜ਼ੀਜ਼ ਅਲੀ (29) ਪੁੱਤਰ ਗੁਲਜ਼ਾਰ ਅਲੀ ਉਰਫ਼ ਖਾਨ ਵਜੋਂ ਹੋਈ ਹੈ। ਇੰਜ ਹੀ ਪਿੰਡ ਜਵਾਹਰਪੁਰ (ਡੇਰਾਬੱਸੀ) ਦਾ ਪੀੜਤ ਮਲਕੀਤ ਸਿੰਘ (42) ਜੋ ਪਹਿਲਾਂ ਹੀ ਸੈਕਟਰ-32 ਦੇ ਹਸਪਤਾਲ ਵਿੱਚ ਜੇਰੇ ਇਲਾਜ ਹੈ। ਹੁਣ ਉਸ ਦੀ ਪਤਨੀ ਹਰਵਿੰਦਰ ਕੌਰ (33), ਪਿਤਾ ਭਾਗ ਸਿੰਘ (67) ਅਤੇ ਛੋਟਾ ਭਰਾ ਕੁਲਵਿੰਦਰ ਸਿੰਘ (38) ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਤੇ ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਨੇ ਅੱਜ ਨਵੇਂ ਮਿਲੇ ਚਾਰ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਕਰੋਨਾ ਪੀੜਤ ਮਰੀਜ਼ਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਦਾਖ਼ਲ ਕੀਤਾ ਗਿਆ ਹੈ ਅਤੇ ਫਿਲਹਾਲ ਇਨ੍ਹਾਂ ਸਾਰੇ ਮਰੀਜ਼ਾਂ ਦੀ ਹਾਲਤ ਬਿਲਕੁਲ ਠੀਕ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਨੇ ਅੱਜ 20 ਵਿਅਕਤੀਆਂ ਦੇ ਖੂਨ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ਵਿੱਚ ਪੀੜਤ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀ ਸ਼ਾਮਲ ਹਨ। ਪ੍ਰਸ਼ਾਸਨ ਵੱਲੋਂ ਪਿੰਡ ਨੂੰ ਸੀਲ ਕੀਤਾ ਹੋਇਆ ਹੈ ਅਤੇ ਸਿਹਤ ਟੀਮਾਂ ਘਰ-ਘਰ ਜਾ ਕੇ ਸਰਵੇ ਕਰ ਰਹੀਆਂ ਹਨ ਅਤੇ ਲੋਕਾਂ ਦੀ ਮੈਡੀਕਲ ਜਾਂਚ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਗੁਲਜ਼ਾਰ ਅਲੀ ਪਹਿਲਾਂ ਤੋਂ ਹੀ ਕਰੋਨਾਵਾਇਰਸ ਤੋਂ ਪੀੜਤ ਹੈ। ਇਹ ਵਿਅਕਤੀ (ਗੁਲਜ਼ਾਰ) ਨਿਜ਼ਾਮੂਦੀਨ ਵਿੱਚ ਤਬਲੀਗੀ ਜਮਾਤ ਵਿੱਚ ਸ਼ਾਮਲ ਹੋਣ ਗਿਆ ਸੀ ਅਤੇ ਵਾਪਸ ਆ ਕੇ ਉਹ ਜ਼ਿਆਦਾ ਸਮਾਂ ਆਪਣੇ ਬੇਟੇ ਅਜ਼ੀਜ਼ ਅਲੀ ਦੇ ਸੰਪਰਕ ਵਿੱਚ ਰਿਹਾ ਹੈ। ਜਿਸ ਕਾਰਨ ਉਸ ਦਾ ਨੌਜਵਾਨ ਪੁੱਤ ਵੀ ਹੁਣ ਇਸ ਮਹਾਂਮਾਰੀ ਦੇ ਲਪੇਟੇ ਵਿੱਚ ਆ ਗਿਆ ਹੈ। ਇਸ ਤਰ੍ਹਾਂ ਹੁਣ ਤੱਕ ਮੁਹਾਲੀ ਜ਼ਿਲ੍ਹੇ ਵਿੱਚ 19 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ’ਚੋਂ ਇਕ ਮਰੀਜ਼ ਓਮ ਪ੍ਰਕਾਸ਼ ਨਵਾਂ ਗਉਂ ਦੀ ਮੌਤ ਹੋ ਚੁੱਕੀ ਹੈ ਅਤੇ ਅੱਜ ਤਿੰਨ ਮਰੀਜ਼ ਕੁਲਵੰਤ ਕੌਰ (80), ਗੁਰਦੇਵ ਕੌਰ (69) ਅਤੇ ਰੇਸ਼ਮ ਕੌਰ (74) ਠੀਕ ਹੋ ਕੇ ਵਾਪਸ ਆਪਣੇ ਘਰ ਪਰਤ ਆਈਆਂ ਹਨ ਜਦੋਂਕਿ ਅਮਨਦੀਪ ਸਿੰਘ (42) ਤਿੰਨ ਪਹਿਲਾਂ ਹੀ ਘਰ ਆ ਚੁੱਕਾ ਹੈ। ਸਿਵਲ ਸਰਜਨ ਨੇ ਦੱਸਿਆ ਕਿ ਕਰੋਨਾ ਪੀੜਤ ਮਰੀਜ਼ਾਂ ਇੱਥੋਂ ਦੇ ਸੈਕਟਰ-69 ਦੀ ਪਤਨੀ ਆਰਤੀ ਸ਼ਰਮਾ (36), ਫੇਜ਼-5 ਦੀ ਰੰਜਨਾ ਦੇਵੀ, ਕਪਿਲ ਸ਼ਰਮਾ (55) ਵਾਸੀ ਜਗਤਪੁਰਾ, ਫੇਜ਼-9 ਦੀ ਵਸਨੀਕ ਜਗਦੀਸ਼ ਕੌਰ (76), ਉਸ ਦੀ ਦੋਹਤੀ ਏਕਮਵੀਰ ਕੌਰ (11), ਰਜਾਕ ਮੁਹੰਮਦ ਉਰਫ਼ ਰਾਜੂ ਵਾਸੀ ਮੌਲੀ ਬੈਦਵਾਨ, ਗੁਲਜ਼ਾਰ ਅਲੀ ਉਰਫ਼ ਖਾਨ ਵਾਸੀ ਪਿੰਡ ਕੁੰਭੜਾ (ਸੈਕਟਰ-68), ਉਸ ਦਾ ਬੇਟਾ ਅਜ਼ੀਜ਼ ਅਲੀ (29), ਸੈਕਟਰ-91 ਦੀ ਵਸਨੀਕ ਮਹਿੰਦਰ ਕੌਰ (80), ਮਨਜੀਤ ਕੌਰ (55), ਪਿੰਡ ਜਵਾਹਰਪੁਰ (ਡੇਰਾਬੱਸੀ) ਦਾ ਮਲਕੀਤ ਸਿੰਘ (42), ਉਸ ਦੀ ਪਤਨੀ ਹਰਵਿੰਦਰ ਕੌਰ (33), ਪਿਤਾ ਭਾਗ ਸਿੰਘ (67) ਅਤੇ ਛੋਟਾ ਭਰਾ ਕੁਲਵਿੰਦਰ ਸਿੰਘ (38) ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਡਾਕਟਰਾਂ ਅਨੁਸਾਰ ਇਨ੍ਹਾਂ ਸਾਰਿਆਂ ਦੀ ਹਾਲਤ ਬਿਲਕੁਲ ਠੀਕ ਦੱਸੀ ਜਾ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ