14 ਭਰਾਤਰੀ ਜਥੇਬੰਦੀਆਂ ਵੱਲੋਂ ਕੱਚੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ, ਕੈਪਟਨ ਦੀ ਕੋਠੀ ਘੇਰਨ ਦੀ ਧਮਕੀ

ਕੱਚੇ ਅਧਿਆਪਕਾਂ ਦਾ ਲੜੀਵਾਰ ਧਰਨਾ 9ਵੇਂ ਦਿਨ ’ਚ ਦਾਖ਼ਲ, ਨਾਅਰੇਬਾਜ਼ੀ

ਕੱਚੇ ਅਧਿਆਪਕਾਂ ਦੀ 25 ਜੂਨ ਨੂੰ ਹੋਵੇਗੀ ਸਿੱਖਿਆ ਮੰਤਰੀ, ਕੈਪਟਨ ਸੰਧੂ, ਸੁਰੇਸ਼ ਕੁਮਾਰ ਤੇ ਕ੍ਰਿਸ਼ਨ ਕੁਮਾਰ ਨਾਲ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੂਨ:
ਕੱਚੇ ਅਧਿਆਪਕ ਯੂਨੀਅਨ ਪੰਜਾਬ ਅਤੇ ਸਿੱਖਿਆ ਪ੍ਰੋਵਾਈਡਰ ਸਮੇਤ ਹੋਰਨਾਂ ਅਧਿਆਪਕ ਯੂਨੀਅਨਾਂ ਦਾ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਲੜੀਵਾਰ ਧਰਨਾ ਪ੍ਰਦਰਸ਼ਨ ਵੀਰਵਾਰ ਨੂੰ 9ਵੇਂ ਦਿਨ ਵਿੱਚ ਦਾਖ਼ਲ ਹੋ ਗਿਆ। ਉਧਰ, ਸਤਿੰਦਰ ਸਿੰਘ ਕੰਗ ਤਰਨਤਾਰਨ, ਕੁਲਬੀਰ ਸਿੰਘ ਅਬੋਹਰ, ਕੁਲਵਿੰਦਰ ਸਿੰਘ ਨਾੜੂ, ਬੇਅੰਤ ਸਿੰਘ ਪਟਿਆਲਾ, ਸਮਰ ਸਿੰਘ ਮਾਨਸਾ ਅਤੇ ਰੋਹਿਤ ਕੁਮਾਰ ਅੰਮ੍ਰਿਤਸਰ ਸਿੱਖਿਆ ਭਵਨ ਦੀ ਛੱਤ ’ਤੇ ਡਟੇ ਹੋਏ ਹਨ।
ਅੱਜ ਸਾਂਝਾ ਅਧਿਆਪਕ ਮੋਰਚਾ, ਗੌਰਮਿੰਟ ਟੀਚਰ ਯੂਨੀਅਨ, ਮਿੱਡ-ਡੇਅ-ਮੀਲ ਸਮੇਤ 14 ਭਰਾਤਰੀ ਜਥੇਬੰਦੀਆਂ ਨੇ ਕੱਚੇ ਅਧਿਆਪਕਾਂ ਦੇ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਇਸ ਤੋਂ ਪਹਿਲਾਂ ਉਕਤ ਜਥੇਬੰਦੀਆਂ ਦੇ ਮੋਹਰੀ ਆਗੂਆਂ ਦੀ ਗੁਰਦੁਆਰਾ ਅੰਬ ਸਾਹਿਬ ਵਿਖੇ ਸਾਂਝੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕੱਚੇ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਅਜਮੇਰ ਸਿੰਘ ਅੌਲਖ, ਦਵਿੰਦਰ ਸਿੰਘ ਸੰਧੂ ਤੇ ਧੀਰਜ ਕੁਮਾਰ ਹੋਰ ਆਗੂ ਹਾਜ਼ਰ ਸਨ।
ਇਸ ਸਬੰਧੀ ਦਵਿੰਦਰ ਸਿੰਘ ਸੰਧੂ ਨੇ ਭਲਕੇ ਸ਼ੁੱਕਰਵਾਰ ਨੂੰ ਕੱਚੇ ਅਧਿਆਪਕਾਂ ਦੀ ਪੰਜਾਬ ਭਵਨ ਵਿੱਚ ਦੁਪਹਿਰ ਸਾਢੇ 12 ਵਜੇ ਸਿੱਖਿਆ ਮੰਤਰੀ, ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਕੈਪਟਨ ਸੰਦੀਪ ਸੰਧੂ ਅਤੇ ਕ੍ਰਿਸ਼ਨ ਕੁਮਾਰ ਨਾਲ ਪੈਨਲ ਮੀਟਿੰਗ ਹੋਵੇਗੀ। ਸਰਕਾਰ ਨਾਲ ਧਰਨਾਕਾਰੀਆਂ ਦੀ ਇਹ ਦੂਜੀ ਮੀਟਿੰਗ ਹੈ। ਇਸ ਤੋਂ ਪਹਿਲਾਂ ਮੰਤਰੀ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਸੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਕੱਚੇ ਅਧਿਆਪਕਾਂ ਨੂੰ ਰੈਗੂਲਰ ਨਹੀਂ ਕਰ ਦਿੰਦੀ। ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਸੰਧੂ ਨੇ ਦੱਸਿਆ ਕਿ ਜੇਕਰ ਭਲਕੇ ਪੈਨਲ ਮੀਟਿੰਗ ਵਿੱਚ ਕੱਚੇ ਅਧਿਆਪਕਾਂ ਦੇ ਹੱਕ ਵਿੱਚ ਫੈਸਲਾ ਨਹੀਂ ਲਿਆ ਜਾਂਦਾ ਤਾਂ ਮੀਟਿੰਗ ਖ਼ਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਦੀ ਸਰਕਾਰੀ ਕੋਠੀ ਦਾ ਘਿਰਾਓ ਕੀਤਾ ਹੈ। ਮੀਟਿੰਗ ਤੋਂ ਬਾਅਦ ਉਹ ਸਾਥੀਆਂ ਸਮੇਤ ਕੈਪਟਨ ਦੀ ਕੋਠੀ ਜਾਣ ਜਦੋਂਕਿ ਮੁਹਾਲੀ ਵਿੱਚ ਸਿੱਖਿਆ ਭਵਨ ਦੇ ਬਾਹਰ ਲੜੀਵਾਰ ਧਰਨੇ ’ਤੇ ਬੈਠੇ ਸਾਰੇ ਕੱਚੇ ਅਧਿਆਪਕ ਵੀ ਸੁਨੇਹਾ ਲੱਗਦੇ ਹੀ ਚੰਡੀਗੜ੍ਹ ਵੱਲ ਕੂਚ ਕਰ ਦੇਣਗੇ ਅਤੇ ਇਸ ਦੌਰਾਨ ਪੈਦਾ ਹੋਏ ਹਾਲਾਤਾਂ ਲਈ ਸਰਕਾਰ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਵੇਗੀ।

ਉਧਰ, ਧਰਨੇ ਨੂੰ ਸੰਬੋਧਨ ਕਰਦਿਆਂ ਗਗਨਦੀਪ ਕੌਰ ਅਬੋਹਰ, ਹਰਪ੍ਰੀਤ ਕੌਰ ਅਤੇ ਵੀਰਪਾਲ ਕੌਰ ਨੇ ਕਿਹਾ ਕਿ ਉਹ ਆਪਣੇ ਸਿਰ ’ਤੇ ਦਫ਼ਨ ਬੰਨ੍ਹ ਕੇ ਆਈਆਂ ਹਨ ਅਤੇ ਪੱਕੀ ਨੌਕਰੀ ਦੇ ਨਿਯੁਕਤੀ ਪੱਤਰ ਲਏ ਬਿਨਾਂ ਵਾਪਸ ਨਹੀਂ ਜਾਣਗੇ ਅਤੇ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਨੂੰ ਭਖਦਾ ਰੱਖਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

Jasvir Singh Garhi Assumes Charge as Chairperson of Punjab SC Commission

Jasvir Singh Garhi Assumes Charge as Chairperson of Punjab SC Commission Chandigarh, March…