ਫਰਜ਼ੀ ਏਜੰਟਾਂ ਦੀ ਧੋਖਾਧੜੀ: ‘ਆਪ’ ਵਿਧਾਇਕ ਨੇ ਪੀੜਤ ਅੌਰਤ ਨੂੰ 6 ਲੱਖ ਰੁਪਏ ਵਾਪਸ ਕਰਵਾਏ

ਫਰਜ਼ੀ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਲੋਕਾਂ ਨੂੰ ਇਨਸਾਫ਼ ਦਿਵਾਇਆ ਜਾਵੇਗਾ: ਕੁਲਦੀਪ ਸਮਾਣਾ

ਨਬਜ਼-ਏ-ਪੰਜਾਬ, ਮੁਹਾਲੀ, 16 ਨਵੰਬਰ:
ਫਰਜ਼ੀ ਟਰੈਵਲ ਏਜੰਟਾਂ ਦੀ ਧੋਖਾਧੜੀ ਦੇ ਲਗਾਤਾਰ ਮਾਮਲੇ ਵਧਦੇ ਜਾ ਰਹੇ ਹਨ। ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਦੇ ਨਿੱਜੀ ਦਖ਼ਲ ਨਾਲ ਅੱਜ ਇੱਕ ਪੀੜਤ ਅੌਰਤ ਨੂੰ ਏਜੰਟ ਕੋਲੋਂ 6 ਲੱਖ ਰੁਪਏ ਵਾਪਸ ਕਰਵਾਏ ਗਏ। ਇਸ ਮੌਕੇ ਆਪ ਆਗੂ ਕੁਲਦੀਪ ਸਿੰਘ ਸਮਾਣਾ ਨੇ ਕਿਹਾ ਕਿ ਫਰਜ਼ੀ ਏਜੰਟਾਂ ਦੀ ਧੋਖਾਧੜੀ ਦਾ ਸ਼ਿਕਾਰ ਲੋਕਾਂ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ ਅਤੇ ਮਿਹਨਤਕਸ਼ ਲੋਕਾਂ ਦੇ ਖੂਨ ਪਸੀਨੇ ਦੀ ਕਮਾਈ ਲੁੱਟਣ ਵਾਲੇ ਏਜੰਟਾਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।
ਪੰਜਾਬ ਅਗੇਂਸਟ ਕੁਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ, ਸੈਵੀ ਸਤਵਿੰਦਰ ਕੌਰ, ਹਰਮੇਸ਼ ਸਿੰਘ ਕੁੰਭੜਾ ਨੇ ਦੱਸਿਆ ਕਿ ਮੁਹਾਲੀ ਪਿੰਡ ਦੀ ਵਸਨੀਕ ਜਸਪ੍ਰੀਤ ਕੌਰ ਨੂੰ ਜਲੰਧਰ ਦੇ ਇੱਕ ਟਰੈਵਲ ਏਜੰਟ ਨੇ ਉਸ ਨੂੰ ਉਸ ਦੇ ਪਤੀ ਕੋਲ ਯੂਰਪ ਭੇਜਣ ਦਾ ਝਾਂਸਾ ਦੇ ਕੇ 6 ਲੱਖ ਰੁਪਏ ਦੀ ਠੱਗੀ ਮਾਰੀ ਸੀ। ਏਜੰਟ ਨੇ ਪੀੜਤ ਅੌਰਤ ਨੂੰ ਉਸ ਦੇ ਪਤੀ ਕੋਲ ਯੂਰਪ ਭੇਜਣ ਦੀ ਥਾਂ ਧੋਖੇ ਨਾਲ ਅਜਰਬਾਈਜਾਨ ਦੇਸ਼ ਵਿੱਚ ਫਸਾ ਦਿੱਤਾ। ਉਹ ਬੜੀ ਮੁਸ਼ਕਲ ਨਾਲ ਕਰੀਬ ਤਿੰਨ ਮਹੀਨੇ ਬਾਅਦ ਪੰਜਾਬ ਪਰਤੀ। ਬਾਅਦ ਵਿੱਚ ਏਜੰਟ ਨੇ ਉਸ ਦੇ ਪੈਸੇ ਵੀ ਨਹੀਂ ਮੋੜੇ। ਜਿਸ ਕਾਰਨ ਪੀੜਤ ਅੌਰਤ ਵੱਲੋਂ ਵਿਧਾਇਕ ਕੁਲਵੰਤ ਸਿੰਘ ਦੇ ਦਫ਼ਤਰ ਦਾ ਬੂਹਾ ਖੜਕਾਇਆ ਗਿਆ। ਇਸ ਤਰ੍ਹਾਂ ਵਿਧਾਇਕ ਨੇ ਪੀੜਤ ਅੌਰਤ ਨੂੰ ਇਨਸਾਫ਼ ਦਿਵਾਉਣ ਲਈ ਦਫ਼ਤਰੀ ਸਟਾਫ਼ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ। ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ, ਸਵਰਨ ਸਿੰਘ, ਪਰਮਜੀਤ ਸਿੰਘ, ਭੀਮ ਸੈਨ ਅਤੇ ਹੋਰ ਵਲੰਟੀਅਰ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ

ਵੈਟਰਨਰੀ ਡਾਕਟਰਾਂ ਨੇ ਪ੍ਰਮੁੱਖ ਸਕੱਤਰ ਦੇ ਭਰੋਸੇ ਮਗਰੋਂ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਪ੍ਰੋਗਰਾਮ ਮੁਲਤਵੀ ਪ…