Nabaz-e-punjab.com

ਸਿੱਖਿਆ ਵਿਭਾਗ ਦੇ ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਵੱਲੋਂ ਨੰਗੇ ਧੜ ਹੋ ਕੇ ਡੀਪੀਆਈ ਦਫ਼ਤਰ ਦੇ ਬਾਹਰ ਧਰਨਾ

ਪਿਛਲੇ 25-30 ਸਾਲਾਂ ਤੋਂ ਤਰੱਕੀਆਂ ਨਾ ਦੇਣ ਕਾਰਨ ਸਿੱਖਿਆ ਕਰਮਚਾਰੀਆਂ ਵਿੱਚ ਭਾਰੀ ਰੋਸ, ਨਾਅਰੇਬਾਜ਼ੀ ਕੀਤੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਅਕਤੂਬਰ:
ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ (ਸਿੱਖਿਆ ਵਿਭਾਗ) ਪੰਜਾਬ ਵੱਲੋਂ ਸੂਬਾਈ ਪ੍ਰਧਾਨ ਅਜੈਬ ਸਿੰਘ ਅਤੇ ਜਨਰਲ ਸਕੱਤਰ ਅੰਗਰੇਜ਼ ਸਿੰਘ ਬਠਿੰਡਾ ਦੀ ਅਗਵਾਈ ਹੇਠ ਅੱਜ ਇੱਥੋਂ ਦੇ ਫੇਜ਼-8 ਸਥਿਤ ਡੀਪੀਆਈ ਦਫ਼ਤਰ ਦੇ ਬਾਹਰ ਨੰਗੇ ਧੜ ਹੋ ਕੇ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ ਅਤੇ ਰਾਜ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮਗਰੋਂ ਪ੍ਰਦਰਸ਼ਨਕਾਰੀ ਦਸਹਿਰਾ ਗਰਾਊਂਡ ਵਿੱਚ ਧਰਨਾ ਲਗਾ ਕੇ ਬੈਠ ਗਏ।
ਇਸ ਮੌਕੇ ਅਜੈਬ ਸਿੰਘ ਅਤੇ ਪਰਮਜੀਤ ਸਿੰਘ ਨੇ ਮੰਗ ਕੀਤੀ ਕਿ ਦਰਜਾ ਚਾਰ ਐਸਐਲਏ ਲਾਇਬਰੇਰੀ ਰਿਸੋਟੋਰਰ, ਲਾਇਬਰੇਰੀਅਨ, ਡਰਾਈਵਰ ਦਰਜਾ ਤਿੰਨ ਕੈਟਾਗਰੀ ਵਿੱਚ ਨਿਯਮਾਂ ਅਨੁਸਾਰ ਕਰਮਚਾਰੀਆਂ ਦੀਆਂ ਤਰੱਕੀਆਂ ਕੀਤੀਆਂ ਜਾਣ, ਬੀਤੀ 13 ਅਕਤੂਬਰ ਨੂੰ ਕਰਮਚਾਰੀਆਂ ਦਾ ਟਾਈਪ ਟੈੱਸਟ (ਬੀਤੀ 12-13 ਅਕਤੂਬਰ ਨੂੰ ਹੋਣਾ ਸੀ) ਲਈ ਜਲਦੀ ਆਨਲਾਈਨ ਅਰਜ਼ੀਆਂ ਮੰਗੀਆਂ ਜਾਣ ਅਤੇ ਪਹਿਲਾਂ ਟਾਈਪ ਟੈੱਸਟ ਪਾਸ ਕਰ ਚੁੱਕੇ ਕਰਮਚਾਰੀਆਂ ਦੇ ਛੇਤੀ ਜਲਦ ਕੀਤੇ ਜਾਣ ਅਤੇ ਕਰਮਚਾਰੀਆਂ ਦੀਆਂ ਬਦਲੀਆਂ ਦੀ ਸੂਚੀ ਜਲਦੀ ਜਾਰੀ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਸਬੰਧੀ ਬੀਤੀ 30 ਸਤੰਬਰ ਨੂੰ ਐਸੋਸੀਏਸ਼ਨ ਵੱਲੋਂ ਸਿੱਖਿਆ ਵਿਭਾਗ ਨੂੰ ਅਲਟੀਮੇਟਮ ਦਿੱਤਾ ਗਿਆ ਸੀ ਕਿ ਜੇਕਰ 10 ਅਕਤੂਬਰ ਤੱਕ ਕਰਮਚਾਰੀਆਂ ਦੀਆਂ ਤਰੱਕੀਆਂ ਸਬੰਧੀ ਪੱਤਰ ਜਾਰੀ ਨਹੀਂ ਕੀਤਾ ਗਿਆ ਤਾਂ 15 ਅਕਤੂਬਰ ਨੂੰ ਦਰਜਾ ਚਾਰ ਜਥੇਬੰਦੀ ਵੱਲੋਂ ਮੁਹਾਲੀ ਵਿੱਚ ਵੱਡੇ ਪੱਧਰ ’ਤੇ ਰੋਸ ਧਰਨਾ ਦਿੱਤਾ ਜਾਵੇਗਾ।
ਬੁਲਾਰਿਆਂ ਨੇ ਪੰਜਾਬ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਪਿਛਲੇ ਲਗਭਗ 25-30 ਸਾਲਾਂ ਤੋਂ ਕਰਮਚਾਰੀਆਂ ਨੂੰ ਨਿਯਮਾਂ ਅਨੁਸਾਰ ਬਣਦੀਆਂ ਤਰੱਕੀਆਂ ਨਾ ਦੇਣ ਕਾਰਨ ਮੁਲਾਜ਼ਮ ਵਰਗ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਬਾਕੀ ਕਾਡਰਾਂ ਦੇ ਮੁਲਾਜ਼ਮਾਂ ਦੀਆਂ ਬਦਲੀਆਂ ਧੜਾਧੜ ਕੀਤੀਆਂ ਜਾ ਰਹੀਆਂ ਹਨ। ਅੱਜ ਦੇ ਇਸ ਧਰਨੇ ਵਿੱਚ ਸਮੂਹ ਸੂਬਾ ਕਮੇਟੀ, ਵੱਖ-ਵੱਖ ਜ਼ਿਲ੍ਹਿਆਂ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਰੇ ਦਰਜਾ ਚਾਰ ਕਰਮਚਾਰੀ ਸ਼ਾਮਲ ਹੋਏ। ਉਨ੍ਹਾਂ ਚਿਤਾਵਨੀ ਦਿੱਤੀ ਜੇਕਰ ਹੁਣ ਵੀ ਸਰਕਾਰ ਨੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਮੰਨ ਕੇ ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਨਹੀਂ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਕੋਈ ਗੁਪਤ ਐਕਸ਼ਨ ਪ੍ਰਦਰਸ਼ਨ ਕਰਨਗੇ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ।

Load More Related Articles
Load More By Nabaz-e-Punjab
Load More In Education and Board

Check Also

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ

ਬਾਰ੍ਹਵੀਂ ਦਾ ਨਤੀਜਾ: ਵੀਆਈਪੀ ਸਿਟੀ ਦੀਆਂ ਕੁੜੀਆਂ ਨੇ ਬਾਜੀ ਮਾਰੀ, 13 ਬੱਚੇ ਮੈਰਿਟ ’ਚ ਆਏ ਸਰਕਾਰੀ ਮੈਰੀਟੋ…