Share on Facebook Share on Twitter Share on Google+ Share on Pinterest Share on Linkedin ਠੱਗੀ ਦਾ ਮਾਮਲਾ: ਜ਼ਿਲ੍ਹਾ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਮਹਿਲਾ ਟਰੈਵਲ ਏਜੰਟ ਗ੍ਰਿਫ਼ਤਾਰ ਮੁਲਜ਼ਮ ਅੌਰਤ ਦਾ ਪਤੀ ਅਤੇ ਦਫ਼ਤਰ ਦਾ ਇਕ ਮੁਲਾਜ਼ਮ ਨੂੰ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਗਸਤ: ਜ਼ਿਲ੍ਹਾ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਵੱਲੋਂ ਇੱਥੋਂ ਦੇ ਸੈਕਟਰ-70 ਵਿੱਚ ਪ੍ਰਾਪਰ ਵੇਅ ਇਮੀਗ੍ਰੇਸ਼ਨ (ਟਰੈਵਲ ਏਜੰਟ) ਦਾ ਦਫ਼ਤਰ ਚਲਾਉਣ ਵਾਲੀ ਅੌਰਤ ਬਲਜਿੰਦਰ ਕੌਰ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 420, 406 ਅਤੇ ਇਮੀਗ੍ਰੇਸ਼ਨ ਐਕਟ ਦੇ ਤਹਿਤ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮਹਿਲਾ ਟਰੈਵਲ ਏਜੰਟ ਉੱਤੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਨ੍ਹਾਂ ਨਾਲ ਠੱਗੀਆਂ ਮਾਰਨ ਦਾ ਦੋਸ਼ ਹੈ। ਪੀੜਤਾਂ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਟਰੈਵਲ ਏਜੰਟ ਨੇ ਨਾ ਤਾਂ ਉਨ੍ਹਾਂ ਨੂੰ ਵਿਦੇਸ਼ੀ ਮੁਲਕ ਵਿੱਚ ਭੇਜਿਆ ਹੈ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਬਲਜਿੰਦਰ ਕੌਰ ਦਾ ਪਤੀ ਏਕਮ ਸੰਧੂ ਅਤੇ ਇਕ ਦਫ਼ਤਰੀ ਕਰਮਚਾਰੀ ਜੋ ਕਿ ਉਸ ਦੇ ਨਾਲ ਹੀ ਕੰਮ ਕਰਦੇ ਸੀ। ਪਹਿਲਾਂ ਹੀ ਠੱਗੀ ਦੇ ਇਕ ਅਜਿਹੇ ਮਾਮਲੇ ਵਿੱਚ ਗ੍ਰਿਫ਼ਤਾਰ ਹੋ ਚੁੱਕਾ ਹੈ। ਇਸ ਅੌਰਤ ਦੇ ਖ਼ਿਲਾਫ਼ ਮੋਗਾ ਦੇ ਵਸਨੀਕ ਟੇਕ ਸਿੰਘ ਨੇ ਸ਼ਿਕਾਇਤ ਦਿੱਤੀ ਸੀ। ਪੀੜਤ ਦਾ ਕਹਿਣਾ ਹੈ ਕਿ ਉਸ ਨੇ ਆਪਣੇ ਬੱਚੇ ਨੂੰ ਕੈਨੇਡਾ ਭੇਜਣ ਲਈ ਉਕਤ ਅੌਰਤ 4.85 ਲੱਖ ਰੁਪਏ ਦਿੱਤੇ ਸੀ ਪ੍ਰੰਤੂ ਮੁਲਜ਼ਮ ਅੌਰਤ ਨੇ ਉਸ ਦੇ ਪੁੱਤਰ ਨੂੰ ਵਿਦੇਸ਼ ਨਹੀਂ ਭੇਜਿਆ ਗਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ ਹਨ। ਇਸ ਤਰ੍ਹਾਂ ਅੌਰਤ ਨੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਕੀਤੀ ਹੈ। ਇਸੇ ਦੌਰਾਨ ਨਵਾਂ ਸ਼ਹਿਰ ਦੀ ਇਕ ਅੌਰਤ ਸੁਰਿੰਦਰ ਕੌਰ ਨੇ ਸ਼ਿਕਾਇਤ ਦਿੱਤੀ ਕਿ ਉਸ ਨੇ ਆਪਣੇ ਬੇਟੇ ਨੂੰ ਵਿਦੇਸ਼ ਭੇਜਣ ਲਈ ਬਲਜਿੰਦਰ ਕੌਰ ਨੂੰ 2.85 ਲੱਖ ਰੁਪਏ ਦਿੱਤੇ ਸੀ ਪ੍ਰੰਤ ਉਸ ਦੇ ਪੁੱਤਰ ਨੂੰ ਵਿਦੇਸ਼ ਨਹੀਂ ਭੇਜਿਆ ਗਿਆ। ਇਸ ਸਬੰਧੀ ਐਸਐਸਪੀ ਵੱਲੋਂ ਉਕਤ ਸ਼ਿਕਾਇਤ ਨੂੰ ਪੜਤਾਲ ਲਈ ਜ਼ਿਲ੍ਹਾ ਪੁਲੀਸ ਦੇ ਆਰਥਿਕ ਅਪਰਾਧ ਸ਼ਾਖਾ ਨੂੰ ਦਿੱਤੀਆਂ ਗਈਆਂ ਅਤੇ ਮੁੱਢਲੀਆਂ ਜਾਂਚ ਵਿੱਚ ਬਲਜਿੰਦਰ ਕੌਰ ਨੂੰ ਕਸੂਰਵਾਰ ਠਹਿਰਾਉਂਦੇ ਹੋਏ ਉਸ ਦੇ ਖ਼ਿਲਾਫ਼ ਮਟੌਰ ਥਾਣੇ ਵਿੱਚ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਭਾਰਤ ਸਰਕਾਰ ਵੱਲੋਂ ਪਿਛਲੇ ਦਿਨੀਂ ਜਾਰੀ ਜਾਅਲੀ ਟਰੈਵਲ ਏਜੰਟਾਂ ਦੀ ਸੂਚੀ ਤੋਂ ਬਾਅਦ ਪੁਲੀਸ ਨੇ ਗਲਤ ਤਰੀਕੇ ਨਾਲ ਇਮੀਗਰੇਸ਼ਨ ਦਾ ਧੰਦਾ ਕਰਨ ਵਾਲੇ ਟਰੈਵਲ ਏਜੰਟਾਂ ਦੇ ਖ਼ਿਲਾਫ਼ ਕਾਨੂੰਨੀ ਸ਼ਿਕੰਜਾ ਕੱਸ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਸੂਚੀ ਜਾਰੀ ਹੋਣ ਤੋਂ ਬਾਅਦ ਕਈ ਏਜੰਟਾਂ ਦੇ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ ਅਤੇ ਕਈ ਏਜੰਟਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਹ ਸਿਲਸਿਲਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਅਤੇ ਪੀੜਤ ਵਿਅਕਤੀਆਂ ਦੀ ਲਿਖਤੀ ਸ਼ਿਕਾਇਤ ਮਿਲਣ ਤੋਂ ਬਾਅਦ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਠੱਗੀਆਂ ਮਾਰਨ ਵਾਲੇ ਟਰੈਵਲ ਏਜੰਟਾਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ