ਜੰਗਲਾਤ ਵਿਭਾਗ ਦੇ ਕਰਮਚਾਰੀਆਂ ’ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਚਾਰ ਵਿਅਕਤੀ ਗ੍ਰਿਫ਼ਤਾਰ

ਹਮਲਾਵਰਾਂ ਕੋਲੋਂ ਵਾਰਦਾਤ ਵਿੱਚ ਵਰਤੀ ਗਈ ਆਈ-20 ਕਾਰ ਤੇ ਟਰੈਕਟਰ ਟਰਾਲੀ ਵੀ ਕੀਤੀ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜੂਨ:
ਮੁਹਾਲੀ ਪੁਲੀਸ ਨੇ 10 ਘੰਟੇ ਦੇ ਅੰਦਰ ਅੰਦਰ ਪਿੰਡ ਸਿਊਂਕ ਵਿੱਚ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਉੱਤੇ ਨਾਕੇ ਦੌਰਾਨ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਲ੍ਹਾ ਪੁਲੀਸ ਮੁਖੀ ਕੁਲਦੀਪ ਸਿੰਘ ਚਾਹਲ ਨੇ ਅੱਜ ਆਪਣੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਬਾਨ ਦੱਸਿਆ ਕਿ ਸਤਪ੍ਰੀਤ ਸਿੰਘ, ਸਤਵਿੰਦਰ ਸਿੰਘ ਉਰਫ਼ ਹੈਪੀ, ਜਗਜੀਤ ਸਿੰਘ ਉਰਫ਼ ਜੱਗਾ ਅਤੇ ਇੰਦਰਜੀਤ ਸਿੰਘ ਉਰਫ ਇੰਦਾ ਨੂੰ ਗਿਫ਼ਤਾਰ ਕੀਤਾ ਗਿਆ ਹੈ।
ਐਸਐਸਪੀ ਸ੍ਰੀ ਚਾਹਲ ਨੇ ਦੱਸਿਆ ਕਿ ਮੁਹਾਲੀ ਪੁਲਿਸ ਨੇ ਸਿਊਂਕ ਨੇੜੇ ਜੰਗਲਾਤ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀਆਂ ਦੀ ਗੰਭੀਰ ਕੁੱਟਮਾਰ ਕਰਨ ਵਾਲੇ ਵਿਅਕਤੀਆਂ ਦੇ ਖ਼ਿਲਾਫ਼ ਜੰਗਲਾਤ ਵਿÎਾਗ ਦੇ ਵਣ ਗਾਰਡ ਰਾਜਿੰਦਰ ਸਿੰਘ (ਬੀਟ ਸਿਊਂਕ) ਦੇ ਬਿਆਨਾਂ ’ਤੇ ਬੀਤੀ 19 ਜੂਨ ਨੂੰ ਮੁੱਲਾਂਪੁਰ ਗਰੀਬਦਾਸ ਥਾਣੇ ਵਿੱਚ ਧਾਰਾ 307,353,186,332,148,149 ਤਹਿਤ ਕੇਸ ਦਰਜ ਕੀਤਾ ਗਿਆ ਸੀ।
ਜੰਗਲਾਤ ਵਿਭਾਗ ਦੇ ਵਣ ਗਾਰਡ ਰਜਿੰਦਰ ਸਿੰਘ ਨੇ ਸਥਾਨਕ ਪੁਲੀਸ ਨੂੰ ਇਤਲਾਹ ਦਿੱਤੀ ਸੀ ਕਿ 19 ਜੂਨ ਨੂੰ ਉਹ ਸਮੇਤ ਆਪਣੇ ਸਟਾਫ਼ ਦੇ ਰੇਤਾਂ ਚੋਰੀ ਦੇ ਸਬੰਧ ਵਿੱਚ ਚੈਕਿੰਗ ’ਤੇ ਤਾਇਨਾਤ ਸਨ। ਸ਼ਿਕਾਇਤ ਕਰਤਾ ਸਮੇਤ ਦਵਿੰਦਰ ਸਿੰਘ ਬਲਾਕ ਅਫਸਰ ਅਤੇ ਕਰਨੈਲ ਸਿੰਘ ਬੇਲਦਾਰ ਉੱਤੇ ਇੱਕ ਟਰੈਕਟਰ ਟਰਾਲੀ ਸਮੇਤ ਆਈ-20 ਕਾਰ ਵਿੱਚ ਸਵਾਰ ਵਿਅਕਤੀਆਂ ਨੇ ਡਿਊਟੀ ਦੌਰਾਨ ਜਾਨਲੇਵਾ ਹਮਲਾ ਕਰਕੇ ਉਨ੍ਹਾਂ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ ਅਤੇ ਹਮਲਾਵਰ ਮੌਕੇ ਤੋੋਂ ਫਰਾਰ ਹੋ ਗਏ ਸਨ। ਸ੍ਰੀ ਚਾਹਲ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਸਬੰਧੀ ਐਸਪੀ (ਡੀ) ਹਰਬੀਰ ਸਿੰਘ ਅਟਵਾਲ, ਖਰੜ ਦੇ ਡੀਐਸਪੀ ਦੀਪ ਕਮਲ , ਜ਼ਿਲ੍ਹਾ ਸੀਟਾਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਤਰਲੋਚਨ ਸਿੰਘ ਅਤੇ ਮੁੱਲਾਂਪੁਰ ਗਰੀਬਦਾਸ ਥਾਣੇ ਦੇ ਮੁੱਖ ਅਫ਼ਸਰ ਬਿਕਰਮਜੀਤ ਸਿੰਘ ਬਰਾੜ ਦੀ ਟੀਮ ਗਠਿਤ ਕੀਤੀ ਗਈ। ਜਾਂਚ ਟੀਮ ਨੇ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਹਾਲਾਤਾਂ ਮੁਤਾਬਕ ਕੜੀ ਨਾਲ ਕੜੀ ਜੋੜਦਿਆਂ ਇਸ ਮੁਕੱਦਮੇ ਨੂੰ 10 ਘੰਟਿਆ ਦੇ ਅੰਦਰ ਅੰਦਰ ਹੀ ਟਰੇਸ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਨਿਸਾਨਦੇਹੀ ਉੱਤੇ ਵਾਰਦਾਤ ਦੌਰਾਨ ਵਰਤਿਆ ਗਿਆ ਟਰੈਕਟਰ ਟਰਾਲੀ ਅਤੇ ਆਈ. 20 ਕਾਰ ਵੀ ਬਰਾਮਦ ਕੀਤੀ ਗਈ ਹੈ। ਮੁਲਜ਼ਮਾਂ ਪਾਸੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…